Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਆਯੁਸ਼ਮਾਨ ਅਰੋਗਿਆ ਕੇਂਦਰਾਂ ਦੇ ਪੱਧਰ 'ਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਵਿਚ ਹੋਰ ਸੁਧਾਰ ਯਕੀਨੀ ਬਣਾਇਆ ਜਾਏ: ਡਾ ਰੇਣੂ ਮਿੱਤਲ

24 ਅਕਤੂਬਰ, 2025 05:26 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾ ਰੇਣੂ ਮਿੱਤਲ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਦੇ ਆਯੂਸ਼ਮਾਨ ਅਰੋਗਿਆ ਕੇਂਦਰਾਂ ਵਿੱਚ ਤਾਇਨਾਤ ਕਮਿਊਨਿਟੀ ਹੈਲਥ ਅਫ਼ਸਰਾਂ ਲਈ ਡਾਇਗਨੌਸਟਿਕ ਕਿੱਟ ਅਤੇ ਕੇਅਰ ਕੰਪੈਨੀਅਨ ਪ੍ਰੋਗਰਾਮ ਸਬੰਧੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਆਯੋਜਿਤ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ ਰੇਣੂ ਮਿੱਤਲ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਆਯੁਸ਼ਮਾਨ ਅਰੋਗਿਆ ਕੇਂਦਰਾਂ ਦੇ ਪੱਧਰ 'ਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਵਿਚ ਹੋਰ ਸੁਧਾਰ ਲਿਆ ਕੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਡਾਇਗਨੌਸਟਿਕ ਕਿੱਟ ਵਿੱਚ 6 ਡਾਇਗਨੌਸਟਿਕਸ ਦੀ ਵਰਤੋਂ ਲਈ ਆਯੁਸ਼ਮਾਨ ਅਰੋਗਿਆ ਕੇਂਦਰਾਂ ਦੇ ਸਟਾਫ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਦੱਸਿਆ। ਉਨ੍ਹਾਂ ਇਹ ਵੀ ਦੱਸਿਆ ਕਿ ਡਾਇਗਨੌਸਟਿਕ ਕਿੱਟ ਸਬੰਧੀ ਟ੍ਰੇਨਿੰਗ ਪੜਾਅਵਾਰ ਢੰਗ ਨਾਲ ਕੀਤੀ ਜਾ ਰਹੀ ਹੈ। ਪਹਿਲੇ ਪੜਾਅ ਦੀ ਟ੍ਰੇਨਿੰਗ ਵਿੱਚ ਹੀਮੋਗਲੋਬਿਨੋਮੀਟਰ ਸਟ੍ਰਿਪਸ ਤੇ ਲਾਂਸੇਟ, ਮਲੇਰੀਆ ਕਿੱਟ, ਐੱਚ.ਆਈ.ਵੀ. ਸਿਫਿਲਿਸ ਡੁਅਲ ਕਿੱਟ, ਹੈਪੇਟਾਈਟਸ ਬੀ ਸਰਫੇਸ ਐਂਟੀਜੇਨ ਕਿੱਟ, ਐੱਚ.ਸੀ.ਵੀ. ਕਿੱਟ, ਅਤੇ ਸਾਲਟ ਟੈਸਟਿੰਗ ਆਦਿ ਸ਼ਾਮਲ ਹਨ।

ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਮੈਡੀਕਲ ਅਫਸਰ (ਪੈਥੋਲੋਜਿਸਟ) ਡਾ ਮਨਪ੍ਰੀਤ ਕੌਰ ਨੇ ਵੀ ਸਿਖਲਾਈ ਦਿੱਤੀ।

ਇਸ ਮੌਕੇ ਕੰਪੈਨੀਅਨ ਪ੍ਰੋਗਰਾਮ' ਦੀ ਪ੍ਰਤੀਨਿਧ ਸ੍ਰੀਮਤੀ ਦਿਵਿਆ ਨੇ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਕੇਅਰ ਕੰਪੈਨੀਅਨ ਪ੍ਰੋਗਰਾਮ ਤਹਿਤ ਸੀ.ਸੀ.ਪੀ. ਟੂਲ ਕਿੱਟਾਂ ਦੀ ਵਰਤੋਂ ਕਰਕੇ ਸਿਹਤ ਸਿੱਖਿਆ ਗਤੀਵਿਧੀਆਂ ਨੂੰ ਅਸਰਦਾਰ ਢੰਗ ਨਾਲ ਚਲਾਉਣ ਦੀ ਲੋੜ ਤੇ ਜ਼ੋਰ ਦੇਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਬਹੁਤ ਮਹੱਤਵਪੂਰਨ ਹੈ, ਜਿਸਦਾ ਉਦੇਸ਼ ਪ੍ਰਮੋਟਿਵ ਅਤੇ ਪ੍ਰੀਵੈਂਟਿਵ ਹੈਲਥ ਨੂੰ ਮਜ਼ਬੂਤ ਕਰਨਾ ਹੈ। ਇਸ ਪ੍ਰੋਗਰਾਮ ਦਾ ਵਿਸਥਾਰ ਮਾਂ ਅਤੇ ਬੱਚੇ ਦੀ ਸਿਹਤ ਤੋਂ ਇਲਾਵਾ ਮੈਡੀਕਲ ਅਤੇ ਸਰਜੀਕਲ ਇਨ-ਪੇਸ਼ੈਟ ਕੇਅਰ ਦੇ ਖੇਤਰ ਤੱਕ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਨੂੰ ਜ਼ਰੂਰੀ ਬੁਨਿਆਦੀ ਸਿਹਤ ਅਭਿਆਸਾਂ ਬਾਰੇ ਸਿੱਖਿਅਤ ਕਰਨ ਵਿੱਚ ਮਦਦ ਕਰਦਾ ਹੈ ਤਾਂ ਜੋ ਉਹ ਆਪਣੀ ਸਿਹਤ ਅਤੇ ਤੰਦਰੁਸਤੀ ਦਾ ਖੁਦ ਖਿਆਲ ਰੱਖ ਸਕਣ।

ਉਨ੍ਹਾਂ ਦੱਸਿਆ ਕਿ ਮਾਂ ਅਤੇ ਨਵਜਾਤ ਬੱਚੇ ਦੀ ਸਿਹਤ ਸਬੰਧੀ ਜਾਣਕਾਰੀ ਮੁਫਤ ਵਿੱਚ ਵਟਸਐਪ `ਤੇ ਪਾਉਣ ਲਈ 08047093148 ਤੇ 080 4709 3141 ਨੰਬਰ `ਤੇ ਮਿਸਡ ਕਾੱਲ ਦੇਵੋ।ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਕੋਈ ਵੀ ਵਿਅਕਤੀ ਟੋਲ ਫਰੀ ਨੰਬਰ 18008899389 'ਤੇ ਕਾਲ ਕਰਕੇ ਐੱਮ.ਸੀ.ਐੱਚ. ਸੇਵਾਵਾਂ, ਪੋਸਟ ਨੇਟਲ ਕੇਅਰ, ਗੈਰ-ਸੰਚਾਰੀ ਰੋਗਾਂ ਸਬੰਧੀ ਕਿਸੇ ਕਿਸਮ ਦੀ ਵੀ ਜਾਣਕਾਰੀ ਹਾਸਿਲ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇੱਕ ਆਈਵੀਆਰ/ਵਟਸਐਪ ਨੰਬਰ 080-47180443 ਵੀ ਸ਼ੁਰੂ ਕੀਤਾ ਗਿਆ, ਜਿਸ ਰਾਹੀਂ ਕੋਈ ਵੀ ਵਿਅਕਤੀ ਸਿਹਤ ਸੰਦੇਸ਼ਾਂ ਲਈ ਸਬਸਕ੍ਰਾਇਬ ਕਰ ਸਕਦਾ ਹੈ ਅਤੇ ਇਹ ਸੰਦੇਸ਼ ਉਨ੍ਹਾਂ ਨੂੰ ਤਿੰਨ ਮਹੀਨਿਆਂ ਲਈ ਹਫ਼ਤੇ ਵਿੱਚ ਤਿੰਨ ਵਾਰ ਪ੍ਰਾਪਤ ਹੋਣਗੇ। ਇਹ ਸੇਵਾ ਪੂਰੀ ਤਰ੍ਹਾਂ ਮੁਫਤ ਹੈ ਅਤੇ ਕੋਈ ਵੀ ਮਿਆਦ ਪੂਰੀ ਹੋਣ 'ਤੇ  ਲਈ ਮੁੜ ਸਬਸਕ੍ਰਾਇਬ ਕਰ ਸਕਦਾ ਹੈ। ਇਹ ਸੁਨੇਹੇ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਾਲੇ ਰਵੱਈਏ ਨੂੰ ਉਤਸ਼ਾਹਿਤ ਕਰਨਗੇ ਅਤੇ ਉਨ੍ਹਾਂ ਨੂੰ ਸਿਹਤ ਪ੍ਰਤੀ ਮਾੜੀਆਂ ਆਦਤਾਂ ਛੱਡਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਦੱਸਿਆ ਕਿ ਨੂਰਾ ਹੈਲਥ ਇੱਕ ਡਿਜੀਟਲ ਸਿਹਤ ਸੇਵਾ ਹੈ, ਜੋ ਦੇਸ਼ ਵਿੱਚ ਮਰੀਜ਼ਾਂ ਨੂੰ ਆਸਾਨੀ ਨਾਲ ਸਿਹਤ ਸਬੰਧੀ ਜਾਣਕਾਰੀ, ਸਲਾਹ ਅਤੇ ਹਸਪਤਾਲ ਸਹੂਲਤਾਂ ਤੱਕ ਪਹੁੰਚ ਯਕੀਨੀ ਬਣਾਉਂਦੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ,  ਮੈਡੀਕਲ ਲੈਬ ਟੈਕਨੀਸ਼ਅਨ ਅਵਤਾਰ ਸਿੰਘ, ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.