Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਇਜ਼ਰਾਈਲ ਨੇ 72 ਘੰਟਿਆਂ ’ਚ 6 ਮੁਸਲਿਮ ਦੇਸ਼ਾਂ ’ਤੇ ਕੀਤਾ ਹਮਲਾ : 200 ਲੋਕਾਂ ਦੀ ਮੌਤ, 1000 ਜ਼ਖਮੀ

12 ਸਤੰਬਰ, 2025 04:54 PM

ਯੇਰੂਸ਼ਲਮ : ਇਜ਼ਰਾਈਲ ਨੇ ਪਿਛਲੇ 72 ਘੰਟਿਆਂ ਵਿਚ 6 ਦੇਸ਼ਾਂ ’ਤੇ ਹਮਲਾ ਕੀਤਾ ਹੈ। ਇਨ੍ਹਾਂ ਵਿਚ ਗਾਜ਼ਾ (ਫਿਲਸਤੀਨ) ਸਮੇਤ ਸੀਰੀਆ, ਲਿਬਨਾਨ, ਕਤਰ, ਯਮਨ ਅਤੇ ਟਿਊਨੀਸ਼ੀਆ ਸ਼ਾਮਲ ਹਨ। ਇਨ੍ਹਾਂ ਹਮਲਿਆਂ ਵਿਚ 200 ਤੋਂ ਵੱਧ ਲੋਕ ਮਾਰੇ ਗਏ ਅਤੇ 1000 ਤੋਂ ਵੱਧ ਜ਼ਖਮੀ ਹੋਏ ਹਨ।

ਇਹ ਹਮਲੇ ਸੋਮਵਾਰ ਅਤੇ ਬੁੱਧਵਾਰ ਦੇ ਵਿਚਕਾਰ ਕੀਤੇ ਗਏ। ਇਜ਼ਰਾਈਲ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਦੇਸ਼ਾਂ ਵਿਚ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇਸ ’ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨਾਲ ਨਾਰਾਜ਼ਗੀ ਪ੍ਰਗਟ ਕੀਤੀ ਹੈ। ਹਾਲਾਂਕਿ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਕਤਰ ਦੀ ਰਾਜਧਾਨੀ ਦੋਹਾ ਵਿਚ ਹਮਾਸ ਅਧਿਕਾਰੀਆਂ ’ਤੇ ਹਮਲੇ ਦਾ ਬਚਾਅ ਕੀਤਾ। ਉਨ੍ਹਾਂ ਨੇ ਇਸ ਹਮਲੇ ਦੀ ਤੁਲਨਾ 9/11 ਦੇ ਹਮਲਿਆਂ ਤੋਂ ਬਾਅਦ ਅਮਰੀਕਾ ਦੀ ਕਾਰਵਾਈ ਨਾਲ ਕੀਤੀ। ਉਨ੍ਹਾਂ ਕਿਹਾ ਕਿ ਇਜ਼ਰਾਈਲ ਨੇ ਉਹੀ ਕੰਮ ਕੀਤਾ ਹੈ, ਜੋ ਉਸ ਸਮੇਂ ਅਮਰੀਕਾ ਨੇ ਕੀਤਾ ਸੀ।

ਉੱਥੇ ਹੀ ਗਾਜ਼ਾ ਵਿਚ ਇਜ਼ਰਾਈਲ ਦੇ ਹਮਲਿਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮੈਡੀਕਲ ਸੂਤਰਾਂ ਅਨੁਸਾਰ ਅੱਜ ਸਵੇਰ ਤੋਂ ਹੁਣ ਤੱਕ 22 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿਚੋਂ 16 ਲੋਕ ਗਾਜ਼ਾ ਸ਼ਹਿਰ ’ਚ ਮਾਰੇ ਗਏ ਜਦੋਂ ਕਿ 5 ਲੋਕ ਉਦੋਂ ਮਾਰੇ ਗਏ, ਜਦੋਂ ਉਹ ਮਨੁੱਖੀ ਸਹਾਇਤਾ ਦੀ ਭਾਲ ਕਰ ਰਹੇ ਸਨ। ਗਾਜ਼ਾ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿਚ 72 ਲਾਸ਼ਾਂ ਹਸਪਤਾਲਾਂ ’ਚ ਲਿਆਂਦੀਆਂ ਗਈਆਂ ਹਨ ਅਤੇ 356 ਲੋਕ ਜ਼ਖਮੀ ਹੋਏ ਹਨ।

ਇਜ਼ਰਾਈਲ ਵਿਰੁੱਧ ਇਕੱਠੇ ਹੋਣ ਮੁਸਲਿਮ ਦੇਸ਼ : ਆਸਿਫ਼

ਉੱਥੇ ਹੀ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਕਤਰ ਦੀ ਰਾਜਧਾਨੀ ਦੋਹਾ ’ਤੇ ਇਜ਼ਰਾਈਲੀ ਹਮਲਿਆਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਦੇਸ਼ਾਂ ਨੂੰ ਇਕੱਠੇ ਹੋ ਕੇ ਆਪਣੀ ਆਰਥਿਕ ਤਾਕਤ ਨਾਲ ਇਜ਼ਰਾਈਲ ਦਾ ਮੁਕਾਬਲਾ ਕਰਨਾ ਚਾਹੀਦਾ ਹੈ। ਆਸਿਫ਼ ਨੇ ਕਿਹਾ ਕਿ ਇਜ਼ਰਾਈਲ ਮੁਸਲਿਮ ਦੇਸ਼ਾਂ ਨੂੰ ਕਮਜ਼ੋਰ ਕਰਨਾ ਚਾਹੁੰਦਾ ਹੈ। ਇਹ ਸੋਚਣਾ ਗਲਤ ਹੈ ਕਿ ਇਜ਼ਰਾਈਲ ਅੱਗੇ ਝੁਕ ਕੇ ਕੋਈ ਵੀ ਸੁਰੱਖਿਅਤ ਰਹੇਗਾ। ਖਵਾਜਾ ਆਸਿਫ਼ ਨੇ ‘ਐਕਸ’ ’ਤੇ ਲਿਖਿਆ ਕਿ ਮੁਸਲਿਮ ਦੇਸ਼ਾਂ ਨੂੰ ਹੁਣ ਇਜ਼ਰਾਈਲ ਵਿਰੁੱਧ ਇਕੱਠੇ ਹੋਣਾ ਪਵੇਗਾ। ਉਸ ਦਾ ਮਕਸਦ ਮੁਸਲਿਮ ਦੇਸ਼ਾਂ ਦੀ ਸ਼ਕਤੀ ਨੂੰ ਖਤਮ ਕਰਨਾ ਹੈ। ਇਜ਼ਰਾਈਲ ਖਿਲਾਫ ਨਰਮੀ ਵਰਤਣਾ ਗਲਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ, ਜੋ ਕਿ ਆਰਥਿਕ ਤੌਰ ’ਤੇ ਕਮਜ਼ੋਰ ਹੈ, ਨੇ ਆਪਣੇ ਨਾਲੋਂ ਪੰਜ ਗੁਣਾ ਵੱਡੇ ਭਾਰਤ ਨੂੰ ਸਬਕ ਸਿਖਾਇਆ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਕੋਈ ਬਾਹਰੋਂ ਨਹੀਂ ਦਿੰਦਾ। ਦੂਜਿਆਂ ਦੀ ਮਦਦ ਮਾਇਨੇ ਰੱਖਦੀ ਹੈ ਪਰ ਤਾਕਤ ਅੰਦਰੋਂ ਆਉਂਦੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ