Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਆਯੁਸ਼ਮਾਨ ਆਰੋਗਿਆ ਕੇਂਦਰ ਮਹਿਲਾਂ ਵੱਲੋਂ ਵਿਸ਼ਾਲ ਸਿਹਤ ਕੈਂਪ ਆਯੋਜਿਤ, 531 ਲੋਕ ਲਾਭਵਾਨ

28 ਜਨਵਰੀ, 2026 05:42 PM
ਸੁਨਾਮ (ਰਮੇਸ਼ ਗਰਗ) : ਡਾਇਰੈਕਟਰ ਆਫ਼ ਆਯੁਰਵੇਦਾ, ਪੰਜਾਬ ਮਾਣਯੋਗ ਡਾ. ਰਮਨ ਖੰਨਾ ਜੀ ਅਤੇ ਜ਼ਿਲ੍ਹਾ ਆਯੁਰਵੇਦਿਕ ਤੇ ਯੂਨਾਨੀ ਅਫ਼ਸਰ, ਸੰਗਰੂਰ ਮਾਣਯੋਗ ਡਾ. ਮਲਕੀਤ ਸਿੰਘ ਘੱਗਾ ਜੀ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਰਾਜੀਵ ਜਿੰਦੀਆ ਜੀ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਦਿਨਾਂਕ 28-01-2026 ਨੂੰ ਆਯੁਸ਼ਮਾਨ ਆਰੋਗਿਆ ਕੇਂਦਰ ਮਹਿਲਾਂ ਵੱਲੋਂ ਪ੍ਰਾਚੀਨ ਸ਼ਿਵ ਮੰਦਰ, ਮਹਿਲਾਂ ਵਿਖੇ ਇੱਕ ਵਿਸ਼ਾਲ ਆਯੁਰਵੇਦਿਕ ਅਤੇ ਹੋਮਿਓਪੈਥੀਕ ਸਿਹਤ ਕੈਂਪ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।
ਇਸ ਸਿਹਤ ਕੈਂਪ ਦਾ ਸ਼ੁਭ ਉਦਘਾਟਨ ਮਾਣਯੋਗ ਡਾ. ਮਲਕੀਤ ਸਿੰਘ ਘੱਗਾ ਜੀ ਅਤੇ ਪ੍ਰਸਿੱਧ ਸਮਾਜਸੇਵੀ ਅਸ਼ੋਕ ਬਾਂਸਲ ਜੀ ਵੱਲੋਂ ਕੀਤਾ ਗਿਆ। ਕੈਂਪ ਦਾ ਮੁੱਖ ਸੰਚਾਲਨ ਡਾ. ਰੋਜ਼ੀ, ਆਯੁਰਵੇਦਿਕ ਮੈਡੀਕਲ ਅਫ਼ਸਰ, ਆਯੁਸ਼ਮਾਨ ਆਰੋਗਿਆ ਕੇਂਦਰ ਮਹਿਲਾਂ ਵੱਲੋਂ ਬਹੁਤ ਹੀ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਕੀਤਾ ਗਿਆ।
ਕੈਂਪ ਦੌਰਾਨ ਕੁੱਲ 531ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ। ਮਰੀਜ਼ਾਂ ਨੂੰ ਮੁਫ਼ਤ ਆਯੁਰਵੇਦਿਕ ਅਤੇ ਹੋਮਿਓਪੈਥੀਕ ਦਵਾਈਆਂ ਦੇ ਨਾਲ-ਨਾਲ ਉਨ੍ਹਾਂ ਦੀ ਬਿਮਾਰੀ ਅਨੁਸਾਰ ਸਿਹਤ ਸੰਬੰਧੀ ਲੋੜੀਂਦੀ ਸਲਾਹ ਵੀ ਪ੍ਰਦਾਨ ਕੀਤੀ ਗਈ।
ਕੈਂਪ ਵਿੱਚ ਆਯੁਰਵੇਦਿਕ ਵਿਭਾਗ ਵੱਲੋਂ ਡਾ. ਦਿਵਿਆ ਬਾਂਸਲ ਅਤੇ ਡਾ. ਗੁਰਪ੍ਰੀਤ ਕੌਰ,ਅਤੇ ਹੋਮਿਓਪੈਥੀ ਵਿਭਾਗ ਵੱਲੋਂ ਡਾ. ਜਸਦੀਪ ਸਿੰਘ ਨੇ ਮਰੀਜ਼ਾਂ ਦੀ ਪੂਰੀ ਤਨਦਿਹੀ ਅਤੇ ਨਿਪੁੰਨਤਾ ਨਾਲ ਜਾਂਚ ਕੀਤੀ। ਇਸ ਦੌਰਾਨ ਮਰੀਜ਼ਾਂ ਨੂੰ ਸਹੀ ਖੁਰਾਕ, ਸੁਚੱਜੀ ਜੀਵਨਸ਼ੈਲੀ ਅਪਣਾਉਣ ਅਤੇ ਰੋਗਾਂ ਤੋਂ ਬਚਾਅ ਸਬੰਧੀ ਮਹੱਤਵਪੂਰਣ ਜਾਣਕਾਰੀ ਵੀ ਦਿੱਤੀ ਗਈ।
ਕੈਂਪ ਦੌਰਾਨ ਅਮਿਤ ਕਾਂਸਲ, ਕੈਲਾਸ਼ ਮਿੱਤਲ ,ਮਨਪ੍ਰੀਤ ਕੌਰ,ਕਰਨੈਲ ਸਿੰਘ, ਬਬੀਤਾ ਵੱਲੋਂ ਡਾਕਟਰਾਂ ਦੀ ਸਲਾਹ ਅਨੁਸਾਰ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਕਤਾਰਬੱਧ ਅਤੇ ਵਿਵਸਥਿਤ ਢੰਗ ਨਾਲ ਵੰਡੀਆਂ ਗਈਆਂ। ਦਵਾਈ ਵੰਡ ਸਮੇਂ ਹਰ ਮਰੀਜ਼ ਨੂੰ ਉਸ ਦੀ ਬਿਮਾਰੀ ਅਨੁਸਾਰ ਦਵਾਈ ਦੀ ਸਹੀ ਖੁਰਾਕ, ਵਰਤੋਂ ਦਾ ਸਮਾਂ ਅਤੇ ਜ਼ਰੂਰੀ ਸਾਵਧਾਨੀਆਂ ਬਾਰੇ ਵੀ ਪੂਰੀ ਜਾਣਕਾਰੀ ਦਿੱਤੀ ਗਈ, ਤਾਂ ਜੋ ਇਲਾਜ ਪ੍ਰਭਾਵਸ਼ਾਲੀ ਅਤੇ ਲਾਭਕਾਰੀ ਸਾਬਤ ਹੋ ਸਕੇ।
ਇਸ ਦੇ ਨਾਲ ਹੀ ਯੋਗਾ ਇੰਸਟ੍ਰਕਟਰ ਲਛਮਣ ਸਿੰਘ ਵੱਲੋਂ ਵੱਖ-ਵੱਖ ਯੋਗ ਆਸਣਾਂ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਨਿਯਮਿਤ ਯੋਗ ਅਭਿਆਸ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਮਜ਼ਬੂਤ ਬਣਾਉਂਦਾ ਹੈ, ਤਣਾਅ ਘਟਾਉਂਦਾ ਹੈ ਅਤੇ ਰੋਗ-ਪ੍ਰਤੀਰੋਧਕ ਸ਼ਕਤੀ ਵਧਾਉਣ ਵਿੱਚ ਅਹੰਕਾਰਪੂਰਨ ਭੂਮਿਕਾ ਨਿਭਾਉਂਦਾ ਹੈ।
ਇਸ ਮੌਕੇ ਉੱਪਰ ਇਲਾਕੇ ਦੇ ਪ੍ਰਮੁੱਖ ਸਮਾਜਸੇਵੀ ਅਤੇ ਗਣਮਾਨਯ ਵਿਅਕਤੀ ਅਸ਼ੋਕ ਬਾਂਸਲ ਜੀ, ਸ਼ਿਵ ਜਿੰਦਲ ਜੀ, ਸੁਖਪਾਲ ਸਿੰਘ ਜੀ, ਤੇਜਾ ਸਿੰਘ ਜੀ ਅਤੇ ਸੁਭਾਸ਼ ਜਿੰਦਲ, ਯੋਗੇਸ਼ ਸ਼ਰਮਾ, ਸਿਕੰਦਰ ਸ਼ਰਮਾ,ਕੁਲਦੀਪ ਸ਼ਰਮਾ ਜੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਕੈਂਪ ਵਿੱਚ ਸ਼ਾਮਲ ਹੋਏ ਲੋਕਾਂ ਵੱਲੋਂ ਆਯੁਸ਼ਮਾਨ ਆਰੋਗਿਆ ਕੇਂਦਰ ਮਹਿਲਾਂ ਦੇ ਇਸ ਲੋਕ-ਹਿਤੈਸ਼ੀ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਅੰਤ ਵਿੱਚ ਆਯੋਜਕਾਂ ਵੱਲੋਂ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਿਹਤ ਕੈਂਪ ਲਗਾ ਕੇ ਲੋਕਾਂ ਨੂੰ ਬਿਹਤਰ, ਸਸਤੀ ਅਤੇ ਗੁਣਵੱਤਾ ਭਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਨਿਰੰਤਰ ਜਾਰੀ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ