Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

17 ਜੁਲਾਈ, 2026 06:51 PM

ਮੁੰਬਈ : ਬਾਲੀਵੁੱਡ ਸੁਪਰਸਟਾਰ ਆਮਿਰ ਖਾਨ ਨੇ ਖੁਲਾਸਾ ਕੀਤਾ ਹੈ ਕਿ 2009 ਦੀ ਬਲਾਕਬਸਟਰ "3 ਇਡੀਅਟਸ" ਵਿੱਚ ਉਨ੍ਹਾਂ ਦੁਆਰਾ ਨਿਭਾਇਆ ਗਿਆ ਕਿਰਦਾਰ 'ਫੁਨਸੁਖ ਵਾਂਗੜੂ', ਸਿੱਖਿਆ ਸ਼ਾਸਤਰੀ ਅਤੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ। ਆਮਿਰ ਨੇ ਇਹ ਗੱਲ ਲੰਡਨ ਇੰਡੀਅਨ ਫਿਲਮ ਫੈਸਟੀਵਲ ਵਿੱਚ ਕਹੀ, ਜਦੋਂ ਇੱਕ ਦਰਸ਼ਕ ਨੇ ਉਨ੍ਹਾਂ ਨੂੰ ਪੁੱਛਿਆ ਕਿ, ਕੀ ਸੋਨਮ ਵਾਂਗਚੁਕ '3 ਇਡੀਅਟਸ' ਲਈ ਪ੍ਰੇਰਨਾ ਸਨ।


ਇਸ 'ਤੇ ਆਮਿਰ ਨੇ ਜਵਾਬ ਦਿੱਤਾ: "ਨਹੀਂ, ਅਸਲ ਵਿੱਚ ਅਜਿਹਾ ਨਹੀਂ ਹੈ। ਇਹ ਇੱਕ ਗਲਤਫਹਿਮੀ ਹੈ।" ਆਮਿਰ ਨੇ ਕਿਹਾ ਕਿ ਜਦੋਂ ਅਸੀਂ ਫਿਲਮ ਬਣਾ ਰਹੇ ਸੀ ਤਾਂ ਉਨ੍ਹਾਂ ਨੂੰ ਸੋਨਮ ਵਾਂਗਚੁਕ ਬਾਰੇ ਕੋਈ ਜਾਣਕਾਰੀ ਨਹੀਂ ਸੀ। ਮੈਂ ਹਾਲ ਹੀ ਵਿੱਚ ਚਤੁਰ (ਓਮੀ ਵੈਦ) ਦਾ ਇੱਕ ਵੀਡੀਓ ਦੇਖਿਆ, ਜਿਸ ਵਿੱਚ ਉਨ੍ਹਾਂ ਨੇ ਅਜਿਹਾ ਕਿਹਾ ਸੀ, ਪਰ ਉਹ ਗਲਤ ਹਨ। ਹੋ ਸਕਦਾ ਹੈ ਕਿ ਚਤੁਰ ਅਜਿਹਾ ਸੋਚ ਰਹੇ ਹੋਣ। ਆਮਿਰ ਨੇ ਸਪੱਸ਼ਟ ਕੀਤਾ ਕਿ ਨਾ ਹੀ ਨਿਰਦੇਸ਼ਕ ਰਾਜਕੁਮਾਰ ਹਿਰਾਨੀ ਅਤੇ ਨਾ ਹੀ ਲੇਖਕ ਅਭਿਜਾਤ ਜੋਸ਼ੀ ਉਸ ਸਮੇਂ ਸੋਨਮ ਬਾਰੇ ਜਾਣਦੇ ਸਨ। ਆਮਿਰ ਅਨੁਸਾਰ, ਸੋਨਮ ਵਾਂਗਚੁਕ ਨੇ ਵੀ ਖੁਦ ਇਸ ਗੱਲ ਦੀ ਸਪੱਸ਼ਟਤਾ ਦਿੱਤੀ ਹੈ ਕਿ ਇਹ ਕਿਰਦਾਰ ਉਨ੍ਹਾਂ 'ਤੇ ਆਧਾਰਿਤ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਸੋਨਮ ਜੋ ਕੰਮ ਕਰ ਰਹੇ ਹਨ, ਉਹ ਬਹੁਤ ਵਧੀਆ ਕੰਮ ਹੈ। ਉਨ੍ਹਾਂ ਦੀ ਇੱਜਤ ਕਰਨ ਲਈ ਉਨ੍ਹਾਂ ਦਾ '3 ਇਡੀਅਟਸ' ਦੇ ਕਿਰਦਾਰ 'ਤੇ ਆਧਾਰਿਤ ਹੋਣਾ ਜ਼ਰੂਰੀ ਨਹੀਂ ਹੈ।


ਇਸ ਤੋਂ ਇਲਾਵਾ, ਆਮਿਰ ਨੇ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 'ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਕਿਹਾ, "ਅਸੀਂ ਸਾਰੇ ਉਨ੍ਹਾਂ ਦੀ ਸਿਹਤ ਅਤੇ ਜ਼ਿੰਦਗੀ ਨੂੰ ਲੈ ਕੇ ਬਹੁਤ ਚਿੰਤਤ ਹਾਂ ਅਤੇ ਉਮੀਦ ਕਰਦੇ ਹਾਂ ਕਿ ਸਭ ਕੁੱਝ ਠੀਕ-ਠਾਕ ਹੋ ਜਾਵੇ। ਅਸੀਂ ਇਹੀ ਚਾਹੁੰਦੇ ਹਾਂ ਕਿ ਉਹ ਆਪਣੀ ਭੁੱਖ ਹੜਤਾਲ ਖਤਮ ਕਰਨ ਅਤੇ ਆਪਣੀ ਸਿਹਤ ਦਾ ਧਿਆਨ ਰੱਖਣ।"


ਦੱਸ ਦੇਈਏ ਕਿ ਰਾਜਕੁਮਾਰ ਹਿਰਾਨੀ ਦੁਆਰਾ ਨਿਰਦੇਸ਼ਤ “3 ਇਡੀਅਟਸ” ਵਿੱਚ ਆਮਿਰ ਖਾਨ, ਆਰ. ਮਾਧਵਨ ਅਤੇ ਸ਼ਰਮਨ ਜੋਸ਼ੀ ਮੁੱਖ ਭੂਮਿਕਾਵਾਂ ਵਿੱਚ ਹਨ, ਜਦੋਂ ਕਿ ਕਰੀਨਾ ਕਪੂਰ, ਬੋਮਨ ਈਰਾਨੀ, ਮੋਨਾ ਸਿੰਘ ਅਤੇ ਓਮੀ ਵੈਦ ਸਹਾਇਕ ਭੂਮਿਕਾਵਾਂ ਵਿੱਚ ਹਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ