ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿਹਤ ਬਲਾਕ ਮੁਕੰਦਪੁਰ ਅਧੀਨ ਆਮ ਆਦਮੀ ਕਲੀਨਕ, ਖਾਨਖਾਨਾ ਦੇ ਨਵੇਂ ਮੈਡੀਕਲ ਅਫ਼ਸਰ ਡਾ ਪੁਨੀਤ ਕਮਾਰ ਨੂੰ ਇੰਮਪੈਨਲਮੈੰਟ ਪੱਤਰ ਸੌਂਪਿਆ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮਰੀਜ਼ਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ।
ਡਾ. ਗੁਰਿੰਦਰਜੀਤ ਸਿੰਘ ਨੇ ਨਵੇਂ ਮੈਡੀਕਲ ਅਫ਼ਸਰ ਡਾ ਪੁਨੀਤ ਕਮਾਰ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਨਿਸ਼ਠਾ ਅਤੇ ਮਰੀਜ਼-ਮਿੱਤਰ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀ ਸੁਵਿਧਾ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।