Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

 “ਭਰਮ ਤੇ ਮਿੱਥ ਛੱਡੋ, ਡਾਕਟਰੀ ਇਲਾਜ ਅਪਣਾਓ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

30 ਅਪ੍ਰੈਲ, 2026 07:08 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ “ਸਟਾਪ ਐਪੀਲੈਪਸੀ ਪ੍ਰੋਜੈਕਟ” ਤਹਿਤ ਮਿਰਗੀ ਦੀ ਬਿਮਾਰੀ ਦੇ ਇਲਾਜ ਨੂੰ ਹੋਰ ਬਿਹਤਰ ਅਤੇ ਪਹੁੰਚਣਯੋਗ ਬਣਾਉਣ ਲਈ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀਰਵਾਰ ਨੂੰ ਮੈਡੀਕਲ ਅਫਸਰਾਂ, ਸਟਾਫ ਨਰਸਾਂ ਤੇ ਵਾਰਡ ਅਟੈੰਡੈੰਟਾਂ ਦੀ ਸਮਰੱਥਾ ਨਿਰਮਾਣ ਟ੍ਰੇਨਿੰਗ ਆਯੋਜਿਤ ਕੀਤੀ ਗਈ।
 
ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ “ਸਟਾਪ ਐਪੀਲੈਪਸੀ ਪ੍ਰੋਜੈਕਟ” ਦਾ ਮੁੱਖ ਮੰਤਵ ਮਿਰਗੀ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਦੇਖਭਾਲ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ “ਭਰਮ ਤੇ ਮਿੱਥ ਛੱਡ ਕੇ, ਡਾਕਟਰੀ ਇਲਾਜ ਅਪਣਾਉਣ।
 
ਇਸ ਮੌਕੇ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਮਿਰਗੀ ਦਿਮਾਗ ਨਾਲ ਸਬੰਧਿਤ ਤੰਤੂ ਪ੍ਰਣਾਲੀ ਦਾ ਇੱਕ ਵਿਗਾੜ ਹੈ। ਇਹ ਪ੍ਰੋਜੈਕਟ ਮਿਰਗੀ ਤੋਂ ਪੀੜਤ ਲੋਕਾਂ ਨੂੰ ਬਿਹਤਰ ਤੇ ਪਹੁੰਚਣਯੋਗ ਸਕਰੀਨਿੰਗ ਤੇ ਡਾਇਗਨੌਸਟਿਕ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਮਿਰਗੀ ਦੇ ਮਰੀਜ਼ਾਂ ਨੂੰ ਮਿਰਗੀ ਦਾ ਇਲਾਜ ਅਧੂਰਾ ਨਹੀਂ ਛੱਡਣਾ ਚਾਹੀਦਾ, ਕਿਉਂਕਿ ਇਕ ਵੀ ਖੁਰਾਕ ਮਿਸ ਕਰਨ ਨਾਲ ਮਿਰਗੀ ਦਾ ਦੌਰਾ ਪੈਣ ਦਾ ਖਤਰਾ ਵੱਧ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਲਦ ਪਛਾਨ ਤੇ ਸਹੀ ਇਲਾਜ ਨਾਲ 70 ਫੀਸਦ ਮਿਰਗੀ ਦੇ ਮਰੀਜ਼ ਨਾਰਮਲ ਜ਼ਿੰਦਗੀ ਜੀਅ ਸਕਦੇ ਹਨ।
 
ਉਨ੍ਹਾਂ ਦੱਸਿਆ ਕਿ ਮਿਰਗੀ ਦੀ ਬਿਮਾਰੀ ਦਿਮਾਗ ਵਿੱਚ ਟਿਊਮਰ ਦਾ ਹੋਣਾ, ਸਿਰ ਦੀ ਸੱਟ ਜਾਂ ਦਿਮਾਗੀ ਤਪਦਿਕ, ਦਿਮਾਗੀ ਤਣਾਅ, ਦਿਮਾਗੀ ਸੋਜਿਸ਼, ਦਿਮਾਗੀ ਲਹੂ ਨਾੜੀਆਂ ਦੇ ਨੁਕਸ, ਮੰਦਬੁੱਧੀ ਹੋਣਾ, ਦਿਮਾਗ ਵਿੱਚ ਲਾਗ ਦਾ ਹੋਣਾ, ਸ਼ਰਾਬ ਤੇ ਤੇਜ਼ ਦਵਾਈਆਂ ਕਾਰਨ ਵੀ ਹੋ ਸਕਦੀ ਹੈ। ਮਿਰਗੀ ਦੀ ਬਿਮਾਰੀ ਦੇ ਲੱਛਣਾਂ ਦੀ ਪਛਾਣ ਕਰਨਾ ਬੇਹੱਦ ਜ਼ਰੂਰੀ ਹੈ। ਇੱਕਦਮ ਬੇਹੋਸ਼ ਹੋ ਕੇ ਡਿੱਗਣਾ, ਸਰੀਰ ਆਕੜਣਾ, ਝਟਕੇਦਾਰ ਦੌਰੇ ਪੈਣਾ, ਮੂੰਹ ਵਿੱਚੋਂ ਝੱਗ ਨਿਕਲਣਾ, ਦੰਦਲ ਪੈਣਾ, ਪਿਸ਼ਾਬ ਕੱਪੜਿਆਂ ਵਿਚ ਨਿਕਲਣਾ ਅਤੇ ਜੀਭ ਟੁੱਕੀ ਜਾਣਾ ਇਸ ਦੇ ਲੱਛਣਾਂ ਵਿਚ ਸ਼ਾਮਲ ਹਨ। ਮਿਰਗੀ ਦਾ ਦੌਰਾ ਪੈਣ ਦੀ ਹਾਲਤ ਦੌਰਾਨ ਤੁਰੰਤ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਮਰੀਜ਼ ਦੀ ਵਿਗੜ ਰਹੀ ਹਾਲਤ ਨੂੰ ਕਾਬੂ ਕਰਨਾ ਸੰਭਵ ਹੈ।
 
ਡਾ. ਗਗਨਦੀਪ ਸਿੰਘ ਨੇ ਇਹ ਵੀ ਕਿਹਾ ਕਿ ਮਿਰਗੀ ਦੀ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਬਹੁਤ ਸਾਰੇ ਭਰਮ-ਮਿੱਥਾਂ ਅਤੇ ਗਲਤ ਧਾਰਨਾਵਾਂ ਹਨ, ਜਿਸਦੇ ਚੱਲਦਿਆਂ ਉਹ ਡਾਕਟਰੀ ਇਲਾਜ ਅੱਧ ਵਿਚਾਲੇ ਛੱਡ ਦਿੰਦੇ ਹਨ। ਅਜਿਹੇ ਵਿਚ ਇਹ ਬਿਮਾਰੀ ਹੋਰ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ। ਉਨ੍ਹਾਂ ਕਿਹਾ ਕਿ ਬਿਹਤਰ ਇਲਾਜ ਪ੍ਰਬੰਧਨ ਨਾਲ ਮਿਰਗੀ ਤੋਂ ਪੀੜਤ ਵਿਅਕਤੀ ਆਮ ਲੋਕਾਂ ਦੀ ਤਰ੍ਹਾਂ ਆਪਣੀ ਜ਼ਿੰਦਗੀ ਬਤੀਤ ਕਰ ਸਕਦਾ ਹੈ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ ਬਲਜੀਤ ਕਮਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਤੋਂ
ਸਟਾਪ ਐਪੀਲੈਪਸੀ ਪ੍ਰੋਜੈਕਟ” ਦੇ ਰਿਸਰਚ ਐਸੋਸੀਏਟ ਸਰਿਸ਼ਟੀ ਵਰਮਾ ਤੇ ਬੱਬਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ