Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

23 ਮਾਰਚ, 2026 05:45 PM

ਚੰਡੀਗੜ੍ਹ / ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੰੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਖੱਟਰਾਏ ਖੁਰਦ ਦੇ ਰਹਿਣ ਵਾਲੇ ਮਨਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਫਿਰਵਾੜੀਆ ਦੇ ਰਹਿਣ ਵਾਲੇ ਗੁਰਜੰਟ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਦੀ ਹੈਚਬੈਕ ਹੁੰਡਈ ਆਈ-20 ਕਾਰ (ਨੰਬਰ –ਪੀਬੀ10 ਜੀਐਚ 0140), ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪਾਂ ਲਿਆਉਣ-ਲਿਜਾਣ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਸਪਲਾਈ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ।

ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਇੱਕ ਵਿਦੇਸ਼ੀ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਹੈ ਅਤੇ ਉਹ ਦੋਵੇਂ ਮਿਲ ਕੇ ਆਪਣੇ ਪੰਜਾਬ-ਅਧਾਰਤ ਸਾਥੀਆਂ, ਮਨਿੰਦਰ ਸਿੰਘ ਅਤੇ ਗੁਰਜੰਟ ਸਿੰਘ, ਦੀ ਮਦਦ ਨਾਲ ਸੂਬੇ ਵਿੱਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਹੈ ਕਿ ਦੋਵਾਂ ਕਾਰਕੁੰਨਾਂ ਨੂੰ ਆਪਣੇ ਹੈਂਡਲਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਹੋਈ ਸੀ, ਜਿਸਨੂੰ ਕਿਸੇ ਹੋਰ ਪਾਰਟੀ ਤੱਕ ਪਹੁੰਚਾਉਣ ਲਈ ਉਹ ਆਪਣੀ ਆਈ-20 ਕਾਰ ’ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਦੇ ਪਿੰਡ ਧਾਰੀਵਾਲ ਆ ਰਹੇ ਹਨ। ਡੀਜੀਪੀ ਨੇ ਕਿਹਾ ਕਿ ਇਸ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਸ ਜਗ੍ਹਾ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਵਾਂ ਸ਼ੱਕੀਆਂ ਨੂੰ ਰੋਕ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਸੰਬਧੀ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 18 ਮਿਤੀ 21-03-2026 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ