Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਆਪ੍ਰੇਸ਼ਨ ਸਿੰਦੂਰ 'ਤੇ ਹੋਣ ਵਾਲੀ ਚਰਚਾ 'ਚ ਹਿੱਸਾ ਲੈਣਗੇ ਇਹ ਸਿਆਸੀ ਆਗੂ, ਲਿਸਟ ਹੋਈ ਜਾਰੀ

28 ਜੁਲਾਈ, 2025 04:39 PM

ਨਵੀਂ ਦਿੱਲੀ : ਲੋਕ ਸਭਾ ਦੀ ਕਾਰਵਾਈ ਦੌਰਾਨ ਅੱਜ ਆਪ੍ਰੇਸ਼ਨ ਸਿੰਦੂਰ 'ਤੇ ਵਿਸ਼ੇਸ਼ ਚਰਚਾ ਹੋ ਰਹੀ ਹੈ। ਇਸ ਦੌਰਾਨ ਕਾਂਗਰਸ ਪਾਰਟੀ ਵੱਲੋਂ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਵਿੱਚ ਹਿੱਸਾ ਲੈਣ ਵਾਲੇ ਬੁਲਾਰਿਆਂ ਦੀ ਸੂਚੀ ਵੀ ਸਾਹਮਣੇ ਆ ਗਈ ਹੈ। ਇਸ ਦੌਰਾਨ ਕਾਂਗਰਸ ਵੱਲੋਂ ਗੌਰਵ ਗੋਗੋਈ, ਪ੍ਰਿਯੰਕਾ ਗਾਂਧੀ, ਦੀਪੇਂਦਰ ਹੁੱਡਾ ਆਪ੍ਰੇਸ਼ਨ ਸਿੰਦੂਰ 'ਤੇ ਪਾਰਟੀ ਦਾ ਪੱਖ ਪੇਸ਼ ਕਰਨਗੇ। ਇਸ ਦੇ ਨਾਲ ਹੀ ਬੁਲਾਰਿਆਂ ਦੀ ਸੂਚੀ ਵਿੱਚ ਪ੍ਰਣੀਤੀ ਸ਼ਿੰਦੇ, ਸਪਤਗਿਰੀ ਉਲਕਾ ਅਤੇ ਬਿਜੇਂਦਰ ਐਸ ਓਲਾ ਦੇ ਨਾਮ ਸ਼ਾਮਲ ਹਨ।

ਦੂਜੇ ਪਾਸੇ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਲੋਕ ਸਭਾ ਵਿੱਚ ਆਪਰੇਸ਼ਨ ਸਿੰਦੂਰ 'ਤੇ ਚਰਚਾ ਸ਼ੁਰੂ ਕਰਨਗੇ। ਰਾਜਨਾਥ ਸਿੰਘ ਤੋਂ ਬਾਅਦ ਤੇਜਸਵੀ ਸੂਰਿਆ ਅਤੇ ਬੈਜਯੰਤ ਪਾਂਡਾ ਦੇ ਨਾਮ ਭਾਜਪਾ ਬੁਲਾਰਿਆਂ ਦੀ ਸੂਚੀ ਵਿੱਚ ਸ਼ਾਮਲ ਹਨ।ਇਸ ਤੋਂ ਬਾਅਦ ਡਾਕਟਰ ਐਸ ਜੈਸ਼ੰਕਰ, ਸੰਜੇ ਜੈਸਵਾਲ, ਅਨੁਰਾਗ ਠਾਕੁਰ ਅਤੇ ਕਮਲਜੀਤ ਸਹਿਰਾਵਤ ਹਨ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅੱਜ ਸ਼ਾਮ 7.30 ਵਜੇ ਲੋਕ ਸਭਾ ਵਿੱਚ ਬੋਲਣਗੇ। ਅਗਲੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਲੋਕ ਸਭਾ ਵਿੱਚ ਭਾਜਪਾ ਵੱਲੋਂ ਪਹਿਲੇ ਸਪੀਕਰ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਰਚਾ ਦੇ ਅੰਤ ਵਿੱਚ ਬੋਲ ਸਕਦੇ ਹਨ। ਪ੍ਰਿਯੰਕਾ ਗਾਂਧੀ ਅੱਜ ਸ਼ਾਮਲ 4.30 ਵਜੇ ਬੋਲਣਗੇ।

12 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਸਪੀਕਰ ਓਮ ਬਿਰਲਾ ਨੇ ਵਿਰੋਧੀ ਮੈਂਬਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਆਪਣਾ ਤਰੀਕਾ ਸਹੀ ਰੱਖੋ, ਇਹ ਸਦਨ ਹੈ। ਤੁਸੀਂ ਅਪਰੇਸ਼ਨ ਸਿੰਦੂਰ 'ਤੇ ਚਰਚਾ ਕਰਨਾ ਚਾਹੁੰਦੇ ਹੋ ਜਾਂ ਨਹੀਂ। ਜੇਕਰ ਤੁਸੀਂ ਚਾਹੁੰਦੇ ਹੋ, ਤਾਂ ਆਪਣੀ ਸੀਟ 'ਤੇ ਚਲੇ ਜਾਓ। ਸਪੀਕਰ ਦੇ ਵਾਰ-ਵਾਰ ਕਹਿਣ ਦੇ ਬਾਵਜੂਦ ਵਿਰੋਧੀ ਮੈਂਬਰ ਵੈਲ ਵਿੱਚ ਇਕੱਠੇ ਰਹੇ। ਇਸ 'ਤੇ ਸਪੀਕਰ ਨੇ ਕਿਹਾ ਕਿ ਵੈਲ ਵਿੱਚ ਕੋਈ ਵੀ ਮੁੱਦਾ ਉਠਾਉਣ ਨਾਲ ਚਰਚਾ ਨਹੀਂ ਹੋਵੇਗੀ। ਸਦਨ ਵਿੱਚ ਕੁਝ ਨਿਯਮ ਹੁੰਦੇ ਹਨ। ਕਾਰੋਬਾਰ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਫ਼ੈਸਲਾ ਹੁੰਦਾ ਹੈ ਅਤੇ ਉਸ ਤੋਂ ਬਾਅਦ ਸਦਨ ਵਿੱਚ ਚਰਚਾ ਹੁੰਦੀ ਹੈ। ਲੋਕ ਸਭਾ ਵਿੱਚ ਅਪਰੇਸ਼ਨ ਸਿੰਦੂਰ 'ਤੇ ਚਰਚਾ ਸ਼ੁਰੂ ਨਹੀਂ ਹੋ ਸਕੀ ਅਤੇ ਸਪੀਕਰ ਨੇ ਸਦਨ ਦੀ ਕਾਰਵਾਈ ਇੱਕ ਵਜੇ ਤੱਕ ਮੁਲਤਵੀ ਕਰ ਦਿੱਤੀ।

ਟੀਡੀਪੀ ਵਲੋਂ ਲਵੂ ਸ਼੍ਰੀਕ੍ਰਿਸ਼ਨ ਅਤੇ ਹਰੀਸ਼ ਬਾਲਯੋਗੀ, ਸਮਾਜਵਾਦੀ ਪਾਰਟੀ ਵਲੋਂ ਰਮਾਸ਼ੰਕਰ ਰਾਜਭਰ ਅਤੇ ਛੋਟੇਲਾਲ, ਟੀਐੱਮਸੀ ਵਲੋਂ ਕਲਿਆਣ ਬੈਨਰਜੀ ਅਤੇ ਸਯਾਨੀ ਘੋਸ਼, ਕੇਰਲਾ ਕਾਂਗਰਸ ਵਲੋਂ ਫ੍ਰਾਂਸਿਸ, ਏ ਜ਼ਾਰਾ ਅਤੇ ਕਨੀਮੋਝੀ, ਐੱਨਸੀਪੀ (ਅਜੀਤ ਪਵਾਰ) ਦੇ ਅਮਰ ਕਾਲੇ ਅਤੇ ਐੱਨਸੀਪੀ (ਸ਼ਰਦ ਪਵਾਰ) ਵੱਲੋਂ ਸੁਪ੍ਰਿਆ ਸੂਲੇ ਬੋਲਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ