Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਅੰਮ੍ਰਿਤਸਰ ’ਚ ਨਹਿਰੀ ਪਾਣੀ ਦੀ ਸਪਲਾਈ ਲਈ ਸਰਫੇਸ ਵਾਟਰ ਪ੍ਰਾਜੈਕਟ ’ਚ ਤੇਜ਼ੀ, 86 ਫ਼ੀਸਦੀ ਟ੍ਰੀਟਮੈਂਟ ਪਲਾਂਟ ਤਿਆਰ

04 ਫ਼ਰਵਰੀ, 2026 12:33 PM

ਅੰਮ੍ਰਿਤਸਰ : ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਬੈਂਕ ਸਹਾਇਤਾ ਪ੍ਰਾਪਤ ਸਰਫੇਸ ਵਾਟਰ ਪ੍ਰਾਜੈਕਟ ਨਾਲ ਸੰਬੰਧਤ ਵੱਖ-ਵੱਖ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਐੱਲ. ਐਂਡ. ਟੀ. ਕੰਪਨੀ ਦੇ ਪ੍ਰਾਜੈਕਟ ਡਾਇਰੈਕਟਰ ਸੰਜੇ ਕੁਮਾਰ, ਆਈ. ਵੀ. ਏ. ਵੱਲੋਂ ਸੋਨੀ, ਪ੍ਰਾਜੈਕਟ ਡਾਇਰੈਕਟਰ ਕੁਲਦੀਪ ਸਿੰਘ ਸੈਣੀ, ਏ. ਪੀ. ਡੀ. ਐੱਨ. ਪੀ. ਸਿੰਘ ਅਤੇ ਪੀ. ਆਈ. ਯੂ. ਤੋਂ ਸੁਪਰਿੰਟੈਂਡਿੰਗ ਇੰਜੀਨੀਅਰ ਜਤਿੰਦਰ ਵਾਸੁਦੇਵ ਸਮੇਤ ਹੋਰ ਸੰਬੰਧਿਤ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਪਾਈਪ-ਲਾਈਨਾਂ ਵਿਛਾਉਣ, ਵਾਟਰ ਟ੍ਰੀਟਮੈਂਟ ਪਲਾਂਟਾਂ ਅਤੇ ਓਵਰ ਹੈੱਡ ਸਰਵਿਸ ਰਿਜ਼ਰਵਾਇਰਾਂ ਦੇ ਨਿਰਮਾਣ ਸਮੇਤ ਚੱਲ ਰਹੇ ਕੰਮਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਵਧੀਕ ਕਮਿਸ਼ਨਰ ਵੱਲੋਂ ਐੱਲ. ਐੱਡ. ਟੀ. ਕੰਪਨੀ ਨੂੰ ਮੈਨਪਾਵਰ ਵਧਾ ਕੇ ਕੰਮ ਦੀ ਰਫ਼ਤਾਰ ਤੇਜ਼ ਕਰਨ ਅਤੇ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਗਏ, ਨਾਲ ਹੀ ਕੰਮ ਦੌਰਾਨ ਜਨਤਾ ਦੀ ਸੁਵਿਧਾ ਦਾ ਧਿਆਨ ਰੱਖਣ ਲਈ ਕਿਹਾ ਗਿਆ। ਵਧੀਕ ਕਮਿਸ਼ਨਰ ਨੇ ਦੱਸਿਆ ਕਿ ਸਰਫ਼ੇਸ ਵਾਟਰ ਪ੍ਰਾਜੈਕਟ ਦਾ ਕੰਮ ਪੂਰੀ ਗਤੀ ਨਾਲ ਚੱਲ ਰਿਹਾ ਹੈ ਅਤੇ ਇਸ ਸਮੇਂ ਪਾਈਪਲਾਈਨ ਵਿਛਾਉਣ ਦਾ ਕੰਮ ਜਾਰੀ ਹੈ। ਵਾਟਰ ਟ੍ਰੀਟਮੈਂਟ ਪਲਾਂਟਾਂ ਦਾ ਲਗਭਗ 86 ਪ੍ਰਤੀਸ਼ਤ ਕੰਮ ਪੂਰਾ ਹੋ ਚੁੱਕਾ ਹੈ, ਜਦਕਿ 38 ਓ. ਐੱਚ. ਐੱਸ. ਆਰ. ਇਸ ਵੇਲੇ ਨਿਰਮਾਣ ਅਧੀਨ ਹਨ, ਜੋ ਕਿ ਐੱਲ. ਐੱਡ. ਟੀ. ਕੰਪਨੀ ਵੱਲੋਂ ਦਿੱਤੇ ਭਰੋਸੇ ਅਨੁਸਾਰ ਜਲਦ ਤੋਂ ਜਲਦ ਪੂਰੇ ਕੀਤੇ ਜਾਣਗੇ। ਓ. ਐੱਚ. ਐੱਸ. ਆਰਾਂ ਦੇ ਕੰਮ ਨੂੰ ਤੇਜ਼ ਕਰਨ ਲਈ ਕੰਪਨੀ ਨੂੰ ਮਜ਼ਦੂਰਾਂ ਦੀ ਗਿਣਤੀ ਦੋਗੁਣੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਨਗਰ ਨਿਗਮ ਅੰਮ੍ਰਿਤਸਰ ਦੇ ਰਿਕਾਰਡਾਂ ਦੀ ਡਿਜ਼ੀਟਾਈਜ਼ੇਸ਼ਨ ਦਾ ਕੰਮ ਪ੍ਰਗਤੀ ਅਧੀਨ ਹੈ, ਜਿਸ ਨਾਲ ਸੰਸਥਾਗਤ ਆਧੁਨਿਕੀਕਰਨ ਨੂੰ ਵੱਡਾ ਉਤਸ਼ਾਹ ਮਿਲੇਗਾ। ਨਗਰ ਨਿਗਮ ਦੇ ਵੱਖ-ਵੱਖ ਰਿਕਾਰਡ ਰੂਮਾਂ ਵਿੱਚ ਕੰਪੈਕਟਰ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਅਧੀਨ ਜੀ. ਆਈ. ਐੱਸ. ਆਧਾਰਿਤ ਸਰਵੇਖਣ ਦਾ ਕੰਮ ਵੀ ਜਾਰੀ ਹੈ ਅਤੇ ਲਕਸ਼ਿਤ 4 ਲੱਖ ਸੰਪਤੀਆਂ ਵਿੱਚੋਂ ਲਗਭਗ 32 ਹਜ਼ਾਰ ਸੰਪਤੀਆਂ ਦਾ ਸਰਵੇਖਣ ਪੂਰਾ ਕੀਤਾ ਜਾ ਚੁੱਕਾ ਹੈ। ਇਸ ਕੰਮ ਲਈ 30 ਸਰਵੇਅਰਾਂ ਦੀ ਇੱਕ ਟੀਮ ਮੈਦਾਨ ਵਿਚ ਤਾਇਨਾਤ ਕੀਤੀ ਗਈ ਹੈ। ਵਿਸ਼ਵ ਬੈਂਕ ਸਹਾਇਤਾ ਪ੍ਰਾਪਤ ਸਰਫ਼ੇਸ ਵਾਟਰ ਪ੍ਰਾਜੈਕਟ ਦੇ ਪੂਰਾ ਹੋਣ ਉਪਰੰਤ, ਅੰਮ੍ਰਿਤਸਰ ਦੇ ਨਾਗਰਿਕਾਂ ਨੂੰ ਓ. ਐੱਚ. ਐੱਸ. ਆਰਾਂ ਰਾਹੀਂ 24x7 ਨਹਿਰੀ ਆਧਾਰਿਤ ਪਾਣੀ ਦੀ ਸਪਲਾਈ ਪ੍ਰਦਾਨ ਕੀਤੀ ਜਾਵੇਗੀ, ਜੋ ਸ਼ਹਿਰ ਦੀ ਪਾਣੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਉਪਲਬਧੀ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ