Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ ਦੀ ਦੋ-ਟੂਕ

27 ਮਈ, 2026 07:00 PM

ਭਾਰਤ ਨੇ ਸੰਯੁਕਤ ਰਾਸ਼ਟਰ (UN) ਦੇ ਮੰਚ ਤੋਂ ਪਾਕਿਸਤਾਨ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਚੇਤਾਵਨੀ ਦਿੰਦਿਆਂ ਭਾਰਤ ਨੇ ਕਿਹਾ ਹੈ ਕਿ ਗੁਆਂਢੀ ਦੇਸ਼ ਨੂੰ ਇਹ ਸਵੀਕਾਰ ਕਰਨਾ ਹੋਵੇਗਾ ਕਿ ਸੀਮਾ ਪਾਰ ਅੱਤਵਾਦ ਨੂੰ ਪ੍ਰਾਯੋਜਿਤ ਕਰਨ ਦੇ 'ਭਿਆਨਕ ਨਤੀਜੇ' ਭੁਗਤਣੇ ਪੈਂਦੇ ਹਨ। ਭਾਰਤ ਨੇ ਸਪੱਸ਼ਟ ਕੀਤਾ ਕਿ ਪਾਕਿਸਤਾਨ ਦੁਆਰਾ ਕੀਤੇ ਜਾਣ ਵਾਲੇ ਅੱਤਵਾਦੀ ਹਮਲਿਆਂ ਵਿਰੁੱਧ ਆਪਣੀ ਸੁਰੱਖਿਆ ਕਰਨ ਦਾ ਉਸ ਨੂੰ 'ਪੂਰਾ ਅਧਿਕਾਰ' ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਵਿੱਚ 'ਸੰਯੁਕਤ ਰਾਸ਼ਟਰ ਚਾਰਟਰ ਦੇ ਉਦੇਸ਼ਾਂ ਅਤੇ ਸਿਧਾਂਤਾਂ' 'ਤੇ ਹੋਈ ਬਹਿਸ ਦੌਰਾਨ ਭਾਰਤ ਦੇ ਸਥਾਈ ਪ੍ਰਤੀਨਿਧੀ ਹਰੀਸ਼ ਪਰਵਤਨੇਨੀ ਨੇ ਪਾਕਿਸਤਾਨ ਦੀਆਂ 'ਬੇਬੁਨਿਆਦ' ਟਿੱਪਣੀਆਂ ਦਾ ਕਰਾਰਾ ਜਵਾਬ ਦਿੱਤਾ। ਜ਼ਿਕਰਯੋਗ ਹੈ ਕਿ ਇਸ ਬੈਠਕ ਦੀ ਮੇਜ਼ਬਾਨੀ ਚੀਨ ਨੇ ਕੀਤੀ ਸੀ ਅਤੇ ਇਸ ਦੀ ਪ੍ਰਧਾਨਗੀ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨੇ ਕੀਤੀ।

ਬਹਿਸ ਦੌਰਾਨ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਨੇ ਜੰਮੂ-ਕਸ਼ਮੀਰ ਅਤੇ ਸਿੰਧੂ ਜਲ ਸੰਧੀ ਦਾ ਮੁੱਦਾ ਚੁੱਕਿਆ। ਭਾਰਤ ਨੇ ਇਸ ਦਾ ਤਿੱਖਾ ਜਵਾਬ ਦਿੰਦਿਆਂ ਯਾਦ ਕਰਵਾਇਆ ਕਿ ਅਪ੍ਰੈਲ 2025 ਵਿੱਚ ਪਹਿਲਗਾਮ ਅੱਤਵਾਦੀ ਹਮਲੇ (ਜਿਸ ਵਿੱਚ 26 ਨਾਗਰਿਕ ਮਾਰੇ ਗਏ ਸਨ) ਤੋਂ ਬਾਅਦ ਭਾਰਤ ਨੇ ਇਸ ਸੰਧੀ ਨੂੰ ਮੁਲਤਵੀ ਕਰ ਦਿੱਤਾ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਲਸ਼ਕਰ-ਏ-ਤੋਇਬਾ ਦੇ ਮੁਖੌਟਾ ਸੰਗਠਨ 'ਦ ਰੇਸਿਸਟੈਂਸ ਫਰੰਟ' (TRF) ਨੇ ਲਈ ਸੀ।

ਪਰਵਤਨੇਨੀ ਨੇ ਪਾਕਿਸਤਾਨ ਦੀ ਨਿੰਦਾ ਕਰਦਿਆਂ ਕਿਹਾ ਕਿ 'ਹਜ਼ਾਰ ਜ਼ਖ਼ਮ ਦੇ ਕੇ ਭਾਰਤ ਨੂੰ ਕਮਜ਼ੋਰ ਕਰਨ' ਦਾ ਪਾਕਿਸਤਾਨੀ ਸਿਧਾਂਤ ਉਸ ਦੀ ਅਸਲੀਅਤ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਲਗਾਤਾਰ ਅਣਉਚਿਤ ਹਮਲੇ ਕਰਕੇ ਅਤੇ ਸੀਮਾ ਪਾਰ ਅੱਤਵਾਦ ਨੂੰ ਸਮਰਥਨ ਦੇ ਕੇ ਸੰਪ੍ਰਭੂਤਾ, ਖੇਤਰੀ ਅਖੰਡਤਾ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਸਿਧਾਂਤਾਂ ਦੀ ਉਲੰਘਣਾ ਕੀਤੀ ਹੈ। ਭਾਰਤ ਨੇ ਮੰਗ ਕੀਤੀ ਕਿ ਪਾਕਿਸਤਾਨ ਨੂੰ ਸਾਰੇ ਰੂਪਾਂ ਵਿੱਚ ਅੱਤਵਾਦ ਦੇ ਸਮਰਥਨ ਨੂੰ ਭਰੋਸੇਯੋਗ ਅਤੇ ਅਟੱਲ ਤੌਰ 'ਤੇ ਖ਼ਤਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਆਪਣੀ ਸਥਾਪਨਾ ਤੋਂ ਹੀ ਅੱਤਵਾਦ, ਧਾਰਮਿਕ ਕੱਟੜਵਾਦ ਅਤੇ ਹਿੰਸਕ ਕੱਟੜਪੰਥ ਵਰਗੀਆਂ 'ਬੁਰਾਈਆਂ' ਦਾ ਇਸਤੇਮਾਲ ਕਰ ਰਿਹਾ ਹੈ, ਜੋ ਕਿ ਜਨਤਕ ਰਿਕਾਰਡ ਦਾ ਹਿੱਸਾ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ