Sunday, October 25, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਦੁਨੀਆਂ

ਅਮਰੀਕਾ ਦੀ ਚੋਣ ਪ੍ਰਣਾਲੀ 'ਚ ਵੱਡਾ ਬਦਲਾਅ ਕਰਨ ਦੀ ਤਿਆਰੀ 'ਚ ਟਰੰਪ

01 ਅਪ੍ਰੈਲ, 2026 07:05 PM

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਦੀ ਚੋਣ ਪ੍ਰਣਾਲੀ ਵਿੱਚ ਵੱਡਾ ਬਦਲਾਅ ਕਰਨ ਦਾ ਐਲਾਨ ਕੀਤਾ ਹੈ। ਟਰੰਪ ਪ੍ਰਸ਼ਾਸਨ ਇੱਕ ਅਜਿਹਾ ਨਵਾਂ ਕਾਨੂੰਨ ਲਿਆਉਣ ਦੀ ਯੋਜਨਾ ਬਣਾ ਰਿਹਾ ਹੈ, ਜਿਸ ਤਹਿਤ ਫੈਡਰਲ ਚੋਣਾਂ ਵਿੱਚ ਵੋਟਰ ਆਈ.ਡੀ. ਨੂੰ ਲਾਜ਼ਮੀ ਬਣਾਇਆ ਜਾਵੇਗਾ ਅਤੇ ਵਿਵਾਦਿਤ 'ਮੇਲ-ਇਨ ਬੈਲੇਟ' ਦੀ ਸਹੂਲਤ ਨੂੰ ਲਗਭਗ ਖ਼ਤਮ ਜਾਂ ਬੇਹੱਦ ਸੀਮਤ ਕਰ ਦਿੱਤਾ ਜਾਵੇਗਾ।

ਨਵੇਂ ਪ੍ਰਸਤਾਵ ਅਨੁਸਾਰ, ਹਰ ਅਮਰੀਕੀ ਨਾਗਰਿਕ ਨੂੰ ਵੋਟ ਪਾਉਣ ਲਈ ਆਪਣੀ ਫੋਟੋ ਵਾਲਾ ਸਰਕਾਰੀ ਪਛਾਣ ਪੱਤਰ ਦਿਖਾਉਣਾ ਲਾਜ਼ਮੀ ਹੋਵੇਗਾ। ਟਰੰਪ ਦਾ ਮੰਨਣਾ ਹੈ ਕਿ ਇਸ ਨਾਲ ਵੋਟਾਂ ਵਿੱਚ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਧਾਂਦਲੀ ਨੂੰ ਰੋਕਿਆ ਜਾ ਸਕੇਗਾ। ਟਰੰਪ ਨੇ ਹਮੇਸ਼ਾ ਡਾਕ ਰਾਹੀਂ ਵੋਟ ਪਾਉਣ ਦੀ ਪ੍ਰਕਿਰਿਆ ਦੀ ਆਲੋਚਨਾ ਕੀਤੀ ਹੈ। ਹੁਣ ਉਹ ਸਿਰਫ਼ ਬਿਮਾਰਾਂ ਜਾਂ ਵਿਦੇਸ਼ਾਂ ਵਿੱਚ ਰਹਿਣ ਵਾਲੇ ਫੌਜੀਆਂ ਲਈ ਹੀ ਇਸ ਦੀ ਵਰਤੋਂ ਸੀਮਤ ਕਰਨਾ ਚਾਹੁੰਦੇ ਹਨ। ਬਾਕੀ ਸਾਰੇ ਨਾਗਰਿਕਾਂ ਨੂੰ ਖ਼ੁਦ ਪੋਲਿੰਗ ਬੂਥ 'ਤੇ ਜਾ ਕੇ ਵੋਟ ਪਾਉਣੀ ਪਵੇਗੀ। ਰਾਸ਼ਟਰਪਤੀ ਟਰੰਪ ਨੇ 'ਵੋਟਿੰਗ ਡੇਅ' ਨੂੰ ਸਿਰਫ਼ ਇੱਕ ਦਿਨ ਤੱਕ ਸੀਮਤ ਕਰਨ ਅਤੇ ਨਤੀਜਿਆਂ ਦਾ ਐਲਾਨ ਵੀ ਉਸੇ ਰਾਤ ਕਰਨ 'ਤੇ ਜ਼ੋਰ ਦਿੱਤਾ ਹੈ।

ਹਾਲਾਂਕਿ ਡੈਮੋਕ੍ਰੇਟਿਕ ਪਾਰਟੀ ਨੇ ਇਸ ਕਦਮ ਨੂੰ ਵੋਟਰਾਂ ਦੇ ਅਧਿਕਾਰਾਂ ਦੀ ਉਲੰਘਣਾ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੋਟਰ ਆਈ.ਡੀ. ਲਾਜ਼ਮੀ ਕਰਨ ਨਾਲ ਗਰੀਬ ਅਤੇ ਘੱਟ ਗਿਣਤੀ ਭਾਈਚਾਰਿਆਂ ਲਈ ਵੋਟ ਪਾਉਣਾ ਮੁਸ਼ਕਲ ਹੋ ਜਾਵੇਗਾ। ਕਈ ਕਾਨੂੰਨੀ ਮਾਹਿਰਾਂ ਅਨੁਸਾਰ, ਚੋਣਾਂ ਕਰਵਾਉਣਾ ਰਾਜਾਂ ਦਾ ਅਧਿਕਾਰ ਖੇਤਰ ਹੈ, ਇਸ ਲਈ ਕੇਂਦਰ ਸਰਕਾਰ ਲਈ ਅਜਿਹੇ ਨਿਯਮਾਂ ਨੂੰ ਪੂਰੇ ਦੇਸ਼ ਵਿੱਚ ਲਾਗੂ ਕਰਨਾ ਕਾਨੂੰਨੀ ਤੌਰ 'ਤੇ ਚੁਣੌਤੀਪੂਰਨ ਹੋ ਸਕਦਾ ਹੈ

Have something to say? Post your comment

ਅਤੇ ਦੁਨੀਆਂ ਖਬਰਾਂ

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ