Thursday, November 26, 2026
BREAKING
• ਪ੍ਰਸ਼ਾਂਤ ਖੇਤਰ 'ਚ ਚੀਨ ਦੀਆਂ ਫੌਜੀ ਯੋਜਨਾਵਾਂ ਨੂੰ ਝਟਕਾ: ਸੋਲੋਮਨ ਟਾਪੂ ਦਾ ਵੱਡਾ ਫੈਸਲਾ • ਕਰਨ ਜੌਹਰ ਹੋਏ ਅਕਸ਼ੈ ਦੇ ਮੁਰੀਦ, "ਕਿਹਾ ਮੈਂ ਉਨ੍ਹਾਂ ਵਰਗਾ ਮਿਹਨਤੀ ਇਨਸਾਨ ਨਹੀਂ ਦੇਖਿਆ" • ਭਾਰਤੀ ਮਹਿਲਾ ਹਾਕੀ ਟੀਮ ਨੇ ਐੱਫ.ਆਈ.ਐੱਚ. ਰੈਂਕਿੰਗ 'ਚ ਹਾਸਲ ਕੀਤੀ ਹੁਣ ਤੱਕ ਦੀ ਸਰਵੋਤਮ 5ਵੀਂ ਰੈਂਕ • ਮੁਹੰਮਦ ਸਿਰਾਜ ਨੂੰ ਚੋਣ ਵਿਵਾਦ 'ਚ ਨਾ ਘਸੀਟਿਆ ਜਾਵੇ : BCCI ਉਪ-ਪ੍ਰਧਾਨ ਰਾਜੀਵ ਸ਼ੁਕਲਾ • ਖੰਡ ਉਦਯੋਗ ਨੂੰ ਦੋਹਰੀ ਰਾਹਤ : ਡਿਊਟੀ-ਫ੍ਰੀ ਦਰਾਮਦ ਦੀ ਸਮਾਂ-ਹੱਦ ਵਧੀ, ਅਮਰੀਕਾ ਨੂੰ 8,606 ਟਨ ਬਰਾਮਦ ਦੀ ਮਨਜ਼ੂਰੀ • ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ • ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, (ਰਮੇਸ਼ ਗਰਗ)ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? ਸਵਾਮੀ ਰਾਮਗਿਰੀ • ਅਕਾਲੀ-ਭਾਜਪਾ ਗਠਜੋੜ ਸਿਆਸੀ ਤੌਰ ’ਤੇ ‘ਜ਼ੀਰੋ ਜਮ੍ਹਾਂ ਜ਼ੀਰੋ ਬਰਾਬਰ ਜ਼ੀਰੋ’: ਅਮਨ ਅਰੋੜਾ • ਵਾਰਡ ਨੰਬਰ 9 ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਸ੍ਰੀ ਹਰਿ ਕੀਰਤਨ ਦਾ ਆਯੋਜਨ • ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਭਗਵਾਨ ਵਿਸ਼ਵਕਰਮਾ ਚੌਕ ਦਾ ਉਦਘਾਟਨ ਕੀਤਾ

ਪੰਜਾਬ

ਅਕਾਲੀ-ਭਾਜਪਾ ਗਠਜੋੜ ਸਿਆਸੀ ਤੌਰ ’ਤੇ ‘ਜ਼ੀਰੋ ਜਮ੍ਹਾਂ ਜ਼ੀਰੋ ਬਰਾਬਰ ਜ਼ੀਰੋ’: ਅਮਨ ਅਰੋੜਾ

26 ਨਵੰਬਰ, 2026 03:52 PM
ਸੁਨਾਮ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ’ਤੇ ਤਿੱਖਾ ਸਿਆਸੀ ਵਿਅੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਇਹ ਗਠਜੋੜ ‘ਜ਼ੀਰੋ ਜਮ੍ਹਾਂ ਜ਼ੀਰੋ ਬਰਾਬਰ ਜ਼ੀਰੋ’ ਹੀ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਭਾਵੇਂ ਵੱਖ-ਵੱਖ ਹੋ ਕੇ ਚੋਣ ਲੜਨ ਜਾਂ ਮੁੜ ਇਕੱਠੀਆਂ ਹੋ ਜਾਣ, ਪੰਜਾਬ ਦੇ ਲੋਕ ਇਨ੍ਹਾਂ ਦੀ ਸਿਆਸਤ ਅਤੇ ਪਿਛਲੇ ਕਾਰਜਕਾਲ ਤੋਂ ਭਲੀ-ਭਾਂਤ ਜਾਣੂ ਹਨ।
 
ਸੁਨਾਮ ਵਿਖੇ ਇੱਕ ਵਿਕਾਸ ਪ੍ਰੋਜੈਕਟ ਦਾ ਉਦਘਾਟਨ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਕਰਨਾ ਜਾਂ ਤੋੜਨਾ ਦੋਵਾਂ ਪਾਰਟੀਆਂ ਦਾ ਆਪਸੀ ਮਸਲਾ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਇਨ੍ਹਾਂ ਪਾਰਟੀਆਂ ਵਿਚਾਲੇ ਕਦੇ ਗੰਢ ਪੈ ਜਾਂਦੀ ਹੈ ਅਤੇ ਕਦੇ ਮੁੜ ਜੋੜ ਹੋ ਜਾਂਦਾ ਹੈ, ਪਰ ਸਿਆਸੀ ਤੌਰ ’ਤੇ ਇਸ ਜੋੜ-ਤੋੜ ਦਾ ਨਤੀਜਾ ‘ਜ਼ੀਰੋ ਜਮ੍ਹਾਂ ਜ਼ੀਰੋ ਬਰਾਬਰ ਜ਼ੀਰੋ’ ਹੀ ਰਹਿਣਾ ਹੈ।”
 
ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਇਹ ਅਹਿਸਾਸ ਹੋ ਚੁੱਕਾ ਹੈ ਕਿ ਉਹ ਇਕੱਲੀਆਂ ਪੰਜਾਬ ਦੇ ਲੋਕਾਂ ਦਾ ਭਰੋਸਾ ਹਾਸਲ ਨਹੀਂ ਕਰ ਸਕਦੀਆਂ। ਇਸੇ ਸਿਆਸੀ ਮਜਬੂਰੀ ਕਾਰਨ ਉਹ ਮੁੜ ਇਕੱਠੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਪਾਰਟੀਆਂ ਦੇ ਹੱਥ ਮਿਲਾਉਣ ਨਾਲ ਲੋਕਾਂ ਦੇ ਦਿਲ ਨਹੀਂ ਜਿੱਤੇ ਜਾ ਸਕਦੇ। ਲੋਕਾਂ ਦਾ ਵਿਸ਼ਵਾਸ ਹਾਸਲ ਕਰਨ ਲਈ ਸਾਫ਼ ਨੀਅਤ, ਲੋਕ-ਪੱਖੀ ਨੀਤੀਆਂ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਕੰਮਾਂ ਦੀ ਲੋੜ ਹੁੰਦੀ ਹੈ।
 
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕ ਬੇਹੱਦ ਸੂਝਵਾਨ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਿਹੜੀਆਂ ਧਿਰਾਂ ਨੇ ਸੂਬੇ ਦੇ ਹਿੱਤਾਂ ਲਈ ਕੰਮ ਕੀਤਾ ਅਤੇ ਕਿਹੜੀਆਂ ਨੇ ਸਿਰਫ਼ ਸੱਤਾ ਹਾਸਲ ਕਰਨ ਲਈ ਰਾਜਨੀਤੀ ਕੀਤੀ। ਉਨ੍ਹਾਂ ਕਿਹਾ, “ਅਕਾਲੀ ਦਲ ਅਤੇ ਭਾਜਪਾ ਦਾ ਮੁੜ ਇਕੱਠੇ ਹੋਣਾ ਕੋਈ ਸਿਧਾਂਤਕ ਜਾਂ ਪੰਜਾਬ-ਪੱਖੀ ਫ਼ੈਸਲਾ ਨਹੀਂ, ਸਗੋਂ ਆਪਣੀ ਸਿਆਸੀ ਹੋਂਦ ਬਚਾਉਣ ਦੀ ਕੋਸ਼ਿਸ਼ ਹੈ। ਦੋ ਕਮਜ਼ੋਰ ਧਿਰਾਂ ਦੇ ਇਕੱਠੇ ਹੋਣ ਨਾਲ ਕੋਈ ਮਜ਼ਬੂਤ ਸਿਆਸੀ ਬਦਲ ਨਹੀਂ ਬਣ ਜਾਂਦਾ।”
 
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਪੁਰਾਣੀ ਜੋੜ-ਤੋੜ ਅਤੇ ਮੌਕਾਪ੍ਰਸਤ ਰਾਜਨੀਤੀ ਤੋਂ ਅੱਗੇ ਵਧ ਚੁੱਕੇ ਹਨ। ਸੂਬੇ ਦੇ ਲੋਕ ਸਿੱਖਿਆ, ਸਿਹਤ, ਰੁਜ਼ਗਾਰ, ਬੁਨਿਆਦੀ ਢਾਂਚੇ ਅਤੇ ਇਮਾਨਦਾਰ ਪ੍ਰਸ਼ਾਸਨ ਵਰਗੇ ਮੁੱਦਿਆਂ ’ਤੇ ਨਤੀਜੇ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਰਾਜਨੀਤੀ ਦੀ ਦਿਸ਼ਾ ਬਦਲੀ ਹੈ।
 
ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਰਵਾਇਤੀ ਪਾਰਟੀ ਦੇ ਗਠਜੋੜ ਤੋਂ ਚਿੰਤਤ ਨਹੀਂ ਹੈ। “ਸਾਡਾ ਗਠਜੋੜ ਪੰਜਾਬ ਦੇ ਤਿੰਨ ਕਰੋੜ ਲੋਕਾਂ ਨਾਲ ਹੈ। ਅਸੀਂ ਆਪਣੇ ਕੰਮਾਂ, ਇਮਾਨਦਾਰ ਨੀਅਤ ਅਤੇ ਲੋਕ-ਪੱਖੀ ਫ਼ੈਸਲਿਆਂ ਦੇ ਆਧਾਰ ’ਤੇ ਲੋਕਾਂ ਵਿੱਚ ਜਾਵਾਂਗੇ। ਦੂਜੀਆਂ ਪਾਰਟੀਆਂ ਆਪਣੀਆਂ ਸਿਆਸੀ ਗਿਣਤੀਆਂ ਕਰਦੀਆਂ ਰਹਿਣ, ਸਾਡੀ ਸਰਕਾਰ ਦਾ ਧਿਆਨ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ’ਤੇ ਕੇਂਦਰਿਤ ਹੈ।” 
 
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅਕਾਲੀ-ਭਾਜਪਾ ਗਠਜੋੜ ਨਾਲ ਕਾਂਗਰਸ ਦੀਆਂ 15 ਸੀਟਾਂ ਵਧਣ ਦੇ ਕੀਤੇ ਦਾਅਵੇ ’ਤੇ ਚੁਟਕੀ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਨੂੰ ਦੂਜੀਆਂ ਪਾਰਟੀਆਂ ਦੇ ਗਠਜੋੜ ਦੀ ਚਿੰਤਾ ਕਰਨ ਦੀ ਥਾਂ ਪਹਿਲਾਂ ਆਪਣੀ ਪਾਰਟੀ ਵੱਲ ਧਿਆਨ ਦੇਣਾ ਚਾਹੀਦਾ ਹੈ।
 
ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਜੇਕਰ ਰਾਜਾ ਵੜਿੰਗ, ਪ੍ਰਗਟ ਸਿੰਘ, ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਖਪਾਲ ਸਿੰਘ ਖਹਿਰਾ ਪਹਿਲਾਂ ਆਪਸ ਵਿੱਚ ਹੀ ਗਠਜੋੜ ਕਰ ਲੈਣ, ਤਾਂ ਸ਼ਾਇਦ ਕਾਂਗਰਸੀ ਉਮੀਦਵਾਰਾਂ ਦੀਆਂ ਜ਼ਮਾਨਤਾਂ ਬਚਾਉਣ ਦੀ ਕੋਈ ਸੰਭਾਵਨਾ ਬਣ ਸਕੇ।”
 
ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਦੀ ਹਾਲਤ ਅਜਿਹੀ ਹੈ ਕਿ ਉਸ ਦੇ ਆਗੂ ਵਿਰੋਧੀ ਪਾਰਟੀਆਂ ਨਾਲ ਮੁਕਾਬਲਾ ਕਰਨ ਦੀ ਥਾਂ ਆਪਸ ਵਿੱਚ ਹੀ ਸਿਆਸੀ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵੱਖ-ਵੱਖ ਧੜਿਆਂ ਦੇ ਆਗੂ ਇੱਕ-ਦੂਜੇ ਨੂੰ ਪਿੱਛੇ ਛੱਡਣ ਵਿੱਚ ਰੁੱਝੇ ਹੋਏ ਹਨ ਅਤੇ ਪੰਜਾਬ ਦੇ ਲੋਕਾਂ ਨਾਲ ਸਬੰਧਤ ਮੁੱਦੇ ਉਨ੍ਹਾਂ ਦੀ ਤਰਜੀਹ ਵਿੱਚ ਨਹੀਂ ਹਨ।
 
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਵਾਇਤੀ ਪਾਰਟੀਆਂ ਕੋਲ ਸੂਬੇ ਦੇ ਭਵਿੱਖ ਲਈ ਨਾ ਕੋਈ ਸਪੱਸ਼ਟ ਨੀਤੀ ਹੈ ਅਤੇ ਨਾ ਹੀ ਕੋਈ ਉਸਾਰੂ ਏਜੰਡਾ। ਇਸੇ ਕਾਰਨ ਉਹ ਕਦੇ ਗਠਜੋੜਾਂ, ਕਦੇ ਬਿਆਨਬਾਜ਼ੀ ਅਤੇ ਕਦੇ ਨਿੱਜੀ ਦੂਸ਼ਣਬਾਜ਼ੀ ਰਾਹੀਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਜਿਹੀ ਰਾਜਨੀਤੀ ਤੋਂ ਪ੍ਰਭਾਵਿਤ ਹੋਣ ਵਾਲੇ ਨਹੀਂ ਹਨ।
 
‘ਆਪ’ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮੁਕਾਬਲਾ ਸਿਆਸੀ ਗਠਜੋੜਾਂ ਜਾਂ ਵੱਡੇ-ਵੱਡੇ ਦਾਅਵਿਆਂ ਵਿਚਾਲੇ ਨਹੀਂ, ਸਗੋਂ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਅਤੇ ਮੌਜੂਦਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਵਿਚਾਲੇ ਹੋਵੇਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਵਿਕਾਸ, ਇਮਾਨਦਾਰੀ ਅਤੇ ਜਵਾਬਦੇਹੀ ਦੀ ਰਾਜਨੀਤੀ ਨੂੰ ਹੀ ਆਪਣਾ ਸਮਰਥਨ ਦੇਣਗੇ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, (ਰਮੇਸ਼ ਗਰਗ)ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? ਸਵਾਮੀ ਰਾਮਗਿਰੀ

ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, (ਰਮੇਸ਼ ਗਰਗ)ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? ਸਵਾਮੀ ਰਾਮਗਿਰੀ

ਵਾਰਡ ਨੰਬਰ 9 ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਸ੍ਰੀ ਹਰਿ ਕੀਰਤਨ ਦਾ ਆਯੋਜਨ

ਵਾਰਡ ਨੰਬਰ 9 ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਸ੍ਰੀ ਹਰਿ ਕੀਰਤਨ ਦਾ ਆਯੋਜਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਭਗਵਾਨ ਵਿਸ਼ਵਕਰਮਾ ਚੌਕ ਦਾ ਉਦਘਾਟਨ ਕੀਤਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਭਗਵਾਨ ਵਿਸ਼ਵਕਰਮਾ ਚੌਕ ਦਾ ਉਦਘਾਟਨ ਕੀਤਾ

ਪੰਜਾਬ ਦੇ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 31 ਸੀਨੀਅਰ ਅਫਸਰਾਂ ਦੇ ਤਬਾਦਲੇ

ਪੰਜਾਬ ਦੇ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 31 ਸੀਨੀਅਰ ਅਫਸਰਾਂ ਦੇ ਤਬਾਦਲੇ

ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਭਾਜਪਾ-ਅਕਾਲੀ ਗੱਠਜੋੜ ਤੋਂ ਬਾਅਦ ਪੰਜਾਬ ’ਚ 2027 ਦੀਆਂ ਚੋਣਾਂ ਲਈ ਵਿਛ ਗਈ ਬਿਸਾਤ

ਭਾਜਪਾ-ਅਕਾਲੀ ਗੱਠਜੋੜ ਤੋਂ ਬਾਅਦ ਪੰਜਾਬ ’ਚ 2027 ਦੀਆਂ ਚੋਣਾਂ ਲਈ ਵਿਛ ਗਈ ਬਿਸਾਤ

ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ

ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ

ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ

ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ

ਲੁਧਿਆਣਾ 'ਚ ਝੋਨੇ ਦੀ 100 ਫ਼ੀਸਦੀ ਕਟਾਈ ਪੂਰੀ, ਪਰਾਲੀ ਸਾੜਨ ਦੇ ਮਾਮਲਿਆਂ 'ਚ ਵਾਧਾ

ਲੁਧਿਆਣਾ 'ਚ ਝੋਨੇ ਦੀ 100 ਫ਼ੀਸਦੀ ਕਟਾਈ ਪੂਰੀ, ਪਰਾਲੀ ਸਾੜਨ ਦੇ ਮਾਮਲਿਆਂ 'ਚ ਵਾਧਾ