ਅੰਡਰ19 ਪੁਰਸ਼ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ 2026 ਦਾ ਦੂਜਾ ਸੈਮੀਫਾਈਨਲ ਅੱਜ ਭਾਰਤ ਤੇ ਅਫਗਾਨਿਸਤਾਨ ਦਰਮਿਆਨ ਖੇਡਿਆ ਗਿਆ। ਮੈਚ ਵਿਚ ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ। ਇਸ ਤਰ੍ਹਾਂ ਭਾਰਤ ਟੂਰਨਾਮੈਂਟ ਦੇ ਫਾਈਨਲ 'ਚ ਪੁੱਜ ਗਿਆ ਹੈ। ਹੁਣ ਭਾਰਤ ਦਾ ਸਾਹਮਣਾ ਫਾਈਨਲ 'ਚ ਪਾਕਿਸਤਾਨ ਨਾਲ ਹੋਵੇਗਾ ਕਿਉਂਕਿ ਪਾਕਿਸਤਾਨ ਨੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੰਗਲਾਦੇਸ਼ ਨੂੰ ਹਰਾ ਕੇ ਫਾਈਨਲ 'ਚ ਜਗ੍ਹਾ ਪੱਕੀ ਕਰ ਲਈ ਸੀ।
ਜੇਕਰ ਅਫਗਾਨਿਸਤਾਨ ਨਾਲ ਭਾਰਤ ਦੇ ਸੈਮੀਫਾਈਨਲ ਦੀ ਗੱਲ ਕਰੀਏ ਤਾਂ ਅਫਗਾਨਿਸਤਾਨ ਨੇ 50 ਓਵਰਾਂ 'ਚ 8 ਵਿਕਟਾਂ ਗੁਆ ਕੇ 227 ਦੌੜਾਂ ਬਣਾਈਆਂ ਸਨ ਤੇ ਭਾਰਤ ਨੂੰ ਜਿੱਤ ਲਈ 228 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 36.5 ਓਵਰਾਂ 'ਚ 2 ਵਿਕਟਾਂ ਗੁਆ ਕੇ 230 ਦੌੜਾਂ ਬਣਾਈਆਂ ਤੇ 8 ਵਿਕਟਾਂ ਨਾਲ ਮੈਚ ਜਿੱਤ ਲਿਆ। ਭਾਰਤ ਲਈ ਕਪਤਾਨ ਲਕਸ਼ ਰਾਜੇਸ਼ ਰਾਏਚੰਦਾਨੀ ਨੇ 93 ਦੌੜਾਂ, ਆਰਿਆਵੀਰ ਸਹਿਵਾਗ ਨੇ 51 ਦੌੜਾਂ, ਵੀਕੇ ਵੀਨੀਥ ਨੇ 57 ਦੌੜਾਂ ਤੇ ਯਸ਼ਬਰਧਨ ਚੌਹਾਨ ਨੇ 16 ਦੌੜਾਂ ਬਣਾਈਆਂ।