Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਅੰਮ੍ਰਿਤਸਰ ਦੀ DC ਸਾਹਨੀ ਨੇ ਕੀਤਾ ਵੱਡਾ ਐਲਾਨ

15 ਸਤੰਬਰ, 2025 06:46 PM

ਅੰਮ੍ਰਿਤਸਰ/ਨਿਰਵੈਲ : ਪਿਛਲੇ ਦੋ ਹਫਤਿਆਂ ਤੋਂ ਅਜਨਾਲਾ ਐੱਸ. ਡੀ. ਐੱਮ. ਦਫਤਰ ’ਚ ਡੇਰਾ ਲਾਈ ਬੈਠੇ ਡੀ. ਸੀ. ਸਾਕਸ਼ੀ ਸਾਹਨੀ ਵੱਲੋਂ ਸ਼ੁਰੂ ਕੀਤੀ ਗਈ ਸਾਂਝਾ ਉਪਰਾਲਾ ਮੁਹਿੰਮ ਸਫਲ ਸਾਬਿਤ ਹੋ ਰਿਹਾ ਹੈ। ਜਾਣਕਾਰੀ ਮੁਤਾਬਿਕ ਡੀ. ਸੀ. ਵੱਲੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨਾਲ ਸਮੂਹ ਐੱਨ. ਜੀ. ਓਜ਼ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ’ਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਪੁਨਰਵਾਸ , ਰੋਜ਼ਗਾਰ ਦੀ ਬਹਾਲੀ ਅਤੇ ਸਰਦੀ ਦੇ ਮੌਸਮ ਤੋਂ ਇਲਾਵਾ ਖੇਤਾਂ ’ਚ ਜਮ੍ਹਾ ਰੇਤ ਅਤੇ ਗਾਰ ਨੂੰ ਕੱਢਣ, ਗਰਮ ਕੱਪੜਿਆਂ ਦੀ ਜ਼ਰੂਰਤ, 8 ਹਜ਼ਾਰ ਸਕੂਲ ਕਿੱਟਸ, ਸੈਲਫ ਹੈਲਪ ਗਰੁੱਪਸ, ਡੀਜ਼ਲ, ਪੈਟਰੋਲ, ਦਵਾਈਆਂ ਅਤੇ ਵੈਟਰਨਰੀ ਦਵਾਈਆਂ ਦੇ ਮੁੱਦਿਆਂ ਦੇ ਚਰਚਾ ਕੀਤੀ ਗਈ।

ਸੰਸਦ ਮੈਂਬਰ ਸਾਹਨੀ ਨੇ 5 ਜੇ.ਸੀ. ਬੀ. ਮਸ਼ੀਨਾਂ ਰੇਤ ਹਟਾਉਣ ਲਈ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਨ ਫਾਊਂਡੇਸ਼ਨ ਵੱਲੋਂ ਮੁਫਤ ਪਲੰਬਰ, ਇਲੈਕਟ੍ਰੀਸ਼ੀਅਨ ਸੇਵਾਵਾਂ ਵੀ ਉਪਲਬੱਧ ਕਰਵਾਈਆਂ ਜਾਣਗੀਆਂ। ਐੈੱਨ. ਜੀ. ਓ. ਸਰਬੱਤ ਦਾ ਭਲਾ, ਪਿੰਗਲਵਾੜਾ, ਖਾਲਸਾ ਏਡ, ਰਿਲਾਇੰਸ ਫਾਊਂਡੇਸ਼ਨ, ਕਲਗੀਧਰ ਟਰੱਸਟ, ਰੈੱਡ ਕਰਾਸ ਸੋਸਾਇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਜ਼ਰੂਰਤਮੰਦਾਂ ਨੂੰ ਦੇਣ ਦਾ ਐਲਾਨ ਕੀਤਾ। ਵਿਧਾਇਕ ਕੁਲਦੀਪ ਧਾਲੀਵਾਲ ਸਾਂਝਾ ਉਪਰਾਲਾ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਸਾਰਿਆਂ ਨੰ ਮਿਲ ਕੇ ਸੇਵਾ ਕਰਨ ਦੀ ਅਪੀਲ ਕੀਤੀ ਤਾਂ ਕਿ ਸਾਰੇ ਜ਼ਰੂਰਤਮੰਦਾਂ ਨੂੰ ਮਦਦ ਮਿਲ ਸਕੇ। ਸਰੱਬਤ ਦਾ ਭਲਾ ਟਰੱਸਟ ਨੇ ਪਸ਼ੂਆਂ ਲਈ ਲਗਾਤਾਰ ਚਾਰੇ ਦੀ ਨਿਰੰਤਰ ਸਪਲਾਈ ਦਾ ਭਰੋਸਾ ਦਿੱਤਾ।

ਕਲਗੀਧਰ ਟਰਸੱਟ ਕਰ ਰਹੀ ਪੱਖਿਆਂ, ਕੂਲਰਾਂ, ਮੋਟਰਾਂ ਰਿਪੇਅਰ ਕਰਨ ਦੀ ਸੇਵਾ
ਅੰਮ੍ਰਿਤਸਰ ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵੱਲੋਂ ਘੋਨੇਵਾਲ ਤਹਿਸੀਲ ਰਮਦਾਸ ਵਿਚ ਪੱਖੇ, ਮੋਟਰ, ਵਾਸ਼ਿੰਗ ਮਸ਼ੀਨ, ਕੂਲਰ ਆਦਿ ਘਰਾਂ ਿਵਚ ਵਰਤੋਂ ਕੀਤੀ ਜਾਣ ਵਾਲੀ ਮਸ਼ੀਨਰੀ ਦੀ ਸੇਵਾ ਕੀਤੀ ਜਾ ਰਹੀ ਹੈ। ਟਰੱਸਟ ਦੇ ਵਾਲੰਟੀਅਰਜ਼ ਘਰ-ਘਰ ਜਾ ਕੇ ਲੋਕਾਂ ਦਾ ਹਾਲ ਪੁੱਛ ਰਹੇ ਹਨ। ਬੇਘਰ ਲੋਕਾਂ ਨੂੰ ਤੁਰੰਤ ਛੱਤ ਦੇਣ ਦੇ ਲਈ ਫੈਬਰੀਕੇਟਡ ਮਕਾਨ ਬਣਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਬੀਬੀ ਕੌਲਾਂ ਜੀ ਟਰੱਸਟ ਵੱਲੋਂ ਪਸ਼ੂ ਧਨ ਦੇਣ ਦਾ ਅੈਲਾਨ ਕੀਤਾ ਗਿਆ ਹੇ।

ਝੋਨੇ ਦੀ ਖਰੀਦ ਲਈ 48 ਮੰਡੀਆਂ ਨੋਟੀਫਾਈਡ
ਹੜ੍ਹ ਪੀੜਤ ਲੋਕਾਂ ਦੇ ਪੁਨਰਵਾਸ ਦੇ ਨਾਲ-ਨਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਦੀ ਤਿਆਰੀਆਂ ਵੀ ਪੂਰੀਆਂ ਕਰ ਲਈਆਂ ਗਈਆਂ ਹਨ। ਡੀ. ਸੀ. ਸਾਕਸ਼ੀ ਨੇ ਜ਼ਿਲਾ ਮੰਡੀ ਅਫਸਰ, ਫੂਡ ਸਪਲਾਈ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ ਜਾਵੇ। ਜ਼ਿਲਾ ਖੁਰਾਕ ਸਪਲਾਈ ਕੰਟਰੋਲਰ ਅਮਨਜੀਤ ਸਿੰਘ ਸੰਧੂ ਨੇ ਕਿਹਾ ਕਿ ਜ਼ਿਲੇ ਵਿਚ ਝੋਨੇ ਦੀ ਖਰੀਦ ਲਈ 48 ਮੰਡੀਆਂ ਨੋਟੀਫਾਇਡ ਕੀਤੀਆਂ ਗਈਆਂ ਹਨ। ਝੋਨੇ ਦਾ ਐੱਮ. ਐੱਸ. ਪੀ. 2389 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।

ਕੰਬਾਈਨਾਂ ’ਤੇ ਐੱਸ. ਐੱਮ. ਐੱਸ. ਲਾਉਣਾ ਜ਼ਰੂਰੀ
ਅੰਮ੍ਰਿਤਸਰ ਏ. ਡੀ. ਸੀ. ਅਮਨਦੀਪ ਕੌਰ ਵੱਲੋਂ ਜ਼ਿਲੇ ਦੇ ਕੰਬਾਈਨ ਹਾਰਵੈਸਟਰ ਆਪ੍ਰੇਟਰਾਂ ਦੇ ਨਾਲ ਮੀਟਿੰਗ ਕਰਕੇ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਾਰੀਆਂ ਕੰਬਾਈਨਾਂ ’ਤੇ ਐੱਸ. ਐੱਮ. ਐੱਸ. ਲਾਉਣਾ ਜ਼ਰੂਰੀ ਹੈ, ਨਹੀਂ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਝੋਨੇ ਦੀ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਕੀਤੀ ਜਾਵੇਗੀ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਪਹਿਲੀ ਉਲੰਘਣਾ ’ਤੇ 50 ਹਜ਼ਾਰ , ਦੂਜੀ ਵਾਰੀ 75 ਹਜ਼ਾਰ ਅਤੇ ਤੀਜੀ ਵਾਰੀ ਇਕ ਲੱਖ ਰੁਪਏ ਜੁਰਮਾਨਾ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'