Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

31 ਅਕਤੂਬਰ, 2025 07:27 AM

ਚੰਡੀਗੜ੍ਹ/ਗਾਂਧੀਨਗਰ: ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਸੂਬੇ ਪੱਧਰੀ ਯਾਦਗਾਰੀ ਪ੍ਰੋਗਰਾਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਭਾਰਤ ਦੇ ਧਰਮ ਨਿਰਪੱਖ ਤਾਣੇ-ਬਾਣੇ ਦਾ ਨੀਂਹ ਪੱਥਰ ਹੈ ਅਤੇ ਸਾਰਿਆਂ ਲਈ ਧਾਰਮਿਕ ਆਜ਼ਾਦੀ ਦੀ ਰਾਖੀ ਕਰਨ ਦਾ ਵਿਸ਼ਵਵਿਆਪੀ ਸਿਧਾਂਤ ਹੈ।

ਗੁਜਰਾਤ ਦੇ ਮੁੱਖ ਮੰਤਰੀ ਨੂੰ ਇਹਨਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਸਬੰਧੀ ਸੱਦਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ,  ਮਾਨਵੀ ਕਦਰਾਂ ਕੀਮਤਾਂ ਅਤੇ ਧਾਰਮਿਕ ਆਜ਼ਾਦੀ ਦਾ ਪ੍ਰਤੀਕ ਹੈ, ਜੋ ਮਨੁੱਖਤਾ ਲਈ ਇੱਕ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਸੱਦਾ ਦੇਣ ਦਾ ਸਾਨੂੰ ਸੁਭਾਗ ਪ੍ਰਾਪਤ ਹੋਇਆ ਹੈ। ਆਗੂਆਂ ਦੀ ਮੌਜੂਦਗੀ ਸਾਡੀ ਸਾਂਝੀ ਰਾਸ਼ਟਰੀ ਭਾਵਨਾ ਅਤੇ ਕਦਰਾਂ-ਕੀਮਤਾਂ ਦਾ ਪ੍ਰਤੀਕ ਹੋਵੇਗੀ।”

ਇਸ ਮੌਕੇ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਹਨਾਂ ਸਮਾਗਮ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ, "ਇਹ ਇਤਿਹਾਸਕ ਦਿਹਾੜਾ ਸਮੁੱਚੇ ਦੇਸ਼ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਦਰਸਾਏ ਨਿਆਂ, ਕੁਰਬਾਨੀ ਅਤੇ ਸੱਚਾਈ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੁਨੇਹਾ ਦਿੰਦਾ ਹੈ। ਅਸੀਂ ਧਾਰਮਿਕ ਸਮਾਗਮਾਂ, ਕੀਰਤਨ ਦਰਬਾਰਾਂ ਅਤੇ ਅਕਾਦਮਿਕ ਸੈਮੀਨਾਰਾਂ ਦੀ ਲੜੀ ਕਰਵਾ ਰਹੇ ਹਾਂ ਤਾਂ ਜੋ ਨੌਵੇਂ ਗੁਰੂ ਸਾਹਿਬ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ। ਇਹ ਸਮਾਗਮ ਸਮੁੱਚੇ ਦੇਸ਼ ਲਈ ਬੇਹੱਦ ਮਹੱਤਵਪੂਰਨ ਹੋਣਗੇ।"

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ