Thursday, April 23, 2026
BREAKING
ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ ਓਮ ਇਨਕਲੇਵ ਵੈਲਫੇਅਰ ਸੋਸਾਇਟੀ (ਰਜਿ.) ਵਿਖੇ ਸਰਬਸੰਮਤੀ ਨਾਲ ਪਵਨ ਮਨੋਚਾ ਨੂੰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਨਾਰਾਇਣਾ ਈ-ਟੈਕਨੋ ਸਕੂਲ, ਮੋਹਾਲੀ ਨੇ ਸੀਬੀਐਸਈ 2026 ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼ ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ

ਅੱਖਾਂ ਦੀ ਕਮਜ਼ੋਰੀ ਨਾਲ ਬੱਚਿਆਂ ਦਾ ਪੜ੍ਹਾਈ ਤੋਂ ਧਿਆਨ ਭਟਕਦਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

23 ਅਪ੍ਰੈਲ, 2026 05:10 PM

 ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਰਾਸ਼ਟਰੀ ਬਾਲ ਸਵਾਸਥ ਕਾਰਜਕ੍ਰਮ (ਆਰ.ਬੀ.ਐੱਸ.ਕੇ.) ਅਧੀਨ ਮੋਬਾਇਲ ਹੈਲਥ ਟੀਮਾਂ ਲਈ ਬੱਚਿਆਂ ਦੀਆਂ ਅੱਖਾਂ ਦੀ ਸਕ੍ਰੀਨਿੰਗ ਲਈ ਹੈਂਡਹੈਲਡ ਆਟੋ ਰਿਫਰੈਕਟੋਮੀਟਰ ਦੀ ਵਰਤੋਂ ਕਰਨ ਸਬੰਧੀ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ।

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਆਪਣੇ ਉਦਘਾਟਨੀ ਸੰਬੋਧਨ ਵਿੱਚ ਦੱਸਿਆ ਕਿ ਬੱਚਿਆਂ ਵਿੱਚ ਕਮਜ਼ੋਰ ਨਜ਼ਰ ਪੜ੍ਹਾਈ ਵਿੱਚ ਆਉਣ ਵਾਲੀਆਂ ਦਿੱਕਤਾਂ ਦਾ ਇੱਕ ਮੁੱਖ ਕਾਰਨ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਸਮੇਂ-ਸਿਰ ਸਕ੍ਰੀਨਿੰਗ ਕਰਕੇ ਕਮਜ਼ੋਰ ਨਜ਼ਰ ਵਾਲੇ ਬੱਚਿਆਂ ਦੀ ਪਛਾਣ ਕੀਤੀ ਜਾਂਦੀ ਹੈ, ਤਾਂ ਜੋ ਉਨ੍ਹਾਂ ਨੂੰ ਉਚਿਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।
 
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਯੂਰਵੈਦਿਕ ਮੈਡੀਕਲ ਅਫਸਰਾਂ ਨੂੰ ਹੈਂਡਹੈਲਡ ਆਟੋ ਰਿਫਰੈਕਟੋਮੀਟਰ ਰਾਹੀਂ ਅੱਖਾਂ ਦੀ ਮੁੱਢਲੀ ਜਾਂਚ ਕਰਨ ਲਈ ਸਿਖਲਾਈ ਪ੍ਰਦਾਨ ਕੀਤੀ ਗਈ ਹੈ। ਜਿਨ੍ਹਾਂ ਬੱਚਿਆਂ ਵਿੱਚ ਨਜ਼ਰ ਦੀ ਕਮਜ਼ੋਰੀ ਦੇ ਲੱਛਣ ਪਾਏ ਜਾਣਗੇ, ਉਨ੍ਹਾਂ ਨੂੰ ਅੱਗੇ ਮਾਹਿਰ ਡਾਕਟਰਾਂ ਕੋਲ ਵਿਸਥਾਰਪੂਰਵਕ ਜਾਂਚ ਲਈ ਰਿਫਰ ਕੀਤਾ ਜਾਵੇਗਾ।
 
ਡਾ. ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਬੱਚਿਆਂ ਦਾ ਪੜ੍ਹਾਈ ਵਿੱਚ ਮਨ ਨਾ ਲੱਗਣਾ ਕਈ ਵਾਰ ਅੱਖਾਂ ਦੀ ਕਮਜ਼ੋਰੀ ਨਾਲ ਸੰਬੰਧਿਤ ਹੋ ਸਕਦਾ ਹੈ। ਇਸ ਲਈ ਮਾਪਿਆਂ ਨੂੰ ਬੱਚਿਆਂ ਦੀ ਨਜ਼ਰ ਦੀ ਜਾਂਚ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋੜਵੰਦ ਬੱਚਿਆਂ ਨੂੰ ਮੁਫਤ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਵਿੱਚ ਕੋਈ ਰੁਕਾਵਟ ਨਾ ਆਵੇ।
 
ਇਸ ਮੌਕੇ ਸਿਹਤ ਵਿਭਾਗ ਪੰਜਾਬ ਦੀ ਕੰਸਲਟੈਂਟ ਓਪਟੋਮੈਟਰਿਸਟ ਰਬਦੀਪ ਕੌਰ ਵੱਲੋਂ ਭਾਗੀਦਾਰਾਂ ਨੂੰ ਪ੍ਰੈਕਟੀਕਲ ਡੈਮੋ ਅਤੇ ਹੈਂਡਸ-ਆਨ ਟ੍ਰੇਨਿੰਗ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਹੈਂਡਹੈਲਡ ਆਟੋ ਰਿਫਰੈਕਟੋਮੀਟਰ ਇੱਕ ਆਧੁਨਿਕ ਉਪਕਰਣ ਹੈ, ਜਿਸ ਰਾਹੀਂ ਅੱਖਾਂ ਦੀ ਰਿਫਰੈਕਟਿਵ ਏਰਰ ਦੀ ਤੇਜ਼ ਅਤੇ ਸਹੀ ਮਾਪ ਕੀਤੀ ਜਾ ਸਕਦੀ ਹੈ ਅਤੇ ਹਰ ਅੱਖ ਦੀ ਜਾਂਚ ਕੁਝ ਸੈਕਿੰਡਾਂ ਵਿੱਚ ਸੰਭਵ ਹੈ।
 
ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਟ੍ਰੇਨਿੰਗ ਗਤੀਵਿਧੀਆਂ ਨਾਲ ਆਰ.ਬੀ.ਐੱਸ.ਕੇ. ਟੀਮਾਂ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਸਕੂਲੀ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਦਰਜ ਬੱਚਿਆਂ ਨੂੰ ਗੁਣਵੱਤਾ-ਪੂਰਨ ਅੱਖਾਂ ਦੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ

ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਓਮ ਇਨਕਲੇਵ ਵੈਲਫੇਅਰ ਸੋਸਾਇਟੀ (ਰਜਿ.) ਵਿਖੇ ਸਰਬਸੰਮਤੀ ਨਾਲ ਪਵਨ ਮਨੋਚਾ ਨੂੰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ

ਓਮ ਇਨਕਲੇਵ ਵੈਲਫੇਅਰ ਸੋਸਾਇਟੀ (ਰਜਿ.) ਵਿਖੇ ਸਰਬਸੰਮਤੀ ਨਾਲ ਪਵਨ ਮਨੋਚਾ ਨੂੰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ

ਨਾਰਾਇਣਾ ਈ-ਟੈਕਨੋ ਸਕੂਲ, ਮੋਹਾਲੀ ਨੇ ਸੀਬੀਐਸਈ 2026 ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਨਾਰਾਇਣਾ ਈ-ਟੈਕਨੋ ਸਕੂਲ, ਮੋਹਾਲੀ ਨੇ ਸੀਬੀਐਸਈ 2026 ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ