Wednesday, November 18, 2026
BREAKING
• ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ • ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ • ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ • 'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ • 'ਐਟੀਟਿਊਡ ਛੱਡੋ, ਕੰਮ 'ਚ ਕਮੀ ਕੱਢ ਕੇ ਦਿਖਾਓ..!' ਦੀਆ ਮਿਰਜ਼ਾ ਦੀ ਪੋਸਟ 'ਤੇ ਨਵਾਜ਼ੁੱਦੀਨ ਦਾ ਵੀ ਆ ਗਿਆ ਜਵਾਬ • ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ • ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ • ਜਾਪਾਨ ਦੇ ਯੋਕੋਸੁਕਾ ਨੇਵਲ ਬੇਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ! 'ਮੋਗਾਮੀ ਕਲਾਸ' ਫਲੀਟ ਦਾ ਕੀਤਾ ਨਿਰੀਖਣ • ‘ਅਕਵਾਨ’ ਦੇ ਭਿਆਨਕ ਚੱਕਰਵਾਤੀ ਤੂਫ਼ਾਨ ’ਚ ਬਦਲਣ ਦਾ ਖ਼ਦਸ਼ਾ; ਆਂਧਰਾ ਪ੍ਰਦੇਸ਼ ’ਚ ਪੈ ਸਕਦੈ ਭਾਰੀ ਮੀਂਹ • UP 'ਚ ਭਾਜਪਾ ਤੀਜੀ ਵਾਰ ਪੂਰਨ ਬਹੁਮਤ ਨਾਲ ਬਣਾਏਗੀ ਸਰਕਾਰ : CM ਯੋਗੀ

ਪੰਜਾਬ

ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ

18 ਨਵੰਬਰ, 2026 06:24 PM

ਜਲੰਧਰ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਨੇ ਆਪਣੀ ਰਾਏ ਕੇਂਦਰੀ ਹਾਈਕਮਾਂਡ ਨਾਲ ਸਾਂਝੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਖ਼ਰੀ ਫ਼ੈਸਲਾ ਕੇਂਦਰੀ ਲੀਡਰਸ਼ਿਪ ਦੁਆਰਾ ਲਿਆ ਜਾਵੇਗਾ ਅਤੇ ਉਦੋਂ ਤੱਕ ਇਹ ਚਰਚਾਵਾਂ ਚੱਲਦੀਆਂ ਰਹਿਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਇਸ ਅਨਿਸ਼ਚਿਤਤਾ ਕਾਰਨ ਵਿਰੋਧੀਆਂ ਦੀਆਂ ਰਾਤਾਂ ਦੀ ਨੀਂਦ ਉੱਡੀ ਹੋਈ ਹੈ।


ਇਥੇ ਦੱਸ ਦੇਈਏ ਕਿ ਨਿਤਿਨ ਨਬੀਨ ਦੇ ਪੰਜਾਬ ਦੌਰੇ ਮੌਕੇ 'ਤੇ ਭਾਜਪਾ ਆਗੂਆਂ ਦੀ ਨਿੱਜੀ ਹੋਟਲ ਵਿਚ ਇਕ ਮੀਟਿੰਗ ਹੋਈ। ਇਸ ਦੌਰਾਨ ਪਰਨੀਤ ਕੌਰ ਵੀ ਮੌਜੂਦ ਰਹੇ। ਭਾਜਪਾ ਆਗੂ ਸੁਨੀਲ ਜਾਖੜ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਇਕ ਵਿਆਪਕ 'ਚਾਰਜਸ਼ੀਟ' ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਜਾਖੜ ਅਨੁਸਾਰ ਇਹ ਚਾਰਜਸ਼ੀਟ ਸਿਰਫ਼ ਕਾਗਜ਼ਾਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਹਰ ਬੂਥ ਪੱਧਰ 'ਤੇ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਚਾਲਾਨ ਪੇਸ਼ ਕੀਤੇ ਜਾਣਗੇ ਅਤੇ ਦੋਸ਼ੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਜਾਖੜ ਨੇ ਕਿਹਾ ਕਿ ਭਾਜਪਾ ਦੀ ਚਾਰਜਸ਼ੀਟ ਮੁਹਿੰਮ ਦਾ ਪਹਿਲਾ ਪ੍ਰੋਗਰਾਮ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਹਲਕੇ ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਇਕ ਵਿਸ਼ੇਸ਼ ਵੈੱਬਸਾਈਟ ਵੀ ਲਾਂਚ ਕਰਨ ਜਾ ਰਹੀ ਹੈ, ਜਿਸ ਰਾਹੀਂ ਆਮ ਲੋਕ ਸਰਕਾਰ ਖ਼ਿਲਾਫ਼ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ।


ਸੁਨੀਲ ਜਾਖੜ ਨੇ ਸੂਬੇ 'ਚ ਭ੍ਰਿਸ਼ਟਾਚਾਰ, ਨਸ਼ਾ, ਖ਼ਰਾਬ ਕਾਨੂੰਨ-ਵਿਵਸਥਾ, ਗੈਂਗਸਟਰਵਾਦ, ਫਿਰੌਤੀਆਂ, ਬੇਰੋਜ਼ਗਾਰੀ ਅਤੇ ਇੰਡਸਟਰੀ ਦੇ ਪਲਾਇਨ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਿਆ। ਉਨ੍ਹਾਂ ਜ਼ਿਮਨੀ ਚੋਣਾਂ ਦਾ ਹਵਾਲਾ ਦਿੰਦੇ ਦੋਸ਼ ਲਾਇਆ ਕਿ ਪੁਲਸ ਦੀ ਧੱਕੇਸ਼ਾਹੀ ਨਾਲ ਭਾਜਪਾ ਉਮੀਦਵਾਰਾਂ ਨੂੰ ਫਾਰਮ ਤੱਕ ਨਹੀਂ ਭਰਨ ਦਿੱਤੇ ਗਏ, ਜਿਸ ਤੋਂ ਬਾਅਦ ਹਾਈਕੋਰਟ ਦੇ ਦਖ਼ਲ ਨਾਲ ਦੋਬਾਰਾ ਚੋਣਾਂ ਹੋ ਰਹੀਆਂ ਹਨ।


ਕਾਂਗਰਸ ਅਤੇ ਚਰਨਜੀਤ ਚੰਨੀ 'ਤੇ ਸ਼ਬਦੀ ਹਮਲੇ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ 'ਤੇ ਚੁਟਕੀ ਲੈਂਦਿਆਂ ਜਾਖੜ ਨੇ ਕਿਹਾ ਚਰਨਜੀਤ ਸਿੰਘ ਚੰਨੀ ਤਾਂ ਮੁੰਗੇਰੀ ਲਾਲ ਦੇ ਸੁਫ਼ਨੇ ਵੇਖ ਰਹੇ ਹਨ। ਚੰਨੀ ਨੂੰ ਆਪਣੀ ਸਰਕਾਰ ਵੇਲੇ ਹੋਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਸਹਿਮਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਨੀ ਦੇ ਆਪਣੇ ਹੀ ਕੈਬਨਿਟ ਮੰਤਰੀਆਂ ਨੇ ਐੱਸ. ਐੱਸ. ਪੀ. ਅਤੇ ਏ. ਡੀ. ਜੀ. ਪੀ. ਰੈਂਕ ਦੀਆਂ ਪ੍ਰਮੋਸ਼ਨਾਂ ਵਿੱਚ ਪੈਸੇ ਦੇ ਲੈਣ-ਦੇਣ ਦੇ ਗੰਭੀਰ ਦੋਸ਼ ਲਾਏ ਸਨ। ਇਸ ਤੋਂ ਇਲਾਵਾ ਉਨ੍ਹਾਂ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਵੱਲੋਂ ਐੱਸ. ਆਈ. ਆਰ. ਮੁੱਦੇ 'ਤੇ ਪੰਜਾਬ ਆ ਕੇ ਗੱਲ ਨਾ ਕਰਨ ਅਤੇ ਬਾਹਰ ਜਾ ਕੇ ਬਿਆਨਬਾਜ਼ੀ ਕਰਨ ਦੀ ਆਲੋਚਨਾ ਕੀਤੀ।


ਪਰਾਲੀ ਦੇ ਮੁੱਦੇ 'ਤੇ ਜਾਖੜ ਨੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਕੇਂਦਰ ਨੇ ਲਗਭਗ 350 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ 'ਸਹਿਕਾਰੀ ਸੰਘਵਾਦ' (Cooperative Federalism) ਤਹਿਤ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ 'ਆਪ' ਸਰਕਾਰ ਦੇ ਕੇਂਦਰ ਵਿਰੋਧੀ ਰਵੱਈਏ ਕਾਰਨ ਪੰਜਾਬ ਦੇ ਸਿਹਤ, ਸਿੱਖਿਆ ਅਤੇ ਸੜਕੀ ਢਾਂਚੇ ਦੀ ਮੰਦੀ ਹਾਲਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਕੇਂਦਰ ਦੀ ਐੱਨ. ਡੀ. ਏ. ਸਰਕਾਰ ਨਾਲ ਮਿਲ ਕੇ ਕੰਮ ਕਰਨ ਵਾਲੀ ਸਰਕਾਰ ਹੀ ਪੰਜਾਬ ਨੂੰ ਇਸ ਸੰਕਟ ਵਿੱਚੋਂ ਕੱਢ ਸਕਦੀ ਹੈ।

'ਸਭ ਕਾ ਸਾਥ, ਸਭ ਕਾ ਵਿਕਾਸ'
ਦਲਿਤ ਵਰਗ ਨੂੰ ਨਾਲ ਜੋੜਨ ਬਾਰੇ ਪੁੱਛੇ ਸਵਾਲ 'ਤੇ ਜਾਖੜ ਨੇ ਕਿਹਾ ਕਿ ਭਾਜਪਾ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਅਨੁਸਾਰ 'ਸਭ ਕਾ ਸਾਥ, ਸਭ ਕਾ ਵਿਕਾਸ' ਦੇ ਸਿਧਾਂਤ 'ਤੇ ਚੱਲਦਿਆਂ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ

ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ

'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ

'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ

ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ

ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ

ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਪਾਲਣਾ ਲਈ ਬਲਕ ਵੇਸਟ ਜਨਰੇਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ: ਡਿਪਟੀ ਕਮਿਸ਼ਨਰ

ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਪਾਲਣਾ ਲਈ ਬਲਕ ਵੇਸਟ ਜਨਰੇਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ: ਡਿਪਟੀ ਕਮਿਸ਼ਨਰ

ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ - ਅਮਨ ਅਰੋੜਾ

ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ - ਅਮਨ ਅਰੋੜਾ

ਮਾਤਾ ਦਇਆ ਵੰਤੀ ਇੰਸਾਂ ਅਮਰ ਰਹੇ ਦੇ ਨਾਰਿਆ ਨਾਲ ਗੂੰਜਿਆ ਸੁਨਾਮ

ਮਾਤਾ ਦਇਆ ਵੰਤੀ ਇੰਸਾਂ ਅਮਰ ਰਹੇ ਦੇ ਨਾਰਿਆ ਨਾਲ ਗੂੰਜਿਆ ਸੁਨਾਮ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ