Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਆਪ ਸਰਕਾਰ ਨੇ 4 ਸਾਲਾਂ ਵਿੱਚ ਸਾਰੇ ਵਾਅਦੇ ਕੀਤੇ ਪੂਰੇ – ਹਰਚੰਦ ਸਿੰਘ ਬਰਸਟ

17 ਮਾਰਚ, 2026 05:34 PM

ਐਸ.ਏ.ਐਸ. ਨਗਰ (ਮੋਹਾਲੀ) : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ 4 ਸਾਲ ਪੂਰੇ ਹੋ ਗਏ ਹਨ ਅਤੇ ਇਹਨਾਂ 4 ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ ਹਨ, ਜੋ ਆਪ ਸਰਕਾਰ ਦੀ ਸੂਬੇ ਦੇ ਚਹੁੰਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੱਤਾ ਵਿੱਚ ਆਉਂਦਿਆਂ ਹੀ ਆਪ ਸਰਕਾਰ ਨੇ ਸਿਹਤ, ਸਿੱਖਿਆ, ਬਿਜਲੀ, ਰੁਜਗਾਰ, ਕਿਸਾਨੀ ਸਮੇਤ ਹਰ ਖੇਤਰ ਵਿੱਚ ਮਿਸਾਲੀ ਕਾਰਜ ਕਰਕੇ ਦਿਖਾਏ ਹਨ। ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਨੁਹਾਰ ਬਦਲ ਕੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਤੋਂ ਲੋਕ ਬਹੁਤ ਖੁਸ਼ ਹਨ।

ਸ. ਬਰਸਟ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। 4 ਸਾਲਾਂ ਵਿੱਚ 65 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਜਿਸ ਨਾਲ ਨੌਜਵਾਨਾਂ ਵਿੱਚ ਵਿਸ਼ਵਾਸ ਵਧਿਆ ਹੈ ਅਤੇ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋਇਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਤੋਹਫ਼ਾ ਦਿੱਤਾ ਗਿਆ ਹੈ, ਜਿਸਦੇ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਣਗੇ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਚੇਅਰਮੈਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾ ਪ੍ਰਦਾਨ ਕਰਨ ਲਈ ਮਿਸਾਲੀ ਕਾਰਜ ਕੀਤੇ ਗਏ ਹਨ। ਇਸ ਲਈ ਜਿੱਥੇ 881 ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਲਈ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਦੀ ਸਹੂਲਤ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮਿਲ ਰਹੀ ਹੈ। ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਨਾਲ ਕਰੀਬ 90 ਫੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆਉਂਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਰਾਜ ਭਰ ਵਿੱਚ ਕਰੀਬ 3000 ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ। ਸੂਬੇ ਦੀਆਂ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਸੜਕ ਸੁਰਖਿਆ ਫੋਰਸ ਸਥਾਪਿਤ ਕੀਤੀ ਗਈ ਹੈ, ਜਿਸ ਕਾਰਨ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਲਗਭਗ 50 ਫੀਸਦ ਦੀ ਕਮੀ ਆਈ ਹੈ ਅਤੇ ਸੜਕ ਹਾਦਸਿਆਂ ਦੌਰਾਨ ਜਖਮੀ ਹੋਣ ਵਾਲੇ 47 ਹਜਾਰ ਤੋਂ ਵੱਧ ਲੋਕਾਂ ਦੀ ਜਾਨ ਬਚਾਈ ਗਈ ਹੈ। ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਰਥਿਕ ਕਦਮ ਚੁੱਕੇ ਜਾ ਰਹੇ ਹਨ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਸਿਰਫ਼ ਤੇ ਸਿਰਫ਼ ਵਿਕਾਸ ਹੈ ਅਤੇ ਇਸਦੇ ਤਹਿਤ ਹੀ ਸੂਬੇ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜਾਂ ਨੂੰ ਅਮਲੀ-ਜਾਮ੍ਹਾਂ ਪਹਿਣਾਇਆ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ