Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਆਤਮਾ ਸਕੀਮ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

07 ਅਗਸਤ, 2025 07:41 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਾਕਟਰ ਰਾਕੇਸ਼ ਕੁਮਾਰ ਸ਼ਰਮਾ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਦਫਤਰ ਨਵਾਂਸ਼ਹਿਰ ਵਿਖੇ ਆਤਮਾ ਸਕੀਮ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ I ਇਸ ਮੌਕੇ ਡਾ ਰਾਜ ਕੁਮਾਰ ਖੇਤੀਬਾੜੀ ਅਫ਼ਸਰ ਬਲਾਕ ਨਵਾਂਸ਼ਹਿਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਨੂੰ ਜੀਰੋ ਬਰਨਿੰਗ ਤੇ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ l ਇਸ ਲਈ ਕਿਸਾਨ ਭਰਾਵਾਂ ਨੂੰ ਬੇਨਤੀ ਹੈ ਕਿ ਉਹ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਹੋਰ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ।ਉਨ੍ਹਾਂ ਕਿਹਾ ਕਿ ਬਲਾਕ ਨਵਾਂ ਸ਼ਹਿਰ ਵਿਚ ਕਿਸਾਨਾਂ  ਕੋਲ 32 ਤੋਂ ਵੱਧ ਬੇਲਰ ਅਤੇ 280 ਸੁਪਰ ਸੀਡਰ ਮਸ਼ੀਨਾਂ ਹਨ l ਇਸ ਤੋਂ ਇਲਾਵਾ ਸੁਸਾਇਟੀਆਂ ਕੋਲ 23 ਸਰਫ ਸੀਡਰ ਹਨ l ਜਿਨਾਂ ਦੀ ਵਰਤੋਂ ਕਰਕੇ ਅਸੀਂ ਆਪਣੇ ਖੇਤਾਂ ਦੀ ਝੋਨੇ ਦੀ ਪਰਾਲੀ ਨੂੰ ਸਾਂਭ ਸਕਦੇ ਹਾਂ l ਉਹਨਾਂ ਕਿਸਾਨਾਂ ਨੂੰ ਪੀਏਯੂ ਲੁਧਿਆਣਾ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਯੂਰੀਆ ਖਾਦ ਅਤੇ ਡੀਏਪੀ ਖਾਦ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ l ਤਾਂ ਜੋ ਸਾਰੇ ਕਿਸਾਨਾਂ ਨੂੰ ਖਾਦ ਮਿਲ ਸਕੇ l ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ 20 ਵੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਜਿਨਾਂ ਕਿਸਾਨਾਂ ਨੂੰ ਅਜੇ ਵੀ ਕਿਸ ਨਹੀਂ ਆਈ ਉਹ ਆਪਣੇ ਨੇੜਲੇ ਪਿੰਡਾਂ ਦੇ ਵਿੱਚ ਸੇਵਾ ਕੇਂਦਰਾਂ ਤੋਂ ਜਾਂ ਫਿਰ ਖੇਤੀਬਾੜੀ ਮਹਿਕਮੇ ਤੋਂ ਚੈਕ ਕਰਵਾ ਕੇ ਈ ਕੇ ਵਾਈ ਸੀ ਕਰਵਾਉਣ l ਜੇਕਰ ਕਿਸੇ ਕਿਸਾਨ ਦੀ ਲੈਂਡ ਸੀਟਿੰਗ ਰਹਿੰਦੀ ਹੈ ਤਾਂ ਕਿਸਾਨ ਆਪਣੇ ਖੇਤ ਦੀ ਫਰਦ ਅਤੇ ਆਧਾਰ ਕਾਰਡ ਖੇਤੀਬਾੜੀ ਦਫਤਰ ਵਿਖੇ ਦੇਣ ਤਾਂ ਕਿ ਉਹਨਾਂ ਦੀ ਲੈਂਡ ਸੀਡਿੰਗ ਕਰਵਾਈ ਜਾ ਸਕੇ ਇਸ ਮੌਕੇ ਡਾ ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨਵਾਂ ਸ਼ਹਿਰ ਨੇ ਕਿਹਾ ਝੋਨੇ ਦੇ ਬੂਟਿਆਂ ਵਿਚ ਮਦਰੇਪਣ ਦਾ ਹਮਲਾ ਦੇਖਿਆ ਗਿਆ ਹੈ l ਕਿਸਾਨ ਆਪਣੇ ਖੇਤਾਂ ਵਿਚ ਰੋਜ਼ਾਨਾ ਗੇੜਾ ਮਾਰਨ ਅਤੇ ਜੇਕਰ ਅਜਿਹੇ ਬਿਮਾਰੀ ਵਾਲੇ ਬੂਟੇ ਦਿਸਦੇ ਹਨ ਤਾਂ ਉਨ੍ਹਾਂ ਨੂੰ ਤੁਰੰਤ ਖੇਤਾਂ ਵਿਚੋਂ ਪੁੱਟ ਕੇ ਸੁੱਟ ਦੇਣ l ਜੇਕਰ ਖੇਤ ਵਿਚ  ਟਿੱਡੇ ਦਾ ਹਮਲਾ ਦੇਖਣ ਨੂੰ ਮਿਲਦਾ ਹੈ ਤਾਂ ਤੁਰੰਤ ਸਿਫਾਰਿਸ਼ ਕੀਤੀਆਂ ਕੀਟਨਾਸ਼ਕ ਦਵਾਈਆਂ ਦਾ ਸਪਰੇ ਕੀਤਾ ਜਾਵੇ l ਉਨ੍ਹਾਂ  ਝੋਨੇ ਦੀ ਫਸਲ ਤੋਂ ਇਲਾਵਾ ਮੱਕੀ ਅਤੇ ਗੰਨੇ ਵਿੱਚ ਲੱਗਣ ਵਾਲੇ ਕੀੜੇ ਮਕੌੜੇ ਅਤੇ ਬਿਮਾਰੀਆਂ ਬਾਰੇ ਵੀ ਕਿਸਾਨਾਂ ਨਾਲ ਵਿਸਥਾਰ ਪੂਰਵਕ ਗੱਲਬਾਤ ਕੀਤੀ ਗਈ l ਇਸ ਮੌਕੇ ਇੰਜੀਨੀਅਰ ਚੰਦਰ ਸ਼ਰਮਾ ਵਲੋਂ ਕਿਸਾਨਾਂ ਨੂੰ ਬੇਲਰ ਮਸ਼ੀਨ, ਸੁਪਰ ਸੀਡਰ ਮਸ਼ੀਨ, ਹੈਪੀ ਸੀਡਰ ਅਤੇ ਹੋਰ ਮਸ਼ੀਨਾਂ ਦੀ ਵਰਤੋਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ l ਇਸ ਮੌਕੇ ਪਰਮਵੀਰ ਕੌਰ ਡੀ ਪੀ ਡੀ ਆਤਮਾ ਵੱਲੋਂ ਮਿੱਟੀ ਪਰਖ ਸੰਬੰਧੀ ਅਤੇ ਸੰਤੁਲਤ ਖਾਦਾਂ ਦੀ ਵਰਤੋਂ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ l ਅਗਾਂਹ ਵਧੂ ਕਿਸਾਨ ਬਲਵੀਰ ਸਿੰਘ ਊਧੋਵਾਲ ਵਲੋਂ ਸਰਫੇਸ ਸੀਡਰ ਦੁਆਰਾ ਲਗਾਏ ਗਏ ਕਣਕ ਦੇ ਤਜਰਬੇ ਸਾਂਝੇ ਕੀਤੇ ਗਏ ਅਤੇ ਉਹਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਬਾਰੇ ਵੀ ਕਿਸਾਨਾਂ ਨੂੰ ਪ੍ਰੇਰਤ ਕੀਤਾ ਅਤੇ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਣ ਦੀ ਅਪੀਲ ਕੀਤੀ l ਉਨ੍ਹਾਂ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ ਦੁਆਰਾ ਬੀਜੀ ਗਈ ਕਣਕ ਦਾ ਇੱਕ ਮਰਲਾ ਮਾਨਯੋਗ ਡਿਪਟੀ ਕਮਿਸ਼ਨਰ ਸ ਭ ਸ ਨਗਰ ਦੀ ਹਾਜ਼ਰੀ ਵਿਚ ਕਟਵਾਇਆ ਗਿਆ ਅਤੇ ਕਣਕ ਦਾ ਝਾੜ 21.95 ਕੁਇੰਟਲ ਪ੍ਰਤੀ ਏਕੜ ਰਿਹਾ l ਇਸ ਕੈਂਪ ਵਿਚ ਵਿਸ਼ਾਲ ਸ਼ਰਮਾ ਏ ਈ ਓ, ਸਰਬਜੀਤ ਸਿੰਘ  ਖੇਤੀਬਾੜੀ ਓਪ ਨਰੀਖਕ ਕੁਲਜਿੰਦਰ ਕੁਮਾਰ ਏਟੀਐਮ ਜਸਵਿੰਦਰ ਕੌਰ ਏਟੀਐਮ ਤੋਂ ਇਲਾਵਾ ਤਕਰੀਬਨ 100 ਕਿਸਾਨਾਂ ਵਲੋਂ ਇਸ ਕੈਂਪ ਵਿਚ ਭਾਗ ਲਿਆ ਗਿਆ l

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ