Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਇਜ਼ਰਾਈਲੀ ਹਮਲੇ 'ਚ ਮਾਰਿਆ ਗਿਆ ਈਰਾਨੀ Defence Minister ਆਮੀਰ ਹਾਤਮੀ! ਸਥਾਨਕ ਮੀਡੀਆ ਦਾ ਦਾਅਵਾ

28 ਫ਼ਰਵਰੀ, 2026 08:08 PM

ਤਹਿਰਾਨ : ਈਰਾਨ ਅਤੇ ਪੱਛਮੀ ਦੇਸ਼ਾਂ ਵਿਚਾਲੇ ਵਧਦੇ ਤਣਾਅ ਦਰਮਿਆਨ ਸ਼ਨੀਵਾਰ ਨੂੰ ਅਮਰੀਕਾ ਅਤੇ ਇਜ਼ਰਾਈਲ ਨੇ ਈਰਾਨ 'ਤੇ ਵੱਡੇ ਹਵਾਈ ਹਮਲੇ ਕੀਤੇ ਹਨ। ਈਰਾਨੀ ਅਤੇ ਖੇਤਰੀ ਮੀਡੀਆ ਵੱਲੋਂ ਦਿੱਤੀਆਂ ਜਾ ਰਹੀਆਂ ਖਬਰਾਂ ਮੁਤਾਬਕ ਇਨ੍ਹਾਂ ਹਮਲਿਆਂ ਦੀ ਪਹਿਲੀ ਲਹਿਰ ਵਿੱਚ ਈਰਾਨ ਦੇ Defence Minister ਮੇਜਰ ਜਨਰਲ ਅਮੀਰ ਹਾਤਮੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਹਾਲਾਂਕਿ, ਅਜੇ ਤੱਕ ਈਰਾਨੀ ਅਧਿਕਾਰੀਆਂ ਜਾਂ ਇਜ਼ਰਾਈਲੀ ਫੌਜ ਵੱਲੋਂ ਹਾਤਮੀ ਦੀ ਮੌਤ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਤਹਿਰਾਨ 'ਚ ਜ਼ੋਰਦਾਰ ਧਮਾਕੇ ਰਾਜਧਾਨੀ ਤਹਿਰਾਨ ਵਿੱਚ ਕਈ ਜ਼ੋਰਦਾਰ ਧਮਾਕੇ ਸੁਣੇ ਗਏ ਹਨ। ਚਸ਼ਮਦੀਦਾਂ ਮੁਤਾਬਕ ਸ਼ਹਿਰ ਦੇ ਉਸ ਇਲਾਕੇ ਵਿੱਚੋਂ ਧੂੰਆਂ ਉੱਠਦਾ ਦੇਖਿਆ ਗਿਆ ਜਿੱਥੇ ਰਾਸ਼ਟਰਪਤੀ ਭਵਨ ਅਤੇ ਰਾਸ਼ਟਰੀ ਸੁਰੱਖਿਆ ਕੌਂਸਲ ਦੇ ਦਫ਼ਤਰ ਸਥਿਤ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਨ੍ਹਾਂ ਹਮਲਿਆਂ ਦਾ ਮੁੱਖ ਨਿਸ਼ਾਨਾ ਕੀ ਸੀ, ਪਰ ਹਾਤਮੀ ਦੀ ਅਹਿਮ ਭੂਮਿਕਾ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਚਰਚਾਵਾਂ ਗਰਮ ਹਨ।

ਕੌਣ ਹਨ ਮੇਜਰ ਜਨਰਲ ਅਮੀਰ ਹਾਤਮੀ?
ਮੇਜਰ ਜਨਰਲ ਅਮੀਰ ਹਾਤਮੀ ਈਰਾਨੀ ਫੌਜੀ ਸਥਾਪਨਾ ਵਿੱਚ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਸ਼ਖਸੀਅਤ ਹਨ। ਉਨ੍ਹਾਂ ਨੂੰ ਜੂਨ 2025 ਵਿੱਚ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੁਆਰਾ ਈਰਾਨੀ ਫੌਜ (ਆਰਤੇਸ਼) ਦਾ ਕਮਾਂਡਰ-ਇਨ-ਚੀਫ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ 2017 ਤੋਂ 2021 ਤੱਕ ਰਾਸ਼ਟਰਪਤੀ ਹਸਨ ਰੂਹਾਨੀ ਦੇ ਕਾਰਜਕਾਲ ਦੌਰਾਨ ਦੇਸ਼ ਦੇ ਰੱਖਿਆ ਮੰਤਰੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

ਅਮਰੀਕਾ ਤੇ ਇਜ਼ਰਾਈਲ ਨੂੰ ਦਿੱਤੀ ਸੀ ਚਿਤਾਵਨੀ 
ਤਣਾਅ ਦੇ ਮਾਹੌਲ 'ਚ, ਹਾਤਮੀ ਨੇ 31 ਜਨਵਰੀ 2026 ਨੂੰ ਅਮਰੀਕਾ ਅਤੇ ਇਜ਼ਰਾਈਲ ਨੂੰ ਸਿੱਧੀ ਚਿਤਾਵਨੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਈਰਾਨੀ ਹਥਿਆਰਬੰਦ ਬਲ 'ਹਾਈ ਅਲਰਟ' 'ਤੇ ਹਨ ਅਤੇ ਦੁਸ਼ਮਣ ਦੀ ਕਿਸੇ ਵੀ ਗਲਤੀ ਨਾਲ ਖੇਤਰੀ ਸਥਿਰਤਾ ਖਤਰੇ 'ਚ ਪੈ ਜਾਵੇਗੀ। ਉਹ ਈਰਾਨ ਦੇ ਮਿਜ਼ਾਈਲ ਤੇ ਡਰੋਨ ਪ੍ਰੋਗਰਾਮ ਦੇ ਵੱਡੇ ਸਮਰਥਕ ਮੰਨੇ ਜਾਂਦੇ ਹਨ ਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ 'ਖੋਰਮਸ਼ਹਿਰ' ਤੇ 'ਫਤਿਹ' ਵਰਗੀਆਂ ਬੈਲਿਸਟਿਕ ਮਿਜ਼ਾਈਲਾਂ ਦਾ ਵਿਕਾਸ ਹੋਇਆ ਸੀ।

ਜੰਗੀ ਇਤਿਹਾਸ ਤੇ ਅਹਿਮੀਅਤ 
1966 'ਚ ਜਨਜਾਨ 'ਚ ਜਨਮੇ ਹਾਤਮੀ ਨੇ ਮਹਿਜ਼ 14 ਸਾਲ ਦੀ ਉਮਰ 'ਚ ਈਰਾਨ-ਇਰਾਕ ਜੰਗ ਦੌਰਾਨ ਬਸੀਜ ਵਲੰਟੀਅਰ ਫੋਰਸ 'ਚ ਸ਼ਾਮਲ ਹੋ ਕੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਹ ਈਰਾਨ ਦੇ ਪਹਿਲੇ ਅਜਿਹੇ ਰੱਖਿਆ ਮੰਤਰੀ ਸਨ ਜੋ ਰੈਗੂਲਰ ਆਰਮੀ (ਆਰਤੇਸ਼) ਨਾਲ ਸਬੰਧ ਰੱਖਦੇ ਸਨ, ਜਦੋਂ ਕਿ ਆਮ ਤੌਰ 'ਤੇ ਇਹ ਅਹੁਦਾ ਰੈਵੋਲਿਊਸ਼ਨਰੀ ਗਾਰਡਜ਼ (IRGC) ਦੇ ਅਧਿਕਾਰੀਆਂ ਕੋਲ ਰਹਿੰਦਾ ਸੀ।

ਇਨ੍ਹਾਂ ਹਮਲਿਆਂ ਤੋਂ ਬਾਅਦ ਪੂਰੇ ਖੇਤਰ 'ਚ ਦਹਿਸ਼ਤ ਦਾ ਮਾਹੌਲ ਹੈ ਅਤੇ ਦੁਨੀਆ ਭਰ ਦੀਆਂ ਨਜ਼ਰਾਂ ਹੁਣ ਇਰਾਨ ਦੀ ਅਗਲੀ ਪ੍ਰਤੀਕਿਰਿਆ 'ਤੇ ਟਿਕੀਆਂ ਹੋਈਆਂ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ