ਅੰਮ੍ਰਿਤਸਰ : ਸੰਯੁਕਤ ਚੈੱਕ ਪੋਸਟ ਅਟਾਰੀ ਸਰਹੱਦ ’ਤੇ ਬੀ. ਐੱਸ. ਐੱਫ. ਵੱਲੋਂ ਕੀਤੀ ਜਾਣ ਵਾਲੀ ਰਿਟਰੀਟ ਸੈਰਾਮਨੀ ਪਰੇਡ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਪਰੇਡ ਦਾ ਸਮਾਂ ਹੁਣ ਸ਼ਾਮ 6 ਵਜੇ ਦੀ ਬਜਾਏ 6:30 ਕਰ ਦਿੱਤਾ ਗਿਆ ਹੈ ਅਤੇ ਪਰੇਡ 7 ਵਜੇ ਤੱਕ ਹੋਵੇਗੀ। ਇਸ ਤੋਂ ਪਹਿਲਾਂ ਸ਼ਾਮ 6 ਵਜੇ ਤੋਂ ਲੈ ਕੇ 6:30 ਤੱਕ ਪਰੇਡ ਹੁੰਦੀ ਹੈ। ਫਿਲਹਾਲ ਪਰੇਡ ਦੌਰਾਨ ਜ਼ੀਰੋ ਲਾਈਨ ’ਤੇ ਮੁੱਖ ਗੇਟ ਅਜੇ ਵੀ ਬੰਦ ਰੱਖਿਆ ਹੋਇਆ ਹੈ ਅਤੇ ਪਾਕਿਸਤਾਨੀ ਰੇਂਜਰਾਂ ਦੇ ਨਾਲ ਹੱਥ ਵੀ ਨਹੀਂ ਮਿਲਾਇਆ ਜਾ ਰਿਹਾ।