Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਸੁਨਾਮ ਵਿੱਚੋਂ ਲੰਘਦੀ ਸਰਹਿੰਦ ਚੋਅ ਦੀ ਸਥਿਤੀ ਦਾ ਜਾਇਜ਼ਾ 

02 ਸਤੰਬਰ, 2025 05:16 PM
ਸੁਨਾਮ (ਰਮੇਸ਼ ਗਰਗ) : ਭਾਰੀ ਮੀਂਹ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਤੋਂ ਬਾਅਦ ਸੂਬੇ ਦੀਆਂ ਨਦੀਆਂ, ਨਹਿਰਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਸੀ, ਜੋ ਕਿ ਹੁਣ ਕਾਬੂ ਹੇਠ ਹੈ। ਪਿਛਲੇ ਦਿਨੀਂ ਸਥਾਨਕ ਸਰਹਿੰਦ ਚੋਅ ਵਿੱਚ ਵੀ ਪਾਣੀ ਦਾ ਪੱਧਰ ਵੱਧ ਗਿਆ ਸੀ ਪਰ ਹੁਣ ਇਹ ਬਹੁਤ ਘੱਟ ਗਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀਆਂ ਸ਼੍ਰੀ ਅਮਨ ਅਰੋੜਾ ਅਤੇ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈਕੇ ਅੱਜ ਇਸ ਚੋਅ ਸਮੇਤ ਹੋਰ ਇਲਾਕਿਆਂ ਦਾ ਦੌਰਾ ਕੀਤਾ। 
 
ਗੱਲਬਾਤ ਕਰਦਿਆਂ ਸ਼੍ਰੀ ਅਰੋੜਾ ਅਤੇ ਸ਼੍ਰੀ ਗੋਇਲ ਨੇ ਦੱਸਿਆ ਕਿ ਸੂਬੇ ਦੇ ਜਲ ਸਰੋਤਾਂ ਵਿੱਚ ਬੀਤੇ ਦਿਨੀਂ 300 ਕਿਊਸਕ ਪਾਣੀ ਛੱਡਿਆ ਗਿਆ ਸੀ, ਜਿਸ ਕਰਕੇ ਹੀ ਪਾਣੀ ਦਾ ਪੱਧਰ ਵਧ ਗਿਆ ਸੀ। ਪਰ ਹੁਣ ਪਾਣੀ ਨਹੀਂ ਛੱਡਿਆ ਜਾ ਰਿਹਾ ਹੈ। ਜਿਸ ਕਾਰਨ ਹੁਣ ਪਾਣੀ ਦਾ ਪੱਧਰ ਸੁਨਾਮ ਵਿੱਚੋਂ ਲੰਘਦੀ ਸਰਹਿੰਦ ਚੋਅ ਅਤੇ ਹੋਰ ਨਹਿਰਾਂ ਤੇ ਨਾਲਿਆਂ ਵਿੱਚੋਂ ਲਗਾਤਾਰ ਘਟਣ ਲੱਗਾ ਹੈ। ਅਗਲੇ ਦਿਨਾਂ ਦੌਰਾਨ ਵੀ ਇਸ ਚੋਅ ਵਿੱਚ ਪਾਣੀ ਵਧਣ ਦਾ ਖਦਸ਼ਾ ਨਹੀਂ ਹੈ। 
 
ਉਹਨਾਂ ਕਿਹਾ ਕਿ ਪਾਣੀ ਦੇ ਰਸਤੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਰੁਕਾਵਟ ਨਹੀਂ ਹੈ। ਮੌਨਸੂਨ ਤੋਂ ਪਹਿਲਾਂ ਸਾਰੀਆਂ ਨਹਿਰਾਂ ਅਤੇ ਨਾਲਿਆਂ ਦੀ ਮੁਕੰਮਲ ਸਫ਼ਾਈ ਆਦਿ ਕਰਵਾਈ ਗਈ ਸੀ। ਉਹਨਾਂ ਕਿਹਾ ਕਿ ਵੈਸੇ ਤਾਂ ਕਿਸੇ ਖਤਰੇ ਦਾ ਖ਼ਦਸ਼ਾ ਨਹੀਂ ਹੈ ਪਰ ਫਿਰ ਵੀ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਿਪਟਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਵਿੱਚ ਨਾ ਆਉਣ ਅਤੇ ਪ੍ਰਸ਼ਾਸ਼ਨ ਉੱਤੇ ਵਿਸ਼ਵਾਸ਼ ਰੱਖਣ। 
 
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਵਾਸੀਆਂ ਨੂੰ ਸਰਹਿੰਦ ਚੋਅ ਵਿੱਚ ਆਉਂਦੇ ਪਾਣੀ ਤੋਂ ਬਚਾਉਣ ਲਈ ਅਤੇ ਲੋਕਾਂ ਲਈ ਸੈਰਗਾਹ ਵਿਕਸਤ ਕਰਨ ਦੇ ਮਕਸਦ ਨਾਲ ਸਰਹਿੰਦ ਚੋਅ ਦੇ ਨਾਲ ਨਾਲ " ਵਾਕਿੰਗ ਟਰੈਕ " ਬਣਾਇਆ ਗਿਆ ਸੀ ਅਤੇ ਪਲਾਂਟੇਸ਼ਨ ਕਾਰਵਾਈ ਗਈ ਹੈ । ਜਿਸ ਨਾਲ ਸਰਹਿੰਦ ਚੋਅ ਦੇ ਕਿਨਾਰਿਆਂ ਨੂੰ ਬਹੁਤ ਮਜ਼ਬੂਤੀ ਮਿਲੀ ਹੈ। 
 
ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਭਾਰੀ ਮੀਂਹ ਅਤੇ ਬੱਦਲ ਫਟਣ ਨਾਲ ਪੂਰਾ ਪੰਜਾਬ ਪ੍ਰਭਾਵਿਤ ਹੋਇਆ ਹੈ। ਪਰ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਧਿਰਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਬਚਾਅ ਕਾਰਜਾਂ ਕਾਰਨ ਸਥਿਤੀ ਹੁਣ ਪੂਰੀ ਤਰ੍ਹਾਂ ਕਾਬੂ ਵਿੱਚ ਹੈ। ਉਹਨਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਹਨਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਜੇਕਰ ਮੀਂਹ ਨਾ ਪਿਆ ਤਾਂ ਅਗਲੇ ਕੁਝ ਦਿਨਾਂ ਦੌਰਾਨ ਸਥਿਤੀ ਆਮ ਵਾਂਗ ਹੋ ਜਾਵੇਗੀ। 
 
ਇਸ ਮੌਕੇ ਰਾਜਵਿੰਦਰ ਕੌਰ ਤਹਿਸੀਲ ਸੁਨਾਮ, ਡੀ ਐਸ ਪੀ ਹਰਵਿੰਦਰ ਸਿੰਘ ਖਹਿਰਾ, ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ ਸੁਨਾਮ, ਸ਼੍ਰੀ ਜਤਿੰਦਰ ਜੈਨ ਮੀਡੀਆ ਕੋਆਰਡੀਨੇਟਰ ਅਮਨ ਅਰੋੜਾ ਕੈਬਨਿਟ ਮੰਤਰੀ, ਬਲਾਕ ਪ੍ਰਧਾਨ ਸੰਦੀਪ ਜਿੰਦਲ ਸਾਹਿਬ ਸਿੰਘ, ਮਨੀ ਸਰਾਓ, ਮਨਪ੍ਰੀਤ ਬਾਂਸਲ, ਗੁਰਿੰਦਰ ਪਾਲ ਖੇੜੀ, ਦੀਪ ਸਰਪੰਚ ਕਨੋਈ, ਕੁਲਦੀਪ ਸਿੰਘ, ਮਨਪ੍ਰੀਤ ਮਣੀ ਸੇਰੋ ਅਤੇ ਹੋਰ ਵੀ ਹਾਜ਼ਰ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ