Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਆਮ ਆਦਮੀ ਕਲੀਨਿਕਾਂ ’ਚ 3 ਸਾਲਾਂ ’ਚ 4.20 ਕਰੋੜ ਲੋਕਾਂ ਨੂੰ ਮਿਲਿਆ ਇਲਾਜ

21 ਅਕਤੂਬਰ, 2025 07:44 PM

ਚੰਡੀਗੜ੍ਹ : ਆਮ ਆਦਮੀ ਕਲੀਨਿਕਾਂ ’ਚ ਤਿੰਨ ਸਾਲਾਂ ’ਚ ਓ.ਪੀ.ਡੀ. ’ਚ 4.20 ਕਰੋੜ ਮਰੀਜ਼ ਆਏ ਤੇ 2.29 ਕਰੋੜ ਲੈਬ ਟੈਸਟ ਕੀਤੇ ਗਏ। ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 15 ਅਗਸਤ, 2022 ਤੋਂ ਹੁਣ ਤੱਕ ਸੂਬੇ ’ਚ 4.20 ਕਰੋੜ ਤੋਂ ਵੱਧ ਵਿਅਕਤੀਆਂ ਨੇ 881 ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ। ਸ਼ਹਿਰੀ ਖੇਤਰਾਂ ’ਚ 316 ਤੇ ਪੇਂਡੂ ਖੇਤਰਾਂ ’ਚ 565 ਸਮੇਤ ਸੂਬੇ ’ਚ ਕੁੱਲ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਨ੍ਹਾਂ ’ਚ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਤੇ 47 ਕਿਸਮਾਂ ਦੇ ਮੁਫ਼ਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਨੇ ਸਾਰੀਆਂ 107 ਕਿਸਮਾਂ ਦੀਆਂ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਇਆ। ਤਾਜ਼ਾ ਮਰੀਜ਼ਾਂ ਦੀ ਫੀਡਬੈਕ ਅਨੁਸਾਰ ਪ੍ਰਭਾਵੀ 98 ਫ਼ੀਸਦੀ ਮਰੀਜ਼ਾਂ ਨੇ ਕਲੀਨਿਕ ਤੋਂ ਹੀ ਦਵਾਈਆਂ ਮਿਲਣ ਦੀ ਰਿਪੋਰਟ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਦੇ ਸਟਾਕ ਦੀ ਹਰ ਸਮੇਂ ਉਪਲਬਧਤਾ ਨੂੰ ਯਕੀਨੀ ਬਣਾਉਣ ਸਬੰਧੀ ਸਖ਼ਤ ਨਿਰਦੇਸ਼ ਦਿੱਤੇ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਰੋਜ਼ਾਨਾ ਲਗਭਗ 73,000 ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ ਤੇ ਹਰ ਕਲੀਨਿਕ ’ਚ ਔਸਤਨ 83 ਮਰੀਜ਼ ਰੋਜ਼ਾਨਾ ਆਉਂਦੇ ਹਨ। ਇਹ ਅੰਕੜਾ ਕਲੀਨਿਕਾਂ ’ਚ ਮਰੀਜ਼ਾਂ ਦੀ ਸਿਹਤ ਸਬੰਧੀ ਕੁਸ਼ਲਤਾ ਤੇ ਪ੍ਰਭਾਵੀ ਸਹੂਲਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ 4.20 ਕਰੋੜ ਵਿਅਕਤੀਆਂ ’ਚੋਂ 1.50 ਕਰੋੜ ਵਿਅਕਤੀ ਆਮ ਆਦਮੀ ਕਲੀਨਿਕਾਂ ’ਚ ਆਏ, ਜੋ ਇਨ੍ਹਾਂ ਦੀ ਵਿਆਪਕ ਪਹੁੰਚਯੋਗਤਾ ਨੂੰ ਦਰਸਾਉਂਦਾ ਹੈ ਜਦੋਕਿ 2.7 ਕਰੋੜ ਮਰੀਜ਼ ਦੁਬਾਰਾ ਆਏ, ਜੋ ਮਰੀਜ਼ਾਂ ਦੇ ਵਿਸ਼ਵਾਸ ਤੇ ਸੰਤੁਸ਼ਟੀ ਨੂੰ ਦਰਸਾਉਂਦਾ ਹੈ। ਇਨ੍ਹਾਂ ਕਲੀਨਿਕਾਂ ਨੇ ਵਿਅਕਤੀਆਂ ਲਈ ਸਿਹਤ ਸੰਭਾਲ ਖ਼ਰਚਿਆਂ ਨੂੰ 2000 ਕਰੋੜ ਰੁਪਏ ਦੀ ਵੱਡੀ ਰਕਮ ਘਟਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਉਨ੍ਹਾਂ ਦੱਸਿਆ ਕਿ ਓ.ਪੀ.ਡੀ. ’ਚ 54 ਫ਼ੀਸਦੀ ਔਰਤਾਂ ਆ ਰਹੀਆਂ ਹਨ, ਜੋ ਕਿ ਸਿਹਤ ਸੰਭਾਲ ’ਚ ਇਕ ਮਹੱਤਵਪੂਰਨ ਤਬਦੀਲੀ ਦਾ ਸੰਕੇਤ ਹਨ। ਇਹ ਕਲੀਨਿਕ ਰਵਾਇਤੀ ਰੁਕਾਵਟਾਂ ਨੂੰ ਤੋੜ ਕੇ ਹਰੇਕ ਵਿਅਕਤੀ ਲਈ ਬਰਾਬਰ ਪਹੁੰਚ ਯਕੀਨੀ ਬਣਾ ਰਹੇ ਹਨ। ਇਸ ਤੋਂ ਇਲਾਵਾ 13.9 ਫ਼ੀਸਦੀ ਬੱਚੇ ਤੇ ਨਾਬਾਲਗ ਆਏ ਤੇ 61.3 ਫ਼ੀਸਦੀ ਬਾਲਗ ਆਏ। ਇਸੇ ਤਰ੍ਹਾਂ 24.8 ਫ਼ੀਸਦੀ ਬਜ਼ੁਰਗ ਨਾਗਰਿਕ ਆਏ। ਉਨ੍ਹਾਂ ਕਿਹਾ ਕਿ ਹਰੇਕ ਕਲੀਨਿਕ ਆਈ.ਟੀ. ਬੁਨਿਆਦੀ ਢਾਂਚੇ ਨਾਲ ਲੈਸ ਹੈ, ਜੋ ਰਜਿਸਟ੍ਰੇਸ਼ਨ, ਡਾਕਟਰੀ ਸਲਾਹ, ਜਾਂਚ ਤੇ ਨੁਸਖ਼ਿਆਂ ਦੇ ਸੰਪੂਰਨ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਉਂਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.