ਸੁਨਾਮ (ਰਮੇਸ਼ ਗਰਗ) : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਜਾਰੀ ਕੀਤੀ ਗਈ ਨਵੀਂ ਸੂਚੀ ਵਿੱਚ ਸੁਨਾਮ ਹਲਕੇ ਦੇ ਨੌਜਵਾਨ ਆਗੂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਵਿੰਗ ਦਾ ਬਲਾਕ ਕੋਆਰਡੀਨੇਟਰ ਸੁਨਾਮ ਨਿਯੁਕਤ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਵੱਲੋਂ ਜਾਰੀ ਕੀਤੀ ਸੂਚੀ ’ਤੇ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਦਸਤਖਤ ਹਨ।
ਪ੍ਰਭਜੋਤ ਸਿੰਘ ਕਾਲਾਝਾੜ ਦੀ ਨਿਯੁਕਤੀ ਤੋਂ ਬਾਅਦ ਇਲਾਕੇ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਵਰਕਰਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ ਅਤੇ ਹਮੇਸ਼ਾਂ ਲੋਕਾਂ ਦੀ ਆਵਾਜ਼ ਨੂੰ ਉੱਚਾ ਚੁੱਕਦੇ ਆਏ ਹਨ।
ਇਸ ਮੌਕੇ ਪ੍ਰਭਜੋਤ ਸਿੰਘ ਕਾਲਾਝਾੜ ਨੇ ਪਾਰਟੀ ਹਾਈਕਮਾਂਡ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾਂ ਤਤਪਰ ਰਹਿਣਗੇ।
ਉਨ੍ਹਾਂ ਦੀ ਨਿਯੁਕਤੀ ਨਾਲ ਸੁਨਾਮ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।