Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਅੰਮ੍ਰਿਤਸਰ 'ਚ ਸਿਹਤ ਵਿਭਾਗ ਅਲਰਟ: 30 ਮੈਡੀਕਲ ਟੀਮਾਂ, 80 ਐਂਬੂਲੈਂਸ ਤੇ ਸਰਕਾਰੀ ਹਸਪਤਾਲਾਂ ’ਚ ਮੁਕੰਮਲ ਪ੍ਰਬੰਧ

27 ਅਗਸਤ, 2025 05:37 PM

ਅੰਮ੍ਰਿਤਸਰ : ਲਗਾਤਾਰ ਹੋ ਰਹੀ ਬਰਸਾਤ ਕਾਰਨ ਪੈਦਾ ਹੋਏ ਹੜ੍ਹਾਂ ਦੇ ਹਾਲਾਤ ਨੂੰ ਮੱਦੇਨਜ਼ਰ ਸਿਹਤ ਵਿਭਾਗ ਅਤੇ ਗੁਰੂ ਨਾਨਕ ਦੇਵ ਹਸਪਤਾਲ ਵੱਲੋਂ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਸਰਕਾਰੀ ਹਸਪਤਾਲਾਂ ’ਚ ਜਿੱਥੇ ਐਮਰਜੈਂਸੀ ਨੂੰ ਹੋਰ ਦਰੁਸਤ ਕਰਦਿਆਂ ਮਹੱਤਵਪੂਰਨ ਦਵਾਈਆਂ ਦਾ ਸਟਾਕ ਮੁਹੱਈਆ ਕਰਵਾ ਦਿੱਤਾ ਗਿਆ ਹੈ, ਉਥੇ ਹੀ ਸਮੂਹ ਡਾਕਟਰਾਂ ਅਤੇ ਮੁਲਾਜ਼ਮਾਂ ਨੂੰ 24 ਘੰਟੇ ਦੌਰਾਨ ਜ਼ਰੂਰਤ ਪੈਣ ’ਤੇ ਡਿਊਟੀ ’ਤੇ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਹਨ। ਵਿਭਾਗ ਵੱਲੋਂ ਹਰ ਸਥਿਤੀ ਨਾਲ ਨਜਿੱਠਣ ਲਈ 30 ਮੈਡੀਕਲ ਟੀਮਾਂ ਦਾ ਗਠਨ ਕਰਦਿਆਂ ਸੀਨੀਅਰ ਡਾਕਟਰਾਂ ਨੂੰ ਹੜ੍ਹਾਂ ’ਚੋਂ ਆਉਣ ਵਾਲੇ ਮਰੀਜ਼ਾਂ ਦੀ ਖੁਦ ਨਿਗਰਾਨੀ ਕਰਨ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਸਿਹਤ ਵਿਭਾਗ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਚੱਲਣ ਵਾਲੇ ਗੁਰੂ ਨਾਨਕ ਦੇਵ ਹਸਪਤਾਲ, ਸਰਕਾਰੀ ਟੀਬੀ ਹਸਪਤਾਲ, ਸਰਕਾਰੀ ਈ. ਐੱਨ. ਟੀ. ਹਸਪਤਾਲ ’ਚ ਹੜ੍ਹਾਂ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਮੁਕੰਮਲ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਜ਼ਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਨੂੰ ਅਲਰਟ ’ਤੇ ਰਹਿਣ ਦੇ ਹੁਕਮ ਦਿੱਤੇ ਗਏ ਹਨ ਅਤੇ ਐਮਰਜੈਂਸੀ ’ਚ ਲੋੜੀਂਦੀਆਂ ਦਵਾਈਆਂ ਰੱਖਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਵੇਰੇ, ਦੁਪਹਿਰ ਤੇ ਸ਼ਾਮ ਨੂੰ ਡਾਕਟਰਾਂ ਦੀ ਅਗਵਾਈ ’ਚ ਵਿਸ਼ੇਸ਼ ਟੀਮਾਂ ਦੇ ਗਠਨ ਲਈ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਜ਼ਿਲੇ ’ਚ 15 ਰੈਪਿਡ ਰਿਸਪੋਂਸ ਟੀਮਾਂ ਵੀ ਬਣਾ ਦਿੱਤੀਆਂ ਗਈਆਂ ਹਨ।

ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਸਰਕਾਰੀ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਨਾਲ ਅਲਰਟ ’ਤੇ ਹਨ। ਜ਼ਿਲ੍ਹੇ ’ਚ 80 ਦੇ ਕਰੀਬ ਸਰਕਾਰੀ ਐਂਬੂਲੈਂਸ ਵੀ ਅਲਰਟ ’ਤੇ ਰੱਖੀਆਂ ਗਈਆਂ ਹਨ। ਅਧਿਕਾਰੀਆਂ ਨੂੰ 24 ਘੰਟੇ ਫੋਨ ਰਾਹੀਂ ਸੀਨੀਅਰ ਅਧਿਕਾਰੀਆਂ ਦੇ ਸੰਪਰਕ ’ਚ ਰਹਿਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰੀਡੈਂਟ ਡਾਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਹਸਪਤਾਲ ’ਚ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਧਰ ਦੂਜੇ ਪਾਸੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾਇਰੈਕਟਰ ਡਾਕਟਰ ਰਾਜੀਵ ਦੇਵਗਨ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਅਧੀਨ ਆਉਣ ਵਾਲੇ ਸਮੂਹ ਹਸਪਤਾਲਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਸੀਨੀਅਰ ਅਧਿਕਾਰੀ 24 ਘੰਟੇ ਫੋਨ ’ਤੇ ਉਪਲੱਬਧ ਰਹਿਣ। ਜੇਕਰ ਕੋਈ ਸਥਿਤੀ ਆਉਂਦੀ ਹੈ ਤਾਂ ਸੀਨੀਅਰ ਅਧਿਕਾਰੀ ਖੁਦ ਆ ਕੇ ਸਿਹਤ ਸੇਵਾਵਾਂ ਦੀ ਕਮਾਨ ਸੰਭਾਲੇਗਾ। ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਅਤੇ ਇੰਚਾਰਜ ਡਾਕਟਰ ਸਵਰਨਜੀਤ ਧਵਨ ਨੇ ਦੱਸਿਆ ਕਿ ਹੜ੍ਹਾਂ ਨੂੰ ਮੱਦੇਨਜ਼ਰ ਅੱਜ ਹਸਪਤਾਲ ਦੇ ਡਾਕਟਰਾਂ ਅਤੇ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ’ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਕਿ ਜੇਕਰ ਕੋਈ ਵੀ ਮਰੀਜ਼ ਹੜ੍ਹਾਂ ਤੋਂ ਪ੍ਰਭਾਵਿਤ ਹਸਪਤਾਲ ’ਚ ਆਉਂਦਾ ਹੈ ਤਾਂ ਉਸ ਦੀ ਵਿਸ਼ੇਸ਼ ਨਿਗਰਾਨੀ ਕਰ ਕੇ ਉਸ ਦਾ ਇਲਾਜ ਕੀਤਾ ਜਾਵੇ। ਇਸ ਤੋਂ ਇਲਾਵਾ ਐਮਰਜੈਂਸੀ ਅਤੇ ਓ. ਪੀ. ਡੀ. ’ਚ ਵੀ ਲੋੜੀਂਦੀਆਂ ਦਵਾਈਆਂ ਦਾ ਸਟਾਕ ਉਪਲੱਬਧ ਕਰਵਾ ਦਿੱਤਾ ਗਿਆ ਹੈ। ਹਸਪਤਾਲ ’ਚ ਸਥਿਤ ਬਲੱਡ ਬੈਂਕ ’ਚ ਵੀ ਖੂਨ ਦੀ ਕੋਈ ਕਮੀ ਨਹੀਂ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ