Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਆਸਾਮ 'ਚ ਭਿਆਨਕ ਹੜ੍ਹਾਂ ਨੇ ਮਚਾਈ ਤਬਾਹੀ, ਅਮਿਤ ਸ਼ਾਹ ਨੇ CM ਸਰਮਾ ਤੋਂ ਲਈ ਸਥਿਤੀ ਦੀ ਜਾਣਕਾਰੀ

29 ਜੂਨ, 2026 06:53 PM

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਫੋਨ 'ਤੇ ਗੱਲ ਕਰਕੇ ਸੂਬੇਦੇ ਕੁਝ ਹਿੱਸਿਆਂ 'ਚ ਪੈਦਾ ਹੜ੍ਹ ਦੀ ਸਥਿਤੀ ਦੀ ਜਾਣਕਾਰੀ ਲਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਅਨੁਸਾਰ,''ਸ਼ਾਹ ਨੇ ਰਾਜ 'ਚ ਹੜ੍ਹ ਕਾਰਨ ਹੋਏ ਕਿਸੇ ਤਰ੍ਹਾਂ ਦੇ ਸੰਭਾਵਿਤ ਨੁਕਸਾਨ ਬਾਰੇ ਜਾਣਕਾਰੀ ਲਈ ਅਤੇ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। 

ਆਸਾਮ ਰਾਜ ਆਫ਼ਤ ਪ੍ਰਬੰਧਨ ਅਥਾਰਟੀ (ਏਐੱਸਡੀਐੱਮਏ) ਅਨੁਸਾਰ, ਧੇਮਾਜੀ ਜ਼ਿਲ੍ਹੇ ਦੇ ਚਾਰ ਮਾਲੀਆ ਸਰਕਲ ਦੇ 69 ਪਿੰਡਾਂ 'ਚ ਲਗਭਗ 16,000 ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਮੁੱਖ ਮੰਤਰੀ ਸਰਮਾ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ ਸੀ,''ਧੇਮਾਜੀ 'ਚ ਹੜ੍ਹ ਦੀ ਸਥਿਤੀ ਬਣਨ ਦੇ ਬਾਅਦ ਤੋਂ ਮੈਂ ਹਾਲਾਤ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹਾਂ। ਸਾਡੇ ਲੋਕਾਂ ਦੇ ਜੀਵਨ 'ਤੇ ਇਸ ਦੇ ਪ੍ਰਭਾਵ ਤੋਂ ਅਸੀਂ ਬੇਹੱਦ ਦੁਖੀ ਹਾਂ। ਇਸ ਕਠਿਨ ਸਮੇਂ ਅਸੀਂ ਉਨ੍ਹਾਂ ਨਾਲ ਖੜ੍ਹੇ ਹਾਂ।'' ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੀ ਤੁਰੰਤ ਸੁਰੱਖਿਆ ਯਕੀਨੀ ਕਰਨ ਅਤੇ ਉਨ੍ਹਾਂ ਦੀ ਲੰਬੇ ਸਮੇਂ ਦੇ ਮੁੜ ਵਸੇਬੇ ਨੂੰ ਪਹਿਲ ਦੇਣ ਲਈ ਆਪਣੇ ਸਾਰੇ ਸਰੋਤ ਜੁਟਾ ਰਹੀ ਹੈ।

ਸਰਮਾ ਨੇ ਕਿਹਾ,''ਅਸੀਂ ਆਪਣੇ ਲੋਕਾਂ 'ਤੇ ਇਸ ਹੜ੍ਹ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੇ ਹਾਂ।'' ਇਸ ਤੋਂ ਪਹਿਲਾਂ, ਪੂਰਬ-ਉੱਤਰ ਸਰਹੱਦੀ ਰੇਲਵੇ (ਐੱਨਐੱਫਆਰ) ਦੇ ਇਕ ਬੁਲਾਰੇ ਨੇ ਦੱਸਿਆ ਸੀ ਕਿ ਹੜ੍ਹ ਨਾਲ ਇਕ ਪੁਲ ਪ੍ਰਭਾਵਿਤ ਹੋਣ ਕਾਰਨ ਧੇਮਾਜੀ ਜ਼ਿਲ੍ਹੇ ਦੇ ਆਰਚਿਪਥਾਰ ਅਤੇ ਸਿਮੇਨ ਚਾਪਰੀ ਰੇਲ ਸੈਕਸ਼ਨ 'ਤੇ ਰੇਲ ਸੰਚਾਲਨ ਮੁਲਤਵੀ ਕਰ ਦਿੱਤਾ ਗਿਆ ਹੈ। ਐੱਨਐੱਫਆਰ ਨੇ ਐਤਵਾਰ ਨੂੰ ਜਾਰੀ ਬਿਆਨ 'ਚ ਕਿਹਾ,''ਕੇਐੱਮ 408/11-13 'ਤੇ ਸਥਿਤ ਇਹ ਪੁਲ 1965 'ਚ ਬਣਾਇਆ ਗਿਆ ਸੀ ਅਤੇ ਬਾਅਦ 'ਚ ਇਸ ਨੂੰ ਵੱਡੀ ਲਾਈਨ 'ਚ ਬਦਲ ਦਿੱਤਾ ਗਿਆ ਸੀ। ਪੁਲ ਸੁਰੱਖਿਅਤ ਸਥਿਤੀ 'ਚ ਸੀ ਪਰ ਭਾਰੀ ਮੀਂਹ ਦੌਰਾਨ ਨਦੀ ਦੇ ਕਿਨਾਰੇ ਦਾ ਵੱਡਾ ਹਿੱਸਾ ਵਹਿ ਜਾਣ ਕਾਰਨ ਇਸ ਦਾ ਇਕ ਪਿਲਰ ਅਸਥਿਰ ਹੋ ਗਿਆ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ