Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ ਨੰਬਰ 'ਤੇ ਮੁਕੇਸ਼ ਅੰਬਾਨੀ

01 ਅਕਤੂਬਰ, 2025 06:49 PM

ਨਵੀਂ ਦਿੱਲੀ : ਭਾਰਤ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਇੱਕ ਵਾਰ ਫਿਰ ਜਾਰੀ ਕਰ ਦਿੱਤੀ ਗਈ ਹੈ। M3M ਹੁਰੁਨ ਇੰਡੀਆ ਰਿਚ ਲਿਸਟ 2025 (Hurun India Rich List 2025) ਦੇ ਮੁਤਾਬਕ, ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਇੱਕ ਵਾਰ ਫਿਰ ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਦਾ ਖਿਤਾਬ ਆਪਣੇ ਨਾਂ ਕੀਤਾ ਹੈ। ਇਸ ਸਾਲ ਦੀ ਸੂਚੀ 'ਚ ਖ਼ਾਸ ਗੱਲ ਇਹ ਹੈ ਕਿ ਬਾਲੀਵੁੱਡ ਦੇ 'ਕਿੰਗ ਖ਼ਾਨ' ਸ਼ਾਹਰੁਖ ਖ਼ਾਨ ਨੇ ਪਹਿਲੀ ਵਾਰ ਅਰਬਪਤੀਆਂ ਦੇ ਕਲੱਬ ਵਿੱਚ ਥਾਂ ਬਣਾਈ ਹੈ।

ਹੁਰੁਨ ਦੀ ਰਿਪੋਰਟ ਮੁਤਾਬਕ, ਭਾਰਤ ਹੁਣ ਅਰਬਪਤੀਆਂ ਦਾ ਨਵਾਂ ਕੇਂਦਰ ਬਣਦਾ ਜਾ ਰਿਹਾ ਹੈ ਅਤੇ ਦੇਸ਼ ਵਿੱਚ ਅਮੀਰਾਂ ਦੀ ਗਿਣਤੀ ਸਾਲ-ਦਰ-ਸਾਲ ਤੇਜ਼ੀ ਨਾਲ ਵੱਧ ਰਹੀ ਹੈ। ਪਿਛਲੇ 13 ਸਾਲਾਂ ਵਿੱਚ ਭਾਰਤ 'ਚ ਅਰਬਪਤੀਆਂ ਦੀ ਗਿਣਤੀ 6 ਗੁਣਾ ਤੋਂ ਵੱਧ ਵਧੀ ਹੈ ਅਤੇ ਹੁਣ ਇਹ ਅੰਕੜਾ 350 ਤੋਂ ਪਾਰ ਹੋ ਗਿਆ ਹੈ। ਇਸ ਸੂਚੀ 'ਚ ਸ਼ਾਮਲ ਸਾਰੇ ਅਰਬਪਤੀਆਂ ਦੀ ਕੁੱਲ ਜਾਇਦਾਦ 167 ਲੱਖ ਕਰੋੜ ਰੁਪਏ ਹੋ ਗਈ ਹੈ, ਜੋ ਕਿ ਭਾਰਤ ਦੀ ਕੁੱਲ ਘਰੇਲੂ ਪੈਦਾਵਾਰ (GDP) ਦਾ ਲਗਭਗ ਅੱਧਾ ਹੈ।

ਦੇਸ਼ ਦੇ ਟਾਪ-3 ਅਰਬਪਤੀ ਕੌਣ?

  1. ਮੁਕੇਸ਼ ਅੰਬਾਨੀ : 9.55 ਲੱਖ ਕਰੋੜ ਰੁਪਏ ਦੀ ਕੁੱਲ ਜਾਇਦਾਦ ਨਾਲ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦਾ ਪਰਿਵਾਰ ਸੂਚੀ ਵਿੱਚ ਪਹਿਲੇ ਸਥਾਨ 'ਤੇ ਹੈ।
  2. ਗੌਤਮ ਅਡਾਨੀ: 8.15 ਲੱਖ ਕਰੋੜ ਰੁਪਏ ਦੀ ਜਾਇਦਾਦ ਨਾਲ ਗੌਤਮ ਅਡਾਨੀ ਅਤੇ ਉਨ੍ਹਾਂ ਦਾ ਪਰਿਵਾਰ ਦੂਜੇ ਸਥਾਨ 'ਤੇ ਹੈ।
  3. ਰੋਸ਼ਨੀ ਨਾਦਰ ਮਲਹੋਤਰਾ : 2.84 ਲੱਖ ਕਰੋੜ ਰੁਪਏ ਦੀ ਜਾਇਦਾਦ ਨਾਲ ਰੋਸ਼ਨੀ ਨਾਦਰ ਮਲਹੋਤਰਾ ਤੀਜੇ ਸਥਾਨ 'ਤੇ ਹਨ। ਉਹ ਇਸ ਸੂਚੀ ਵਿੱਚ ਸਭ ਤੋਂ ਉੱਚੀ ਰੈਂਕਿੰਗ ਹਾਸਲ ਕਰਨ ਵਾਲੀ ਮਹਿਲਾ ਅਰਬਪਤੀ ਬਣ ਗਈ ਹੈ ਅਤੇ ਉਸਨੇ ਪਹਿਲੀ ਵਾਰ ਟਾਪ-3 ਵਿੱਚ ਦਾਖਲ ਹੋ ਕੇ ਭਾਰਤ ਦੀ ਸਭ ਤੋਂ ਅਮੀਰ ਔਰਤ ਵਜੋਂ ਇਤਿਹਾਸ ਰਚਿਆ ਹੈ।

ਸ਼ਾਹਰੁਖ ਖ਼ਾਨ ਤੇ ਸਭ ਤੋਂ ਨੌਜਵਾਨ ਅਰਬਪਤੀ

ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖ਼ਾਨ ਨੇ 12,490 ਕਰੋੜ ਰੁਪਏ ਦੀ ਜਾਇਦਾਦ ਨਾਲ ਇਸ ਸੂਚੀ ਵਿੱਚ ਪਹਿਲੀ ਵਾਰ ਥਾਂ ਬਣਾਈ ਹੈ। ਇਸ ਦੇ ਨਾਲ ਹੀ, ਪਰਪਲੈਕਸਿਟੀ (Perplexity) ਦੇ ਸੰਸਥਾਪਕ, 31 ਸਾਲਾ ਅਰਵਿੰਦ ਸ਼੍ਰੀਨਿਵਾਸ 21,190 ਕਰੋੜ ਰੁਪਏ ਦੀ ਜਾਇਦਾਦ ਨਾਲ ਭਾਰਤ ਦੇ ਸਭ ਤੋਂ ਨੌਜਵਾਨ ਅਰਬਪਤੀ ਬਣ ਗਏ ਹਨ।

ਮਹਿਲਾ ਅਰਬਪਤੀਆਂ ਦਾ ਵੀ ਦਬਦਬਾ

ਇਸ ਸਾਲ ਦੀ ਸੂਚੀ ਵਿੱਚ 101 ਔਰਤਾਂ ਸ਼ਾਮਲ ਹਨ, ਜਿਨ੍ਹਾਂ ਵਿੱਚੋਂ 26 ਅਰਬਪਤੀ ਹਨ। ਖ਼ਾਸ ਤੌਰ 'ਤੇ 74% ਨਵੇਂ ਅਮੀਰਾਂ ਨੇ ਜ਼ੀਰੋ ਤੋਂ ਸ਼ੁਰੂ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ, ਜਦਕਿ ਸਵੈ-ਨਿਰਮਿਤ (Self-made) ਅਮੀਰਾਂ ਦੀ ਗਿਣਤੀ 66% ਰਹੀ ਹੈ। ਸ਼ਹਿਰਾਂ ਦੀ ਗੱਲ ਕਰੀਏ ਤਾਂ ਮੁੰਬਈ 451 ਅਮੀਰਾਂ ਨਾਲ ਦੇਸ਼ ਦਾ ਸਭ ਤੋਂ ਵੱਡਾ ਕੇਂਦਰ ਰਿਹਾ ਹੈ, ਜਿਸ ਤੋਂ ਬਾਅਦ ਨਵੀਂ ਦਿੱਲੀ (223) ਅਤੇ ਬੈਂਗਲੁਰੂ (116) ਦਾ ਨੰਬਰ ਆਉਂਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ