Thursday, May 14, 2026
BREAKING
ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਓਮਾਨ ਦੇ ਤੱਟ ਨੇੜੇ ਭਾਰਤੀ ਜਹਾਜ਼ 'ਤੇ ਮਿਜ਼ਾਈਲ ਹਮਲਾ! MEA ਨੇ ਦਿੱਤੀ ਵਾਰਨਿੰਗ ਸਰਕਾਰੀ ਦਫਤਰਾਂ 'ਚ ਹਫਤੇ 'ਚ 2 ਦਿਨ ਹੋਵੇਗਾ ਵਰਕ ਫਰਾਮ ਹੋਮ, ਦਿੱਲੀ 'ਚ 50 ਫ਼ੀਸਦੀ ਮੀਟਿੰਗਾਂ ਆਨਲਾਈਨ ਵਿਦੇਸ਼ੀ ਨਿਵੇਸ਼ 'ਚ ਟੈਕਸ ਦੀ ਕਟੌਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ ਨੇ ਦਰਜ ਕੀਤੀ ਸ਼ਾਨਦਾਰ ਰਿਕਵਰੀ 'ਸਾਰੇ ਜਹਾਜ਼ਾਂ ਲਈ ਖੁੱਲ੍ਹਾ ਹੋਰਮੁਜ਼..!' ਭਾਰਤ ਆਏ ਇਰਾਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ ਪੰਜਾਬ ਸਣੇ 16 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ'ਤਾ ਵੱਡਾ ਐਲਾਨ ਗੱਡੀਆਂ ਦਾ ਕਾਫ਼ਲਾ ਛੱਡ Bullet 'ਤੇ ਵਿਧਾਨ ਸਭਾ ਪਹੁੰਚੇ CM ! PM ਦੀ ਅਪੀਲ ਦਾ ਫੜਨਵੀਸ ਨੇ ਕੀਤਾ ਸਮਰਥਨ

ਪੰਜਾਬ

ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

14 ਮਈ, 2026 05:19 PM

ਅੰਮ੍ਰਿਤਸਰ : ਭਾਰਤੀ ਰੇਲਵੇ ਵੱਲੋਂ ਯਾਤਰੀਆਂ ਨੂੰ ਸੁਵਿਧਾਜਨਕ ਸਫ਼ਰ ਮੁਹੱਈਆ ਕਰਵਾਉਣ ਲਈ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਵਿਚਕਾਰ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਅੱਜ ਅੰਮ੍ਰਿਤਸਰ ਸਟੇਸ਼ਨ ਪਹੁੰਚੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਰਵਨੀਤ ਬਿੱਟੂ ਨਾਲ ਰੇਲਵੇ ਦੇ ਸੀਨੀਅਰ ਅਧਿਕਾਰੀ, ਭਾਜਪਾ ਆਗੂ, ਰੇਲਵੇ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਯਾਤਰੀ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਇਹ ਟ੍ਰੇਨ ਵੰਦੇ ਭਾਰਤ ਟ੍ਰੇਨ ਦਾ ਹੀ ਦੂਜਾ ਰੂਪ ਹੈ, ਜਿਸ ਕਾਰਨ ਇਸ ਦਾ ਨਾਂ ‘ਅੰਮ੍ਰਿਤ ਭਾਰਤ’ ਰੱਖਿਆ ਗਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਟ੍ਰੇਨ ਖਾਸ ਤੌਰ ’ਤੇ ਆਮ ਅਤੇ ਮੱਧ ਵਰਗ ਦੇ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ, ਤਾਂ ਜੋ ਉਹ ਵੀ ਘੱਟ ਖਰਚੇ ਵਿੱਚ ਆਧੁਨਿਕ ਸਹੂਲਤਾਂ ਨਾਲ ਸਫ਼ਰ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੂਰਬੀ ਭਾਰਤ ਵਿਚਕਾਰ ਯਾਤਰਾ ਕਰਨ ਵਾਲੇ ਲੋਕਾਂ ਅਤੇ ਸ਼ਰਧਾਲੂਆਂ ਨੂੰ ਇਸ ਟ੍ਰੇਨ ਨਾਲ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਧਾਰਮਿਕ ਪੱਖੋਂ ਮਹੱਤਵਪੂਰਨ ਸ਼ਹਿਰ ਹੈ, ਜਿੱਥੇ ਹਰ ਰੋਜ਼ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਹਨ। ਇਸ ਟ੍ਰੇਨ ਰਾਹੀਂ ਹਰ ਵਰਗ ਦੇ ਲੋਕ ਆਸਾਨੀ ਨਾਲ ਸਫ਼ਰ ਕਰ ਸਕਣਗੇ। ਉਨ੍ਹਾਂ ਕਿਹਾ 130 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀ ਹੈ ਅਤੇ ਟ੍ਰੇਨ ਦਾ ਕਿਰਾਇਆ 50 ਤੋਂ 100 ਰੁਪਏ ਦੇ ਵਿਚਕਾਰ ਰੱਖਿਆ ਗਿਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਇਸ ਟ੍ਰੇਨ ਨੂੰ ਯਾਤਰੀਆਂ ਵੱਲੋਂ ਵਧੀਆ ਹੁੰਗਾਰਾ ਮਿਲਦਾ ਹੈ ਤਾਂ ਭਵਿੱਖ ਵਿੱਚ ਹੋਰ ਅਜਿਹੀਆਂ ਟ੍ਰੇਨਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਟ੍ਰੇਨ ਵਿੱਚ ਯਾਤਰੀਆਂ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਵਿੱਚ ਸੁਰੱਖਿਆ ਲਈ ਸੀਸੀਟੀਵੀ ਕੈਮਰੇ, ਮੋਬਾਈਲ ਚਾਰਜਿੰਗ ਪੁਆਇੰਟ, ਵੱਡੀ ਲੱਗੇਜ ਸਪੇਸ, ਐਮਰਜੈਂਸੀ ਬਟਨ ਅਤੇ ਸਾਫ਼-ਸੁਥਰੇ ਬਾਥਰੂਮਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਟ੍ਰੇਨ ਦੀ ਡਿਜ਼ਾਇਨ ਇਸ ਤਰ੍ਹਾਂ ਤਿਆਰ ਕੀਤੀ ਗਈ ਹੈ ਕਿ ਅੱਗ ਜਾਂ ਹੋਰ ਹਾਦਸਿਆਂ ਦਾ ਖਤਰਾ ਘੱਟ ਤੋਂ ਘੱਟ ਰਹੇ।

ਰਵਨੀਤ ਬਿੱਟੂ ਨੇ ਅੱਗੇ ਕਿਹਾ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੂੰ ਵਰਲਡ ਕਲਾਸ ਸਟੇਸ਼ਨ ਵਜੋਂ ਤਿਆਰ ਕਰਨ ਲਈ 502 ਕਰੋੜ ਰੁਪਏ ਦਾ ਪ੍ਰੋਜੈਕਟ ਲਿਆਂਦਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਨਵੀਆਂ ਇਮਾਰਤਾਂ, ਵਾਧੂ ਪਲੇਟਫਾਰਮ, ਏਸੀ ਵੇਟਿੰਗ ਹਾਲ, ਸ਼ਾਪਿੰਗ ਏਰੀਆ ਅਤੇ ਮਨੋਰੰਜਨ ਦੀਆਂ ਸਹੂਲਤਾਂ ਤਿਆਰ ਕੀਤੀਆਂ ਜਾਣਗੀਆਂ। ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਸ਼ਵਨੀ ਵੈਸ਼ਨਵ ਦੇ ਸੁਪਨੇ ਅਨੁਸਾਰ ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ ਨੂੰ ਏਅਰਪੋਰਟਾਂ ਵਰਗੀਆਂ ਸਹੂਲਤਾਂ ਨਾਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇਸ਼ ਦੇ ਸਭ ਤੋਂ ਆਧੁਨਿਕ ਸਟੇਸ਼ਨਾਂ ਵਿੱਚ ਸ਼ਾਮਲ ਹੋਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਪੰਜਾਬ ਸਣੇ 16 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ'ਤਾ ਵੱਡਾ ਐਲਾਨ

ਪੰਜਾਬ ਸਣੇ 16 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ'ਤਾ ਵੱਡਾ ਐਲਾਨ

ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ

ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ

ਮੋਹਾਲੀ ਜ਼ਿਲ੍ਹੇ 'ਚ 26 ਮਈ ਨੂੰ ਸਰਕਾਰੀ ਛੁੱਟੀ ਕੀਤੀ ਜਾਵੇ! ਪੜ੍ਹੋ ਕਿਉਂ ਉੱਠ ਰਹੀ ਇਹ ਮੰਗ

ਮੋਹਾਲੀ ਜ਼ਿਲ੍ਹੇ 'ਚ 26 ਮਈ ਨੂੰ ਸਰਕਾਰੀ ਛੁੱਟੀ ਕੀਤੀ ਜਾਵੇ! ਪੜ੍ਹੋ ਕਿਉਂ ਉੱਠ ਰਹੀ ਇਹ ਮੰਗ

ਮੋਹਾਲੀ ਨਿਗਮ ਚੋਣਾਂ : ਭਾਜਪਾ ਨੇ ਖੋਲ੍ਹੇ ਪੱਤੇ, 42 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਮੋਹਾਲੀ ਨਿਗਮ ਚੋਣਾਂ : ਭਾਜਪਾ ਨੇ ਖੋਲ੍ਹੇ ਪੱਤੇ, 42 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

2 ਹਫ਼ਤਿਆਂ ਅੰਦਰ ਹਰ ਗਰਭਵਤੀ ਮਹਿਲਾ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ. ਗੁਰਿੰਦਰਜੀਤ ਸਿੰਘ 

2 ਹਫ਼ਤਿਆਂ ਅੰਦਰ ਹਰ ਗਰਭਵਤੀ ਮਹਿਲਾ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ. ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਮਿਲਾਵਟਖੋਰਾਂ ਲਈ ਕੋਈ ਰਹਿਮ ਨਹੀਂ, ਹਰ ਸੈਂਪਲ ਨਾਲ ਹੋਵੇਗੀ ਸੱਚਾਈ ਬੇਨਕਾਬ” : ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ

ਮਿਲਾਵਟਖੋਰਾਂ ਲਈ ਕੋਈ ਰਹਿਮ ਨਹੀਂ, ਹਰ ਸੈਂਪਲ ਨਾਲ ਹੋਵੇਗੀ ਸੱਚਾਈ ਬੇਨਕਾਬ” : ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ