Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਪੰਜਾਬ

ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ! ਹੋਈ ਸਖ਼ਤ ਕਾਰਵਾਈ

09 ਜੁਲਾਈ, 2026 05:31 PM

ਹੁਸ਼ਿਆਰਪੁਰ/ਜਲੰਧਰ : ਹੁਸ਼ਿਆਰਪੁਰ ਦੇ ਟਾਂਡਾ ਥਾਣੇ ਵਿਚ ਤਾਇਨਾਤ ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੂੰ ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਬੀਤੇ ਦਿਨੀਂ ਅਮਰੀਕਾ ਦੇ ਅਟਾਰਨੀ ਜਨਰਲ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦੋਸ਼ ਲਾਇਆ ਸੀ ਕਿ ਐੱਸ. ਐੱਚ. ਓ. ਨੇ 4 ਲੱਖ ਡਾਲਰ ਦੀ ਨਾਜਾਇਜ਼ ਮੰਗ ਕੀਤੀ ਹੈ। ਇਸ ਤੋਂ ਬਾਅਦ ਡੀ. ਆਈ. ਜੀ. ਇੰਟੈਲੀਜੈਂਸ ਦੀ ਸਿਫ਼ਾਰਸ਼ 'ਤੇ ਐੱਸ. ਐੱਚ. ਓ. ਨਾਗਰਾ ਨੂੰ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਪਤਾ ਲੱਗਿਆ ਹੈ ਕਿ ਜਾਂਚ ਮੁਕੰਮਲ ਹੋਣ ਤੱਕ ਨਾਗਰਾ ਲਾਈਨ ਹਾਜ਼ਰ ਰਹਿਣਗੇ।

ਜਾਣਕਾਰੀ ਮੁਤਾਬਕ ਕੁਝ ਮਹੀਨੇ ਪਹਿਲਾਂ ਟਾਂਡਾ ਦੇ ਪਿੰਡ ਮਿਆਨੀ ਵਿਚ ਬਲਵਿੰਦਰ ਸਿੰਘ ਸਤ ਕਰਤਾਰ ਦਾ ਕਤਲ ਕਰ ਦਿੱਤਾ ਗਿਆ ਸੀ। ਬਲਵਿੰਦਰ ਦੇ ਪਰਿਵਾਰ ਦਾ ਦੋਸ਼ ਸੀ ਕਿ ਕਤਲ ਦੀ ਵਾਰਦਾਤ ਨੂੰ ਬਲਵਿੰਦਰ ਦੀ ਧੀ ਦੇ ਸਹੁਰੇ ਪਰਿਵਾਰ ਨੇ ਅੰਜਾਮ ਦਿੱਤਾ ਹੈ। ਬਲਵਿੰਦਰ ਦੀ ਧੀ ਦਾ ਵਿਆਹ ਅਮਰੀਕਾ ਵਿਚ ਹੋਇਆ ਸੀ। ਕੁਝ ਸਮੇਂ ਬਾਅਦ ਉਸ ਦਾ ਤਲਾਕ ਹੋ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਕਤਲ ਦੇ ਮਾਮਲੇ ਵਿਚ ਐੱਸ. ਐੱਚ. ਓ. ਅਮਰੀਕਾ ਵਿਚ ਰਹਿੰਦੇ ਪਰਿਵਾਰ ਨੂੰ ਫ਼ੋਨ ਕਰਕੇ ਪੈਸਿਆਂ ਦੀ ਮੰਗ ਕਰ ਰਿਹਾ ਸੀ ਅਤੇ ਪੈਸੇ ਨਾ ਦੇਣ 'ਤੇ ਕਤਲ ਕੇਸ ਵਿਚ ਫਸਾਉਣ ਦੀ ਧਮਕੀ ਦੇ ਰਿਹਾ ਸੀ।

ਇਸ ਦੀ ਸ਼ਿਕਾਇਤ ਪਰਿਵਾਰ ਨੇ ਅਮਰੀਕਾ ਦੀ ਐੱਫ਼. ਬੀ. ਆਈ. ਕੋਲ ਕੀਤੀ। ਅਧਿਕਾਰੀਆਂ ਨੇ ਜਦੋਂ ਤਫ਼ਤੀਸ਼ ਕੀਤੀ ਤਾਂ ਪਾਇਆ ਕਿ ਐੱਸ. ਐੱਚ. ਓ. ਨੇ ਅਮਰੀਕਾ ਰਹਿੰਦੇ ਪਰਿਵਾਰ ਨਾਲ ਕਈ ਵਾਰ ਫ਼ੋਨ 'ਤੇ ਗੱਲਬਾਤ ਕੀਤੀ ਹੈ। ਦੂਜੇ ਪਾਸੇ ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਕਿਹਾ ਕਿ ਉਨ੍ਹਾਂ ਦੇ ਨਾਂ 'ਤੇ ਵੀਡੀਓ ਵਾਇਰਲ ਹੋ ਰਹੀ ਹੈ। ਏਜੰਸੀ ਨਾਲ ਗੱਲ ਕਰਨ ਤੋਂ ਬਾਅਦ ਹੀ ਉਹ ਕੁਝ ਕਹਿ ਸਕਣਗੇ। ਉਨ੍ਹਾਂ ਦੇ ਕਿਸੇ ਵੀ ਖਾਤੇ ਵਿਚ ਕੋਈ ਪੈਸਾ ਨਹੀਂ ਆਇਆ। ਸਾਰੇ ਦੋਸ਼ ਬੇਬੁਨਿਆਦ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ

ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ

'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ

'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ