ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਨਰੇਲਾ ਇਲਾਕੇ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਬਦਮਾਸ਼ਾਂ ਨੇ ਹਾਲ ਹੀ 'ਚ ਹਰਿਆਣਾ ਦੇ ਰੋਹਤਕ 'ਚ ਇਕ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਜਾਣਕਾਰੀ ਅਨੁਸਾਰ ਬੀਤੀ ਰਾਤ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦਾ ਨਰੇਲਾ ਇਲਾਕੇ 'ਚ 2 ਬਦਮਾਸ਼ਾਂ ਨਾਲ ਮੁਕਾਬਲਾ ਹੋ ਗਿਆ, ਜਿਸ ਦੌਰਾਨ ਦੋਵਾਂ ਪਾਸਿਓਂ ਗੋਲ਼ੀਆਂ ਚੱਲ ਗਈਆਂ ਤੇ ਦੋਵਾਂ ਮੁਲਜ਼ਮਾਂ ਦੇ ਪੈਰਾਂ 'ਚ ਗੋਲ਼ੀਆਂ ਲੱਗੀਆਂ। ਇਸ ਮਗਰੋਂ ਪੁਲਸ ਨੇ ਦੋਵਾਂ ਬਦਮਾਸ਼ਾਂ ਨੂੰ ਜ਼ਖ਼ਮੀ ਹਾਲਤ 'ਚ ਗ੍ਰਿਫ਼ਤਾਰ ਕਰ ਲਿਆ।