ਪ੍ਰੀਤ ਪੱਤੀ
ਖਰੜ - ਪਿੰਡ ਖਾਨਪੁਰ, ਖਰੜ ਅੰਬਿਕਾ ਗ੍ਰੀਨ ਵਿੱਚ 15 ਅਗਸਤ ਦਾ ਆਜ਼ਾਦੀ ਦਿਵਸ ਬੜੀ ਧੂਮਧਾਮ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਤਿਰੰਗਾ ਲਹਿਰਾਇਆ ਗਿਆ ਅਤੇ ਵੱਡੀ ਗਿਣਤੀ ਵਿੱਚ ਕਾਲੋਨੀ ਵਾਸੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਕਾਲੋਨੀ ਵਾਸੀਆਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਉਮਰ ਵਰਗ ਦੇ ਲੋਕਾਂ ਨੇ ਸਮਾਗਮ ਵਿੱਚ ਹਿੱਸਾ ਲਿਆ ਅਤੇ ਆਜ਼ਾਦੀ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਪ੍ਰਧਾਨ ਆਸ਼ੀਸ਼ ਸ਼ਰਮਾ, ਜੋਗਿੰਦਰ ਸ਼ਰਮਾ, ਸਤਵਿੰਦਰ ਸਿੰਘ, ਤੇਜਿੰਦਰ ਅਰੋੜਾ, ਪ੍ਰੇਮ ਸਾਗਰ ਅਤੇ ਵਿਨੈ ਸਮੇਤ ਕਾਲੋਨੀ ਦੇ ਹੋਰ ਵਸਨੀਕ ਮੌਜੂਦ ਰਹੇ। ਕਾਲੋਨੀ ਵਾਸੀਆਂ ਨੇ ਇਕੱਠੇ ਹੋ ਕੇ ਆਜ਼ਾਦੀ ਦਿਵਸ ਦੀ ਖੁਸ਼ੀ ਸਾਂਝੀ ਕੀਤੀ ਅਤੇ ਦੇਸ਼ ਦੀ ਏਕਤਾ, ਭਾਈਚਾਰੇ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਸਮਾਗਮ ਦੇ ਅੰਤ ਵਿੱਚ ਸਾਰੇ ਹਾਜ਼ਰੀਨ ਨੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।