Friday, April 17, 2026
BREAKING
'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ 'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ

ਪੰਜਾਬ

ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ

17 ਅਪ੍ਰੈਲ, 2026 02:11 PM

ਅੰਮ੍ਰਿਤਸਰ : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਖੁਸ਼ਕ ਮੌਸਮ ਦੇ ਚਲਦਿਆਂ ਸੂਬੇ ਦੇ ਕਈ ਹਿੱਸਿਆਂ ਵਿਚ ਪਾਰਾ 40 ਡਿਗਰੀ ਸੈਲਸੀਅਸ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਸੂਰਜ ਦੀਆਂ ਤੇਜ਼ ਕਿਰਨਾਂ ਅਤੇ ਚੱਲ ਰਹੀਆਂ ਗਰਮ ਹਵਾਵਾਂ (ਲੂ) ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਦੁਪਹਿਰ ਹੁੰਦੇ ਹੀ ਸ਼ਹਿਰਾਂ ਦੀਆਂ ਮੁੱਖ ਸੜਕਾਂ ’ਤੇ ਸੰਨਾਟਾ ਪਸਰ ਜਾਂਦਾ ਹੈ ਅਤੇ ਲੋਕ ਘਰਾਂ ਅੰਦਰ ਕੈਦ ਹੋਣ ਲਈ ਮਜ਼ਬੂਰ ਹਨ। ਗੁਰੂ ਨਗਰੀ ਅੰਮ੍ਰਿਤਸਰ ਵਿਚ ਵੀ ਤਾਪਮਾਨ 42 ਡਿਗਰੀ ਦੇ ਨੇੜੇ ਪਹੁੰਚ ਚੁੱਕਾ ਹੈ। ਯਾਤਰੀਆਂ ਲਈ ਇਹ ਮੌਸਮ ਕਾਫ਼ੀ ਚੁਣੌਤੀਪੂਰਨ ਸਾਬਿਤ ਹੋ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਉਣ ਵਾਲੇ ਯਾਤਰੀ ਗਰਮੀ ਤੋਂ ਬਚਣ ਲਈ ਸਿਰ ਢਕ ਕੇ ਅਤੇ ਤਰਲ ਪਦਾਰਥਾਂ ਦਾ ਸਹਾਰਾ ਲੈ ਰਹੇ ਹਨ। ਦੁਪਹਿਰ ਵੇਲੇ ਬਾਜ਼ਾਰਾਂ ਵਿਚ ਰੌਣਕ ਲੱਗਭਗ ਖ਼ਤਮ ਹੋ ਜਾਂਦੀ ਹੈ।

ਬਿਜਲੀ ਦੀ ਡਿਮਾਂਡ ’ਚ ਭਾਰੀ ਉਛਾਲ
ਤਾਪਮਾਨ ਵਧਣ ਦੇ ਨਾਲ ਹੀ ਬਿਜਲੀ ਦੀ ਮੰਗ ਵਿਚ ਰਿਕਾਰਡ ਤੋੜ ਵਾਧਾ ਦਰਜ ਕੀਤਾ ਗਿਆ ਹੈ। ਘਰਾਂ ਅਤੇ ਦਫ਼ਤਰਾਂ ਵਿਚ ਏ.ਸੀ. ਅਤੇ ਕੂਲਰਾਂ ਦੀ ਲਗਾਤਾਰ ਵਰਤੋਂ ਕਾਰਨ ਪਾਵਰਕਾਮ ’ਤੇ ਬੋਝ ਵਧ ਗਿਆ ਹੈ। ਕਈ ਇਲਾਕਿਆਂ ਵਿਚ ਓਵਰਲੋਡਿੰਗ ਕਾਰਨ ਬਿਜਲੀ ਦੇ ਕੱਟ ਲੱਗਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਦੀ ਪ੍ਰੇਸ਼ਾਨੀ ਹੋਰ ਵਧ ਗਈ ਹੈ। ਖੇਤੀਬਾੜੀ ਸੈਕਟਰ ਵਿਚ ਵੀ ਸਿੰਚਾਈ ਲਈ ਬਿਜਲੀ ਦੀ ਮੰਗ ਵਧਣ ਨਾਲ ਸਿਸਟਮ ’ਤੇ ਦਬਾਅ ਸਾਫ਼ ਦੇਖਿਆ ਜਾ ਸਕਦਾ ਹੈ।

ਮੌਸਮ ਵਿਭਾਗ ਦਾ ਅਨੁਮਾਨ
ਮੌਸਮ ਵਿਭਾਗ ਦੇ ਮਾਹਰਾਂ ਅਨੁਸਾਰ, ਆਉਣ ਵਾਲੇ ਇਕ ਹਫ਼ਤੇ ਤੱਕ ਰਾਹਤ ਦੀ ਕੋਈ ਉਮੀਦ ਨਹੀਂ ਹੈ। ਵਿਭਾਗ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਪਾਰਾ 2 ਤੋਂ 3 ਡਿਗਰੀ ਹੋਰ ਚੜ੍ਹ ਸਕਦਾ ਹੈ। ਪੱਛਮੀ ਗੜਬੜੀ ਦੀ ਗੈਰ-ਮੌਜੂਦਗੀ ਕਾਰਨ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ। ਅੰਕੜਾ ਦੱਸਦਾ ਹੈ ਕਿ ਇਸ ਸਾਲ ਗਰਮੀ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਗਰਮੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਸਿਹਤ ਅਫ਼ਸਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬੇਲੋੜਾ ਘਰੋਂ ਬਾਹਰ ਨਾ ਨਿਕਲਿਆ ਜਾਵੇ।

-ਸਰੀਰ ਵਿਚ ਪਾਣੀ ਦੀ ਕਮੀ ਨਾ ਹੋਣ ਦਿੱਤੀ ਜਾਵੇ; ਵੱਧ ਤੋਂ ਵੱਧ ਪਾਣੀ, ਲੱਸੀ ਅਤੇ ਨਿੰਬੂ ਪਾਣੀ ਦਾ ਸੇਵਨ ਕਰੋ।

-ਬਾਹਰ ਨਿਕਲਦੇ ਸਮੇਂ ਹਲਕੇ ਰੰਗ ਦੇ ਸੂਤੀ ਕੱਪੜੇ ਵੀਅਰ (ਪਹਿਨੋ) ਕਰੋ।

-ਸਿਰ ਨੂੰ ਛੱਤਰੀ, ਟੋਪੀ ਜਾਂ ਰੁਮਾਲ ਨਾਲ ਢਕ ਕੇ ਰੱਖੋ।

-ਜੇਕਰ ਚੱਕਰ ਆਉਣ ਜਾਂ ਜ਼ਿਆਦਾ ਸਿਰਦਰਦ ਹੋਵੇ, ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

ਬਾਜ਼ਾਰਾਂ ਦਾ ਹਾਲ
ਗਰਮੀ ਕਾਰਨ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ। ਹਾਲਾਂਕਿ, ਇਲੈਕਟ੍ਰਾਨਿਕਸ ਦੀਆਂ ਦੁਕਾਨਾਂ ’ਤੇ ਭੀੜ ਵਧੀ ਹੈ ਪਰ ਕੱਪੜਾ ਅਤੇ ਹੋਰ ਸਹਾਇਕ ਬਾਜ਼ਾਰਾਂ ਵਿਚ ਮੰਦਾ ਛਾਇਆ ਹੋਇਆ ਹੈ। ਸੜਕਾਂ ਕਿਨਾਰੇ ਖੜ੍ਹੇ ਜੂਸ ਅਤੇ ਸ਼ਿਕੰਜਵੀ ਦੇ ਖੋਖਿਆਂ ’ਤੇ ਲੋਕਾਂ ਦੀ ਭੀੜ ਆਮ ਦੇਖੀ ਜਾ ਸਕਦੀ ਹੈ।

ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਥਾਂ-ਥਾਂ ’ਤੇ ਪੀਣ ਵਾਲੇ ਪਾਣੀ ਦੀਆਂ ਛਬੀਲਾਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਰਾਹਗੀਰਾਂ ਨੂੰ ਕੁਝ ਰਾਹਤ ਮਿਲ ਸਕੇ। ਵਾਤਾਵਰਣ ਮਾਹਰਾਂ ਦਾ ਕਹਿਣਾ ਹੈ ਕਿ ਲਗਾਤਾਰ ਘਟ ਰਹੇ ਜੰਗਲਾਂ ਅਤੇ ਵਧਦੇ ਕੰਕਰੀਟ ਦੇ ਜੰਗਲ ਕਾਰਨ ਵਾਤਾਵਰਣ ਦਾ ਸੰਤੁਲਨ ਵਿਗੜ ਰਿਹਾ ਹੈ, ਜਿਸ ਦਾ ਨਤੀਜਾ ਅਸੀਂ ਇਸ ਭਿਆਨਕ ਗਰਮੀ ਦੇ ਰੂਪ ਵਿਚ ਭੁਗਤ ਰਹੇ ਹਾਂ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿੱਚ ਵੱਧ ਜਾਣਗੀਆਂ ਲੋਕ ਸਭਾ ਸੀਟਾਂ, ਕਿਸ ਸੂਬੇ ਦਾ ਕਿੰਨਾ ਕੋਟਾ, ਜਾਣੋ 815 ਸੀਟਾਂ ਦੀ ਕਿਵੇਂ ਹੋਵੇਗੀ ਵੰਡ

ਪੰਜਾਬ ਵਿੱਚ ਵੱਧ ਜਾਣਗੀਆਂ ਲੋਕ ਸਭਾ ਸੀਟਾਂ, ਕਿਸ ਸੂਬੇ ਦਾ ਕਿੰਨਾ ਕੋਟਾ, ਜਾਣੋ 815 ਸੀਟਾਂ ਦੀ ਕਿਵੇਂ ਹੋਵੇਗੀ ਵੰਡ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ