Friday, November 20, 2026
BREAKING
• ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ • ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ • ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ • ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ • ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ • ਭਲਕੇ ਹੋਵੇਗਾ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, ਸ਼ਹਿਰ 'ਚ ਲੱਗ ਜਾਵੇਗਾ ਚੋਣ ਜ਼ਾਬਤਾ • ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ • ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੰਜਾਬ

ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

20 ਨਵੰਬਰ, 2026 04:53 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੋਲੀਓ ਵਰਗੀ ਗੰਭੀਰ ਅਤੇ ਲਾਇਲਾਜ ਬਿਮਾਰੀ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 22 ਤੋਂ 24 ਨਵੰਬਰ ਤੱਕ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ 57,010 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਮੁਹਿੰਮ ਨੂੰ ਸਫ਼ਲ ਬਣਾਉਣ ਲਈ 228 ਪੋਲੀਓ ਬੂਥ ਸਥਾਪਿਤ ਕੀਤੇ ਗਏ ਹਨ ਅਤੇ 456 ਘਰ-ਘਰ ਜਾਣ ਵਾਲੀਆਂ ਟੀਮਾਂ, 15 ਟ੍ਰਾਂਜ਼ਿਟ ਟੀਮਾਂ ਤੇ 7 ਮੋਬਾਈਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁਹਿੰਮ ਦੀ ਨਿਗਰਾਨੀ ਲਈ 46 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ।

 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਪੋਲੀਓ ਤੋਂ ਬੱਚਿਆਂ ਦੀ ਸੁਰੱਖਿਆ ਲਈ ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਪੋਲੀਓ ਮੁਕਤ ਹੈ, ਪਰ ਗੁਆਂਢੀ ਦੇਸ਼ਾਂ ਵਿੱਚ ਪੋਲੀਓ ਵਾਇਰਸ ਦੀ ਮੌਜੂਦਗੀ ਕਾਰਨ ਸਾਨੂੰ ਲਗਾਤਾਰ ਚੌਕਸ ਰਹਿਣ ਦੀ ਲੋੜ ਹੈ। ਪੋਲੀਓ ਦਾ ਕੋਈ ਪੱਕਾ ਇਲਾਜ ਨਹੀਂ ਹੈ, ਇਸ ਲਈ ਟੀਕਾਕਰਨ ਅਤੇ ਪੋਲੀਓ ਰੋਕੂ ਬੂੰਦਾਂ ਰਾਹੀਂ ਬਚਾਅ ਹੀ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹੈ।
 
ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਮੁਹਿੰਮ ਦੌਰਾਨ ਜ਼ਿਲ੍ਹੇ ਦੇ 1,38,015 ਘਰਾਂ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ 18 ਅਨਾਜ ਮੰਡੀਆਂ, 13 ਫੈਕਟਰੀਆਂ, 55 ਇੱਟਾਂ ਦੇ ਭੱਠਿਆਂ ਅਤੇ 81 ਉੱਚ ਜੋਖਮ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਪ੍ਰਵਾਸੀ ਮਜ਼ਦੂਰਾਂ, ਝੁੱਗੀਆਂ-ਝੌਂਪੜੀਆਂ ਅਤੇ ਹੋਰ ਦੂਰ-ਦੁਰਾਡੇ ਇਲਾਕਿਆਂ ਵਿੱਚ ਰਹਿੰਦੇ ਪਰਿਵਾਰਾਂ ਦੇ ਬੱਚਿਆਂ ਤੱਕ ਵੀ ਪਹੁੰਚ ਯਕੀਨੀ ਬਣਾਈ ਜਾ ਸਕੇ।
 
ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਪਹਿਲੇ ਦਿਨ ਪੋਲੀਓ ਬੂਥਾਂ ’ਤੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ 23 ਅਤੇ 24 ਨਵੰਬਰ ਨੂੰ ਘਰ-ਘਰ ਜਾਣ ਵਾਲੀਆਂ ਟੀਮਾਂ ਬੂਥਾਂ ’ਤੇ ਆਉਣ ਤੋਂ ਰਹਿ ਗਏ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ। ਮੋਬਾਈਲ ਟੀਮਾਂ ਅਰਧ-ਸ਼ਹਿਰੀ ਖੇਤਰਾਂ, ਝੁੱਗੀਆਂ-ਝੌਂਪੜੀਆਂ, ਫੈਕਟਰੀਆਂ ਅਤੇ ਇੱਟਾਂ ਦੇ ਭੱਠਿਆਂ ਦੇ ਆਲੇ-ਦੁਆਲੇ ਰਹਿੰਦੇ ਪਰਿਵਾਰਾਂ ਨੂੰ ਕਵਰ ਕਰਨਗੀਆਂ, ਜਦਕਿ ਟ੍ਰਾਂਜ਼ਿਟ ਟੀਮਾਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ।
 
ਸਿਵਲ ਸਰਜਨ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 0 ਤੋਂ 5 ਸਾਲ ਤੱਕ ਦੇ ਆਪਣੇ ਸਾਰੇ ਬੱਚਿਆਂ ਨੂੰ 22 ਤੋਂ 24 ਨਵੰਬਰ ਤੱਕ ਚੱਲਣ ਵਾਲੀ ਮੁਹਿੰਮ ਦੌਰਾਨ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਬੱਚੇ ਨੂੰ ਪਹਿਲਾਂ ਵੀ ਕਈ ਵਾਰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ, ਤਾਂ ਵੀ ਇਸ ਮੁਹਿੰਮ ਦੌਰਾਨ ਦੁਬਾਰਾ ਬੂੰਦਾਂ ਪਿਲਾਉਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਦੇ ਪਰਿਵਾਰਾਂ ਨੂੰ ਵੀ ਇਸ ਮੁਹਿੰਮ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਕੀਤੀ।
 
ਉਨ੍ਹਾਂ ਕਿਹਾ ਕਿ ਮੁਹਿੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ ਅਤੇ ਵਿਸ਼ੇਸ਼ ਤੌਰ ’ਤੇ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਰਹਿੰਦੇ ਬੱਚਿਆਂ ਨੂੰ ਕਵਰ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ, ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਯੋਗ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।
 
 

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ

ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ

ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ

ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ

ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ

ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ