Wednesday, July 22, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਦੁਨੀਆਂ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

22 ਜੁਲਾਈ, 2026 05:48 PM

ਚੀਨ ਦੀ ਆਰਥਵਿਵਸਥਾ ਇੱਕ ਵੱਡੇ ਅਤੇ ਡੂੰਘੇ ਸੰਕਟ 'ਚੋਂ ਲੰਘ ਰਹੀ ਹੈ। ਪ੍ਰਮੁੱਖ ਚੀਨੀ ਅਰਥ ਸ਼ਾਸਤਰੀ, ਲੀ ਦਾਓਕਿਉ (Li Daokiu), ਜੋ ਕਿ ਤਸਿੰਘੁਆ ਯੂਨੀਵਰਸਿਟੀ ਦੇ ਸੈਂਟਰ ਫਾਰ ਚਾਈਨਾ ਇਨ ਦਾ ਵਰਲਡ ਇਕਾਨਮੀ ਦੇ ਨਿਰਦੇਸ਼ਕ ਹਨ, ਨੇ ਖੁਲਾਸਾ ਕੀਤਾ ਹੈ ਕਿ ਚੀਨ ਵਿੱਚ ਬੇਰੁਜ਼ਗਾਰੀ ਦੀ ਅਸਲ ਦਰ 10.2% ਤੱਕ ਪਹੁੰਚ ਗਈ ਹੈ। ਇਹ ਦਰ ਚੀਨ ਦੀ ਸੱਤਾਧਾਰੀ ਪਾਰਟੀ (CCP) ਵੱਲੋਂ ਦਾਅਵਾ ਕੀਤੀ ਗਈ 5% ਦੀ ਅਧਿਕਾਰਤ ਦਰ ਨਾਲੋਂ ਦੁੱਗਣੀ ਹੈ।

4.8 ਕਰੋੜ ਲੋਕ ਬੇਰੁਜ਼ਗਾਰ
ਰਿਪੋਰਟ ਮੁਤਾਬਕ 10 ਪ੍ਰਤੀਸ਼ਤ ਦਰ ਦੀ ਇਹ ਬੇਰੁਜ਼ਗਾਰੀ ਦਰ ਦੱਸਦੀ ਹੈ ਕਿ ਦੇਸ਼ ਵਿੱਚ ਲਗਭਗ 4.8 ਕਰੋੜ (48 ਮਿਲੀਅਨ) ਲੋਕ ਬੇਰੁਜ਼ਗਾਰ ਹਨ, ਜੋ ਕਿ ਸਪੇਨ ਜਾਂ ਅਰਜਨਟੀਨਾ ਵਰਗੇ ਦੇਸ਼ਾਂ ਦੀ ਕੁੱਲ ਆਬਾਦੀ ਦੇ ਬਰਾਬਰ ਹੈ। ਪ੍ਰੋਫੈਸਰ ਲੀ ਨੇ ਦੱਸਿਆ ਕਿ ਸਰਕਾਰੀ ਅੰਕੜਿਆਂ ਵਿੱਚ ਪੇਂਡੂ ਬੇਰੁਜ਼ਗਾਰਾਂ ਅਤੇ ਲਗਭਗ 2.4 ਕਰੋੜ ਅਜਿਹੇ ਲੋਕਾਂ ਨੂੰ ਸ਼ਾਮਲ ਨਹੀਂ ਕੀਤਾ ਜਾਂਦਾ ਜੋ ਲੰਬੇ ਸਮੇਂ ਤੋਂ ਨੌਕਰੀ ਨਾ ਮਿਲਣ ਕਾਰਨ ਹੁਣ ਨੌਕਰੀ ਦੀ ਭਾਲ ਛੱਡ ਚੁੱਕੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਸਥਿਤੀ ਸਮਾਜਿਕ ਸਥਿਰਤਾ ਲਈ ਇੱਕ ਵੱਡਾ ਖਤਰਾ ਪੈਦਾ ਕਰ ਰਹੀ ਹੈ।

ਨਿਵੇਸ਼ ਵਿੱਚ ਭਾਰੀ ਗਿਰਾਵਟ
ਇੱਕ ਹੋਰ ਚਿੰਤਾਜਨਕ ਪਹਿਲੂ ਨਿਵੇਸ਼ ਵਿੱਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸਾਲ 2026 ਦੇ ਪਹਿਲੇ ਛੇ ਮਹੀਨਿਆਂ ਵਿੱਚ ਫਿਕਸਡ ਐਸੇਟ ਇਨਵੈਸਟਮੈਂਟ (FAI) ਵਿੱਚ 5.7% ਦੀ ਕਮੀ ਦਰਜ ਕੀਤੀ ਗਈ ਹੈ। ਲੀ ਦਾਓਕਿਉ ਅਨੁਸਾਰ, ਚੀਨ ਦੇ ਇਤਿਹਾਸ ਵਿੱਚ ਨਿਵੇਸ਼ ਵਿੱਚ ਅਜਿਹੀ ਗਿਰਾਵਟ ਪਹਿਲਾਂ ਸਿਰਫ਼ 1961 (ਮਾਓ ਦਾ ਗ੍ਰੇਟ ਲੀਪ ਫਾਰਵਰਡ) ਅਤੇ 1967 (ਸੱਭਿਆਚਾਰਕ ਕ੍ਰਾਂਤੀ) ਦੇ ਸਮੇਂ ਹੀ ਦੇਖੀ ਗਈ ਸੀ।

ਨੌਜਵਾਨਾਂ 'ਚ ਨਿਰਾਸ਼ਾ
ਬੇਰੁਜ਼ਗਾਰੀ ਨੇ ਨੌਜਵਾਨਾਂ ਨੂੰ ਭਾਰੀ ਨਿਰਾਸ਼ ਕੀਤਾ ਹੈ। ਇਸ ਸਾਲ ਯੂਨੀਵਰਸਿਟੀ ਦਾਖ਼ਲਾ ਪ੍ਰੀਖਿਆ (gaokao) ਦੇਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 4.5 ਲੱਖ ਦੀ ਕਮੀ ਆਈ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਨੌਜਵਾਨ ਮਹਿਸੂਸ ਕਰ ਰਹੇ ਹਨ ਕਿ ਮੌਜੂਦਾ ਹਾਲਾਤ ਵਿੱਚ ਡਿਗਰੀਆਂ ਦਾ ਕੋਈ ਫਾਇਦਾ ਨਹੀਂ ਹੈ, ਕਿਉਂਕਿ ਲੱਖਾਂ ਗ੍ਰੈਜੂਏਟ ਪਹਿਲਾਂ ਹੀ ਨੌਕਰੀਆਂ ਲਈ ਸੰਘਰਸ਼ ਕਰ ਰਹੇ ਹਨ।

ਸਰਕਾਰਾਂ ਦਾ ਕਰਜ਼ਾ ਬਣਿਆ ਵੱਡੀ ਮੁਸੀਬਤ
ਪ੍ਰੋਫੈਸਰ ਲੀ ਮੁਤਾਬਕ ਸਥਾਨਕ ਸਰਕਾਰਾਂ ਦੀ ਵਿੱਤੀ ਸਥਿਤੀ ਅਰਥਚਾਰੇ ਲਈ ਇੱਕ "ਬਲੈਕ ਹੋਲ" ਸਾਬਤ ਹੋ ਰਹੀ ਹੈ। ਉਨ੍ਹਾਂ ਅਨੁਸਾਰ, ਸਥਾਨਕ ਸਰਕਾਰਾਂ ਦਾ ਕਰਜ਼ਾ ਇੰਨਾ ਵਧ ਚੁੱਕਾ ਹੈ ਕਿ ਲਏ ਗਏ ਨਵੇਂ ਕਰਜ਼ਿਆਂ ਦਾ ਵੱਡਾ ਹਿੱਸਾ ਸਿਰਫ਼ ਪੁਰਾਣੇ ਕਰਜ਼ੇ ਵਾਪਸ ਕਰਨ ਵਿੱਚ ਹੀ ਖ਼ਰਚ ਹੋ ਰਿਹਾ ਹੈ, ਜਿਸ ਨਾਲ ਨਵੀਂ ਆਰਥਿਕ ਗਤੀਵਿਧੀ ਕਰਨ ਵਿਚ ਸਮੱਸਿਆ ਪੈਦਾ ਹੋ ਰਹੀ ਹੈ। ਸਰੋਤਾਂ ਮੁਤਾਬਕ, ਚੀਨੀ ਸਰਕਾਰ ਨਿਵੇਸ਼ਕਾਂ ਦਾ ਭਰੋਸਾ ਬਣਾਏ ਰੱਖਣ ਲਈ ਆਰਥਿਕ ਅੰਕੜਿਆਂ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੀ ਹੈ, ਪਰ ਅਸਲ ਹਕੀਕਤ ਗੰਭੀਰ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ

''ਖ਼ਾਲੀ ਕਰ ਦਿਓ Airport..!'', ਇਰਾਨ ਨੇ UAE ਨੂੰ ਦੇ'ਤੀ Warning

''ਖ਼ਾਲੀ ਕਰ ਦਿਓ Airport..!'', ਇਰਾਨ ਨੇ UAE ਨੂੰ ਦੇ'ਤੀ Warning