Friday, July 31, 2026
BREAKING
ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਪੰਜਾਬ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ; ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

01 ਨਵੰਬਰ, 2025 11:08 PM

ਚੰਡੀਗੜ੍ਹ/ਲਖਨਊ; ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਖਨਊ ਵਿਖੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ।

ਇਸ ਮੀਟਿੰਗ ਦਾ ਮੁੱਖ ਉਦੇਸ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹਾਂ ਵਿੱਚ ਸ਼ਾਮਲ ਹੋਣ ਲਈ ਯੂ.ਪੀ. ਦੇ ਮੁੱਖ ਮੰਤਰੀ ਨੂੰ ਰਸਮੀ ਤੌਰ 'ਤੇ ਸੱਦਾ ਦੇਣਾ ਸੀ।

ਇਸ ਮੀਟਿੰਗ ਦੌਰਾਨ ਮੰਤਰੀਆਂ ਨੇ ਸਾਰੇ ਭਾਰਤੀਆਂ ਦੀ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਲੀ ਵਿੱਚ ਸ਼ਹੀਦੀ ਦੇਣ ਵਾਲੇ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦੀ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬਹੁਤ ਮਹੱਤਵ ਰੱਖਦੇ ਹਨ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਭਾਰਤ ਦੇ ਬਹੁਲਵਾਦੀ ਸਮਾਜ ਦੇ ਸਿਧਾਂਤਾਂ ਦੀ ਨੀਂਹ ਹੈ। ਉਸ ਸਮੇਂ ਰਾਜਧਾਨੀ ਵਿੱਚ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੇ ਉਨ੍ਹਾਂ ਦੀ ਵਿਰਾਸਤ ਨੂੰ ਹਮੇਸ਼ਾ ਲਈ ਭਾਰਤ ਦੀ ਰੂਹ ਵਿੱਚ ਸਮੋਇਆ ਹੈ। ਇਹਨਾਂ ਸਮਾਗਮਾਂ ਵਿੱਚ ਯੂ.ਪੀ. ਦੇ ਮੁੱਖ ਮੰਤਰੀ ਦੀ ਸ਼ਮੂਲੀਅਤ ਰਾਸ਼ਟਰੀ ਏਕਤਾ ਦੇ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਕੰਮ ਕਰੇਗੀ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਜ਼ੁਲਮ ਦਾ ਡੱਟ ਕੇ ਮੁਕਾਬਲਾ ਕਰਨ ਅਤੇ ਸਾਰੇ ਭਾਈਚਾਰਿਆਂ ਦੇ ਅਧਿਕਾਰਾਂ ਦੀ ਰਾਖੀ ਦੇ ਸਿਧਾਂਤ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।”

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਪੰਜਾਬ ਅਤੇ ਉੱਤਰ ਪ੍ਰਦੇਸ਼ ਦਰਮਿਆਨ ਸੱਭਿਆਚਾਰਕ ਅਤੇ ਅਧਿਆਤਮਿਕ ਸਬੰਧਾਂ ਨੂੰ ਮਜ਼ਬੂਤ ਕਰਨ ਦਾ ਜ਼ਰੀਆਂ ਬਣੇਗਾ। ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਅਤੇ 'ਸਰਬੱਤ ਦੇ ਭਲੇ' ਦੇ ਸੰਕਲਪ ਨਾਲ ਸਬੰਧਤ ਪਰੰਪਰਾਵਾਂ ਨੂੰ ਉਜਾਗਰ ਕਰਨ ਵਾਲੇ ਇਸ ਇਤਿਹਾਸਕ ਮੌਕੇ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਪੰਜਾਬ ਵਿੱਚ ਸਵਾਗਤ ਕਰਨ ਲਈ ਤਿਆਰ ਹੈ।

ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਨਿਮਰਤਾ ਨਾਲ ਸੱਦਾ ਸਵੀਕਾਰ ਕਰਦਿਆਂ ਪੰਜਾਬ ਸਰਕਾਰ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਤੇ ਲਾਸਾਨੀ ਵਿਰਾਸਤ ਨੂੰ ਨਮਨ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ