Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

'ਆਪ' ਨੇ ਵਿਧਾਨ ਸਭਾ ਦਾ ਮਜ਼ਾਕ ਬਣਾਇਆ, ਪੰਜਾਬ ਦੇ ਗੰਭੀਰ ਮੁੱਦਿਆਂ ’ਤੇ ਕਾਮੇਡੀ ਬਰਦਾਸ਼ਤ ਨਹੀਂ : ਪਰਗਟ ਸਿੰਘ

30 ਨਵੰਬਰ, 2025 07:21 PM

ਜਲੰਧਰ/ਚੰਡੀਗੜ੍ਹ : ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਸਰਦ ਰੁੱਤ ਸੈਸ਼ਨ ਵਿਚ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਸਿੱਖਿਆ ਕਮਿਸ਼ਨ ਬਿੱਲ, ਪਰਮਾਣੂ ਊਰਜਾ ਬਿੱਲ, ਬਿਜਲੀ ਬਿੱਲ, ਨੈਸ਼ਨਲ ਹਾਈਵੇਅ ਅਥਾਰਿਟੀ ਬਿੱਲ ਅਤੇ ਚੰਡੀਗੜ੍ਹ ਬਿੱਲ ਨੂੰ ਪੰਜਾਬ ਦੇ ਵਿਰੁੱਧ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਪੰਜ ਬਿੱਲਾਂ ਵਿਚੋਂ ਖ਼ਾਸ ਕਰਕੇ ਚੰਡੀਗੜ੍ਹ ਬਿੱਲ ਵਿਚ ਮਾਮਲੇ ਵਿਚ ਆਮ ਆਦਮੀ ਪਾਰਟੀ ਅਤੇ ਭਾਜਪਾ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਭਾਵੇਂ ਕਹਿ ਰਹੇ ਹਨ ਕਿ ਕੇਂਦਰ ਨੇ ਚੰਡੀਗੜ੍ਹ ਬਿੱਲ ਨੂੰ ਵਾਪਸ ਲੈ ਲਿਆ ਹੈ ਪਰ ਅਜਿਹੀ ਕੋਈ ਗੱਲ ਨਹੀਂ ਹੋਈ। ਸਿਰਫ਼ ਇਹ ਕਹਿ ਦੇਣਾ ਕਾਫ਼ੀ ਨਹੀਂ ਹੈ।

ਪਰਗਟ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਰਹੇਗੀ, ਕਿਉਂਕਿ ਸਟੇਕ ਹੋਲਡਰ ਪੰਜਾਬ ਹੈ। ਸਾਡਾ ਕਾਨੂੰਨ ਕਹਿੰਦਾ ਹੈ ਕਿ ਜਦੋਂ ਕੋਈ ਸੂਬਾ ਕਿਸੇ ਦੂਜੇ ਸੂਬੇ ਤੋਂ ਵੱਖ ਹੁੰਦਾ ਹੈ ਤਾਂ ਉਹ ਆਪਣੀ ਰਾਜਧਾਨੀ ਸਥਾਪਤ ਕਰਦਾ ਹੈ, ਜਦਕਿ ਅਸਲ ਰਾਜਧਾਨੀ ਉਸ ਸੂਬੇ ਕੋਲ ਰਹਿੰਦੀ ਹੈ, ਤਾਂ ਫਿਰ ਪੰਜਾਬ ਲਈ ਵੱਖਰੀ ਗੱਲ ਕਿਉਂ? ਪੰਜਾਬ ਤੋਂ ਇਲਾਵਾ ਕੋਈ ਸਟੇਕ ਹੋਲਡਰ ਹੈ ਹੀ ਨਹੀਂ? ਭਾਜਪਾ ਅਤੇ ਆਮ ਆਦਮੀ ਪਾਰਟੀ ਦੋਵੇਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ।

ਉਥੇ ਹੀ ਉਨ੍ਹਾਂ ਪੰਜਾਬ ਦੇ ਮੁੱਦਿਆਂ ’ਤੇ ਮੌਕ ਸੈਸ਼ਨ ਆਯੋਜਿਤ ਕਰਨ ’ਤੇ ਵੀ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਵਿਧਾਨ ਸਭਾ ਸੈਸ਼ਨ ਲਾਉਣਾ ਬਹੁਤ ਨਿੰਦਣਯੋਗ ਹੈ। ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਗੰਭੀਰ ਮੁੱਦਿਆਂ ਨੂੰ ਮਜ਼ਾਕ ਵਿਚ ਨਹੀਂ ਉਡਾਉਣਾ ਚਾਹੀਦਾ। ਅਜਿਹਾ ਕਰਕੇ ਆਮ ਆਦਮੀ ਪਾਰਟੀ ਨੇ ਸਾਬਤ ਕਰ ਦਿੱਤਾ ਹੈ ਕਿ ਸਿਆਸਤ ਵਿਚ ਬੌਧਿਕ ਪੱਧਰ ਘਟ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਸ਼ੁਰੂਆਤ ਵਿਅੰਗ ਕਰਨ ਨਾਲ ਹੁੰਦੀ ਹੈ ਅਤੇ ਅਸਲੀ ਮੁੱਦਿਆਂ ’ਤੇ ਡਿਬੇਟ ਹੀ ਨਹੀਂ ਹੁੰਦੀ। ਵਿਰੋਧੀ ਧਿਰ ਨੂੰ ਬੋਲਣ ਦਾ ਸਮਾਂ ਵੀ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵੱਲੋਂ ਇਸ ਤਰੀਕੇ ਨਾਲ ਵਿਧਾਨ ਸਭਾ ਦਾ ਮਜ਼ਾਕ ਉਡਾਉਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗੱਠਜੋੜ ਦੇ ਸਵਾਲ ’ਤੇ ਪਰਗਟ ਸਿੰਘ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੀ ਵਿਚਾਰਧਾਰਾ ਇਕ ਦੂਜੇ ਦੇ ਖਿਲਾਫ ਹੈ। ਭਾਜਪਾ ਹਰ ਰੋਜ਼ ਪੰਜਾਬ ’ਤੇ ਹਮਲਾ ਕਰ ਰਹੀ ਹੈ। ਹਰ ਰੋਜ਼ ਚੰਡੀਗੜ੍ਹ ਲੈ ਰਹੀ ਹੈ ਅਤੇ ਬੀ. ਬੀ. ਐੱਮ. ਬੀ. ’ਤੇ ਕਬਜ਼ਾ ਕਰ ਰਹੀ ਹੈ। ਅਜਿਹੀ ਸਥਿਤੀ ਵਿਚ ਖੇਤਰੀ ਪਾਰਟੀ ਅਕਾਲੀ ਦਲ ਭਾਜਪਾ ਨਾਲ ਗੱਠਜੋੜ ਕਰਨ ਦੀ ਹਿੰਮਤ ਕਿਵੇਂ ਕਰੇਗਾ?

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ