Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਅਨੁਸੂਚਿਤ ਜਾਤੀ ਕਿਸਾਨਾਂ ਨੂੰ ਸਬਸਿਡੀ ’ਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਲੈਣ ਲਈ ਪੋਰਟਲ ਦੁਬਾਰਾ ਖੋਲਿਆ

ਅਨੁਸੂਚਿਤ ਜਾਤੀ ਕਿਸਾਨਾਂ ਨੂੰ ਸਬਸਿਡੀ ’ਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਲੈਣ ਲਈ ਪੋਰਟਲ ਦੁਬਾਰਾ ਖੋਲਿਆ

23 ਅਕਤੂਬਰ, 2025 04:19 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੀ ਮੁਹਿੰਮ ਤਹਿਤ ਪਰਾਲੀ ਪ੍ਰਬੰਧਨ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਫਸਲਾਂ ਦੇ ਰਹਿੰਦ-ਖੂਹੰਦ ਪ੍ਰਬੰਧਨ (ਸੀ ਆਰ ਐਮ) ਸਕੀਮ ਸਾਲ 2025-26 ਅਧੀਨ ਅਨੁਸੂਚਿਤ ਜਾਤੀ ਕਿਸਾਨਾਂ ਨੂੰ ਸਬਸਿਡੀ ‘ਤੇ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਅਰਜੀਆਂ ਦੀ ਮੁੜ ਮੰਗ ਕੀਤੀ ਗਈ ਹੈ। 
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੀਮ ਤਹਿਤ ਮਸ਼ੀਨਰੀ ’ਤੇ ਸਰਕਾਰੀ ਸਬਸਿਡੀ ਲਈ ਅਨੁਸੂਚਿਤ ਜਾਤੀ ਕਿਸਾਨਾਂ ਵੱਲੋਂ ਆਨਲਾਈਨ ਅਰਜ਼ੀਆਂ 23 ਅਕਤੂਬਰ ਤੋਂ 03 ਨਵੰਬਰ ਸ਼ਾਮ 5:00 ਵਜੇ ਤੱਕ ਦਿੱਤੀਆਂ ਜਾ ਸਕਦੀਆਂ ਹਨ। ਜ਼ਿਲ੍ਹੇ ਦੇ ਕਿਸਾਨ ਵੈੱਬਸਾਈਟ www.agrimachinerypb.com ’ਤੇ ਅਪਲਾਈ ਕਰ ਸਕਦੇ ਹਨ ਜਿਸ ਉਪਰੰਤ ਇਸ ਸਕੀਮ ਅਧੀਨ ਵੱਖ-ਵੱਖ ਮਸ਼ੀਨਰੀ ਜਿਵੇਂ ਕਿ ਸੁਪਰ ਐੱਸ.ਐੱਮ.ਐੱਸ., ਬੇਲਰ, ਰੇਕ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜ਼ੀਰੋ ਟਿੱਲ ਡ੍ਰਿੱਲ ਆਦਿ ਸਬਸੀਡੀ ’ਤੇ ਮੁਹੱਈਆ ਕਰਵਾਏ ਜਾਣਗੇ। 
 
ਜਿਕਰਯੋਗ ਹੈ ਕਿ ਮਸ਼ੀਨਾਂ ਰਾਹੀਂ ਫਸਲਾਂ ਦੇ ਰਹਿੰਦ-ਖੂਹੰਦ ਪ੍ਰਬੰਧਨ ਅਤੇ ਨਾੜ ਜਾਂ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕਦਾ ਹੈ ਜੋ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਲਈ ਬੇਹੱਦ ਲਾਹੇਵੰਦ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਇਸ ਵਾਰ “ਜ਼ੀਰੋ ਸਟਬਲ ਬਰਨਿੰਗ ਵਾਲਾ ਜ਼ਿਲ੍ਹਾ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ ਜਿਸ ਨੂੰ ਕਿਸਾਨਾਂ ਦੇ ਸਹਿਯੋਗ ਨਾਲ ਸਰ ਕੀਤਾ ਜਾਵੇਗਾ। ਸਕੀਮ ਨਾਲ ਜੁੜੀਆਂ ਹੋਰ ਜਾਣਕਾਰੀਆਂ ਲਈ ਕਿਸਾਨ ਆਪਣੇ ਪਿੰਡ ਦੇ ਖੇਤੀਬਾੜੀ ਵਿਕਾਸ/ਵਿਸਥਾਰ ਅਫਸਰ, ਸਬੰਧਤ ਬਲਾਕ ਖੇਤੀਬਾੜੀ ਦਫਤਰ ਅਤੇ ਜਿਲ੍ਹੇ ਦੇ ਇੰਜ਼ਨੀਅਰਿੰਗ ਸ਼ਾਖਾ ਵਿਖੇ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਹੈ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਆਪਣੇ ਖੇਤਾਂ ਦੀ ਉਪਜਾਊ ਸ਼ਕਤੀ ਵਧਾਉਣ ਦੇ ਨਾਲ-ਨਾਲ ਵਾਤਾਵਰਨ ਨੂੰ ਸਿਹਤਮੰਦ ਰੱਖਿਆ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.