Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਦੁਨੀਆਂ

ਅਮਰੀਕਾ ‘ਸ਼ੈਤਾਨ’ ਤੇ ਇਜ਼ਰਾਈਲ ‘ਟ੍ਰੇਨਡ ਜਾਨਵਰ’! ਈਰਾਨ ਦੇ ਸੁਪਰੀਮ ਲੀਡਰ ਦੀ ਖਾੜੀ ਦੇਸ਼ਾਂ ਨੂੰ ਚਿਤਾਵਨੀ

26 ਮਈ, 2026 07:09 PM

ਤੇਹਰਾਨ : ਈਰਾਨ ਦੇ ਨਵੇਂ ਸੁਪਰੀਮ ਲੀਡਰ ਮੋਜਤਬਾ ਖਾਮੇਨੇਈ ਨੇ ਅਮਰੀਕਾ ਅਤੇ ਇਜ਼ਰਾਈਲ 'ਤੇ ਤਿੱਖਾ ਹਮਲਾ ਕਰਦੇ ਹੋਏ ਖਾੜੀ ਦੇਸ਼ਾਂ ਨੂੰ ਗੰਭੀਰ ਚਿਤਾਵਨੀ ਦਿੱਤੀ ਹੈ। ਈਦ-ਉਲ-ਅਜ਼ਹਾ ਦੇ ਮੌਕੇ 'ਤੇ ਆਪਣੇ ਟੈਲੀਗ੍ਰਾਮ ਚੈਨਲ ਰਾਹੀਂ ਜਾਰੀ ਕੀਤੇ ਇੱਕ ਲਿਖਤੀ ਸੰਦੇਸ਼ 'ਚ ਖਾਮੇਨੇਈ ਨੇ ਅਮਰੀਕਾ ਨੂੰ 'ਮਹਾਨ ਸ਼ੈਤਾਨ' ਅਤੇ ਇਜ਼ਰਾਈਲ ਨੂੰ ਉਸ ਦਾ 'ਸਿਖਿਅਤ ਜਾਨਵਰ' ਕਰਾਰ ਦਿੱਤਾ ਹੈ।

ਖਾੜੀ ਦੇਸ਼ਾਂ ਨੂੰ ਸਖ਼ਤ ਚਿਤਾਵਨੀ
ਖਾਮੇਨੇਈ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਸਾਊਦੀ ਅਰਬ, ਯੂਏਈ (UAE) ਤੇ ਕਤਰ ਵਰਗੇ ਗੁਆਂਢੀ ਦੇਸ਼ ਹੁਣ ਅਮਰੀਕੀ ਫੌਜੀ ਅੱਡਿਆਂ ਲਈ 'ਢਾਲ' ਵਜੋਂ ਕੰਮ ਨਹੀਂ ਕਰਨਗੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਦੇਸ਼ਾਂ ਨੇ ਆਪਣੀ ਧਰਤੀ 'ਤੇ ਮੌਜੂਦ ਅਮਰੀਕੀ ਫੌਜੀ ਅੱਡਿਆਂ ਨੂੰ ਈਰਾਨ ਵਿਰੁੱਧ ਵਰਤਣ ਦੀ ਇਜਾਜ਼ਤ ਦਿੱਤੀ, ਤਾਂ ਈਰਾਨ ਉਨ੍ਹਾਂ ਨੂੰ ਵੀ ਨਹੀਂ ਬਖਸ਼ੇਗਾ। ਉਨ੍ਹਾਂ ਦਾਅਵਾ ਕੀਤਾ ਕਿ ਮੱਧ ਪੂਰਬ ਵਿੱਚ ਅਮਰੀਕਾ ਦਾ ਪੁਰਾਣਾ ਦਬਦਬਾ ਹਮੇਸ਼ਾ ਲਈ ਖਤਮ ਹੋ ਚੁੱਕਾ ਹੈ।

ਇਜ਼ਰਾਈਲ ਦੀ ਹੋਂਦ 'ਤੇ ਸਵਾਲ
ਈਰਾਨੀ ਆਗੂ ਨੇ ਆਪਣੇ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦੀ ਸ਼ਲਾਘਾ ਕਰਦਿਆਂ ਦਾਅਵਾ ਕੀਤਾ ਕਿ ਇਜ਼ਰਾਈਲ ਅਗਲੇ 25 ਸਾਲਾਂ ਤੱਕ ਹੋਂਦ ਵਿੱਚ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਸਮੇਂ ਦਾ ਪਹੀਆ ਹੁਣ ਪਿੱਛੇ ਨਹੀਂ ਘੁੰਮੇਗਾ ਅਤੇ ਇਸ ਖੇਤਰ ਵਿੱਚ ਅਮਰੀਕਾ ਲਈ ਕੋਈ ਵੀ ਥਾਂ ਸੁਰੱਖਿਅਤ ਨਹੀਂ ਰਹੇਗੀ।

ਜੰਗਬੰਦੀ ਦੀਆਂ ਕੋਸ਼ਿਸ਼ਾਂ ਵਿਚਾਲੇ ਤਿੱਖੀ ਬਿਆਨਬਾਜ਼ੀ
ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਕਈ ਦੇਸ਼ ਈਰਾਨ ਅਤੇ ਅਮਰੀਕਾ ਵਿਚਾਲੇ ਜੰਗਬੰਦੀ ਕਰਵਾਉਣ ਲਈ ਕੋਸ਼ਿਸ਼ਾਂ ਕਰ ਰਹੇ ਹਨ। ਰਿਪੋਰਟਾਂ ਅਨੁਸਾਰ, ਦੋਵਾਂ ਪੱਖਾਂ ਵਿਚਾਲੇ ਇੱਕ ਸਮਝੌਤੇ (MOU) ਵੱਲ ਵਧਣ ਦੇ ਸੰਕੇਤ ਮਿਲੇ ਹਨ, ਜਿਸ ਨਾਲ ਜੰਗ ਰੁਕ ਸਕਦੀ ਹੈ ਅਤੇ ਗੱਲਬਾਤ ਲਈ 60 ਦਿਨਾਂ ਦਾ ਸਮਾਂ ਮਿਲ ਸਕਦਾ ਹੈ। ਜ਼ਿਕਰਯੋਗ ਹੈ ਕਿ 58 ਸਾਲਾ ਸੁਪਰੀਮ ਲੀਡਰ ਖਾਮੇਨੇਈ ਜੰਗ ਸ਼ੁਰੂ ਹੋਣ ਤੋਂ ਬਾਅਦ ਜਨਤਕ ਤੌਰ 'ਤੇ ਸਾਹਮਣੇ ਨਹੀਂ ਆਏ ਹਨ ਅਤੇ ਉਨ੍ਹਾਂ ਦੇ ਬਿਆਨ ਸਿਰਫ਼ ਲਿਖਤੀ ਰੂਪ ਵਿੱਚ ਹੀ ਜਾਰੀ ਕੀਤੇ ਜਾ ਰਹੇ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ