Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

31 ਜੁਲਾਈ, 2026 07:00 PM
 
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।
 
ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।”
 
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।”
 
ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ'ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।”
 
ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ 'ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ'ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।”
 
ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।”
 
ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ