Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਆਮ ਆਦਮੀ ਨੂੰ ਮਿਲੇਗੀ ਵੱਡੀ ਰਾਹਤ! ਸਸਤੀਆਂ ਹੋ ਸਕਦੀਆਂ ਹਨ ਇਹ ਚੀਜ਼ਾਂ

02 ਜੁਲਾਈ, 2025 06:33 PM

ਕੇਂਦਰ ਸਰਕਾਰ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਵੱਡਾ ਕਦਮ ਚੁੱਕਣ 'ਤੇ ਵਿਚਾਰ ਕਰ ਰਹੀ ਹੈ। ਇਨਕਮ ਟੈਕਸ 'ਚ ਛੋਟ ਤੋਂ ਬਾਅਦ, ਹੁਣ ਸਰਕਾਰ ਜੀਐੱਸਟੀ ਦਰਾਂ 'ਚ ਵੱਡੀ ਕਟੌਤੀ ਕਰ ਸਕਦੀ ਹੈ। ਇਹ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ। ਇਸ ਫੈਸਲੇ ਨਾਲ ਆਮ ਆਦਮੀ ਦੀਆਂ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਬਹੁਤ ਸਸਤੀਆਂ ਹੋ ਜਾਣਗੀਆਂ। ਖਾਸ ਕਰਕੇ ਉਨ੍ਹਾਂ ਚੀਜ਼ਾਂ 'ਤੇ ਜੀਐੱਸਟੀ ਘਟਾਉਣ ਦੀ ਤਿਆਰੀ ਹੈ ਜੋ ਆਮ ਤੌਰ 'ਤੇ ਮੱਧ ਅਤੇ ਘੱਟ ਆਮਦਨ ਵਰਗ ਦੇ ਘਰਾਂ 'ਚ ਵਰਤੀਆਂ ਜਾਂਦੀਆਂ ਹਨ ਅਤੇ ਜਿਨ੍ਹਾਂ 'ਤੇ ਇਸ ਸਮੇਂ 12 ਫੀਸਦੀ ਜੀਐੱਸਟੀ ਲੱਗਦਾ ਹੈ।

ਕੀ ਬਦਲਾਅ ਹੋ ਸਕਦਾ ਹੈ?
ਸਰਕਾਰ ਇਸ ਸਬੰਧ 'ਚ 2 ਮੁੱਖ ਵਿਕਲਪਾਂ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ:
12 ਫੀਸਦੀ ਸਲੈਬ ਨੂੰ 5 ਫੀਸਦੀ ਤੱਕ ਲਿਆਉਣਾ: ਸਰਕਾਰ ਦਾ ਪਹਿਲਾ ਵਿਚਾਰ 12 ਫੀਸਦੀ GST ਸਲੈਬ 'ਚ ਆਉਣ ਵਾਲੇ ਜ਼ਿਆਦਾਤਰ ਸਮਾਨ ਨੂੰ ਸਿੱਧੇ 5 ਫੀਸਦੀ ਦੇ ਸਲੈਬ 'ਚ ਤਬਦੀਲ ਕਰਨਾ ਹੈ।

12 ਫੀਸਦੀ ਸਲੈਬ ਨੂੰ ਖਤਮ ਕਰਨਾ: ਦੂਜਾ ਵਿਕਲਪ 12 ਫੀਸਦੀ ਦੇ GST ਸਲੈਬ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਹੈ।

ਇਹ ਸਮਾਨ ਸਸਤਾ ਹੋਵੇਗਾ
ਟੁੱਥ ਪਾਊਡਰ ਅਤੇ ਟੁੱਥਪੇਸਟ
ਛੱਤਰੀ
ਸਿਲਾਈ ਮਸ਼ੀਨ
ਪ੍ਰੈਸ਼ਰ ਕੁੱਕਰ ਅਤੇ ਭਾਂਡੇ
ਆਇਰਨ (ਪ੍ਰੈਸ)
ਗੀਜ਼ਰ
ਛੋਟੀ ਵਾਸ਼ਿੰਗ ਮਸ਼ੀਨ
ਸਾਈਕਲ
1000 ਰੁਪਏ ਤੋਂ ਉੱਪਰ ਦੇ ਕੱਪੜੇ
500 ਤੋਂ 1000 ਰੁਪਏ ਦੇ ਵਿਚਕਾਰ ਜੁੱਤੇ
ਜ਼ਿਆਦਾਤਰ ਟੀਕੇ
ਸਟੇਸ਼ਨਰੀ
ਟਾਈਲਾਂ
ਖੇਤੀ ਦੇ ਔਜਾਰ

ਇਹ ਕਦਮ ਆਮ ਆਦਮੀ ਲਈ ਇਕ ਵੱਡੀ ਰਾਹਤ ਹੋਵੇਗੀ, ਜਿਸ ਦਾ ਇੰਤਜ਼ਾਰ ਲੰਬੇ ਸਮੇਂ ਤੋਂ ਕੀਤਾ ਜਾ ਰਿਹਾ ਹੈ।

ਸਰਕਾਰ 'ਤੇ ਵਿੱਤੀ ਬੋਝ ਪਵੇਗਾ, ਪਰ...
ਇਸ ਵੱਡੇ ਬਦਲਾਅ ਨਾਲ ਕੇਂਦਰ ਸਰਕਾਰ 'ਤੇ ਲਗਭਗ 40,000 ਤੋਂ 50,000 ਕਰੋੜ ਦਾ ਵਿੱਤੀ ਬੋਝ ਪੈਣ ਦੀ ਉਮੀਦ ਹੈ। ਕੇਂਦਰ ਸਰਕਾਰ ਇਸ ਚੁਣੌਤੀ ਲਈ ਤਿਆਰ ਹੈ ਅਤੇ ਇਸ ਦੇ ਲਈ ਜ਼ਰੂਰੀ ਪ੍ਰਬੰਧ ਕਰਨ ਦੀ ਯੋਜਨਾ ਬਣਾ ਰਹੀ ਹੈ। ਸਰਕਾਰ ਦਾ ਮੰਨਣਾ ਹੈ ਕਿ ਜੀਐੱਸਟੀ ਦਰਾਂ ਘਟਾਉਣ ਨਾਲ ਖਪਤ ਵਧੇਗੀ, ਜਿਸ ਨਾਲ ਆਉਣ ਵਾਲੇ ਸਾਲਾਂ 'ਚ ਮਾਲੀਆ ਵੀ ਵਧੇਗਾ ਅਤੇ ਇਸ ਵਿੱਤੀ ਬੋਝ ਦੀ ਭਰਪਾਈ ਆਸਾਨੀ ਨਾਲ ਕੀਤੀ ਜਾ ਸਕਦੀ ਹੈ। ਹਾਲ ਹੀ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਕ ਇੰਟਰਵਿਊ 'ਚ ਇਹ ਵੀ ਸੰਕੇਤ ਦਿੱਤਾ ਸੀ ਕਿ ਸਰਕਾਰ ਜੀਐੱਸਟੀ ਦਰਾਂ ਨੂੰ ਘਟਾਉਣ ਲਈ ਕੰਮ ਕਰ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ