Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਅੰਮ੍ਰਿਤਸਰ 'ਚ ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਧਾਵਾ, 7 ਕੁਇੰਟਲ ਦੇਸੀ ਘਿਓ ਸੀਲ

04 ਜੂਨ, 2026 06:31 PM

ਅੰਮ੍ਰਿਤਸਰ : ਦੁੱਧ ਅਤੇ ਦੁੱਧ ਉਤਪਾਦਾਂ ਵਿਚ ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਨੇ ਤੜਕਸਾਰ ਵੱਡੀ ਕਾਰਵਾਈ ਕਰਦਿਆਂ ਰਾਮਬਾਗ ਇਲਾਕੇ ਦੀ ਇਕ ਡੇਅਰੀ ’ਤੇ ਛਾਪੇਮਾਰੀ ਕੀਤੀ। ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਇਸ ਰੇਡ ਦੌਰਾਨ ਪਨੀਰ ਦੇ ਸੈਂਪਲ ਇਕੱਠੇ ਕੀਤੇ ਗਏ, ਜਦਕਿ ਵੱਡੀ ਮਾਤਰਾ ਵਿਚ ਮੌਜੂਦ ਦੇਸੀ ਘਿਓ ਵੀ ਸ਼ੱਕ ਦੇ ਘੇਰੇ ਵਿੱਚ ਆ ਗਿਆ। ਜਾਂਚ ਦੌਰਾਨ ਫੂਡ ਸੇਫਟੀ ਟੀਮ ਨੂੰ ‘ਪ੍ਰਭੂ ਦੇਸੀ ਘੀ’ ਬ੍ਰਾਂਡ ਦੀਆਂ 48 ਟੀਨਾਂ ਮਿਲੀਆਂ, ਜਿਨ੍ਹਾਂ ਦਾ ਕੁੱਲ ਵਜ਼ਨ ਲਗਭਗ 7 ਕੁਇੰਟਲ ਬਣਦਾ ਹੈ। ਸਿਹਤ ਵਿਭਾਗ ਨੇ ਤੁਰੰਤ ਸਾਰਾ ਸਟਾਕ ਸੀਲ ਕਰ ਦਿੱਤਾ ਅਤੇ ਪਨੀਰ ਤੇ ਘਿਓ ਦੇ ਸੈਂਪਲ ਲੈਬ ਟੈਸਟ ਲਈ ਭੇਜ ਦਿੱਤੇ। ਇਸ ਮੌਕੇ ਫੂਡ ਸੇਫਟੀ ਅਫ਼ਸਰ ਰਜਨੀ ਵੀ ਮੌਜੂਦ ਸਨ।

ਹਰਿਆਣਾ ਦੇ ਸਿਰਸਾ ਤੋਂ ਲਿਆਂਦਾ ਗਿਆ ਸੀ ਘਿਓ
ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਸੀਲ ਕੀਤਾ ਗਿਆ ਘਿਓ ਹਰਿਆਣਾ ਦੇ ਸਿਰਸਾ ਇਲਾਕੇ ਤੋਂ ਲਿਆਂਦਾ ਗਿਆ ਸੀ। ਲੈਬ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਇਕ ਮਹੀਨੇ ਤੋਂ ਦੁੱਧ ਅਤੇ ਇਸ ਨਾਲ ਸੰਬੰਧਤ ਖਾਦ ਪਦਾਰਥਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਮਿਲਾਵਟਖੋਰੀ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਡਾ. ਬਜਾਜ
ਸਿਵਲ ਸਰਜਨ ਡਾ. ਸਤਿੰਦਰ ਸਿੰਘ ਬਜਾਜ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਮਿਲਾਵਟਖੋਰੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣਗੇ ਅਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ।

ਸ਼ਹਿਰੀ ਅਤੇ ਦਿਹਾਤੀ ਖੇਤਰਾਂ ਲਈ ਵੱਖ-ਵੱਖ ਟੀਮਾਂ ਗਠਿਤ
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਿਲਾਵਟਖੋਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਦਿਨ-ਰਾਤ ਨਿਗਰਾਨੀ ਅਤੇ ਛਾਪੇਮਾਰੀ ਕਰ ਰਹੀਆਂ ਹਨ। ਜਿੱਥੇ ਵੀ ਮਿਲਾਵਟ ਦੀ ਸ਼ਿਕਾਇਤ ਮਿਲਦੀ ਹੈ, ਉੱਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਮਿਲਾਵਟੀ ਖਾਦ ਪਦਾਰਥ ਬਣਾਉਣ ਜਾਂ ਵੇਚਣ ਸਬੰਧੀ ਕੋਈ ਜਾਣਕਾਰੀ ਮਿਲੇ, ਤਾਂ ਉਹ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ