Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

ਇਰਾਨ ਜੰਗ ਵਿਚਾਲੇ ਰੂਸ-ਯੂਕ੍ਰੇਨ ਦੀ ਜੰਗ ਨੇ ਵੀ ਫੜਿਆ ਜ਼ੋਰ ! ਡਰੋਨ ਹਮਲਿਆਂ 'ਚ 5 ਲੋਕਾਂ ਦੀ ਮੌਤ

04 ਅਪ੍ਰੈਲ, 2026 06:11 PM

ਇਰਾਨ ਜੰਗ ਨੇ ਜਿੱਥੇ ਪੂਰੇ ਮਿਡਲ ਈਸਟ 'ਚ ਕਹਿਰ ਢਾਹਿਆ ਹੋਇਆ ਹੈ, ਇਸੇ ਦੌਰਾਨ ਰੂਸ ਅਤੇ ਯੂਕ੍ਰੇਨ ਵਿਚਾਲੇ ਚੱਲ ਰਹੀ ਜੰਗ ਨੇ ਇੱਕ ਵਾਰ ਫਿਰ ਖ਼ੂਨੀ ਰੂਪ ਧਾਰ ਲਿਆ ਹੈ। ਸ਼ਨੀਵਾਰ ਰਾਤ ਨੂੰ ਰੂਸ ਵੱਲੋਂ ਕੀਤੇ ਗਏ ਭਾਰੀ ਡਰੋਨ ਹਮਲਿਆਂ ਵਿੱਚ 5 ਯੂਕ੍ਰੇਨੀ ਨਾਗਰਿਕ ਮਾਰੇ ਗਏ ਅਤੇ 30 ਹੋਰ ਜ਼ਖਮੀ ਹੋ ਗਏ। ਇਹ ਹਮਲੇ ਉਸ ਵੇਲੇ ਹੋਏ ਜਦੋਂ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨਾਲ ਮੁਲਾਕਾਤ ਕਰਨ ਲਈ ਇਸਤਾਂਬੁਲ ਗਏ ਹੋਏ ਹਨ।

ਯੂਕ੍ਰੇਨ ਦੀ ਹਵਾਈ ਫੌਜ ਅਨੁਸਾਰ, ਰੂਸ ਨੇ ਰਾਤੋ-ਰਾਤ 286 ਡਰੋਨ ਦਾਗੇ, ਜਿਨ੍ਹਾਂ ਵਿੱਚੋਂ 260 ਨੂੰ ਯੂਕ੍ਰੇਨ ਨੇ ਹਵਾ ਵਿੱਚ ਹੀ ਮਾਰ ਗਿਰਾਉਣ ਦਾ ਦਾਅਵਾ ਕੀਤਾ ਹੈ। ਇਸ ਹਮਲੇ ਦੌਰਾਨ ਨਿਕੋਪੋਲ ਸ਼ਹਿਰ ਵਿੱਚ ਸਭ ਤੋਂ ਵੱਧ ਜਾਨੀ ਨੁਕਸਾਨ ਹੋਇਆ, ਜਿੱਥੇ 3 ਔਰਤਾਂ ਸਣੇ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ 14 ਸਾਲਾ ਲੜਕੀ ਸਮੇਤ 19 ਲੋਕ ਜ਼ਖਮੀ ਹੋ ਗਏ। ਹਮਲੇ ਵਿੱਚ ਬਾਜ਼ਾਰ ਅਤੇ ਦੁਕਾਨਾਂ ਨੂੰ ਨੁਕਸਾਨ ਪਹੁੰਚਿਆ।

ਰੂਸੀ ਸਰਹੱਦ ਦੇ ਨੇੜੇ ਸਥਿਤ ਸੂਮੀ ਸ਼ਹਿਰ ਵਿੱਚ ਰਿਹਾਇਸ਼ੀ ਇਲਾਕਿਆਂ 'ਤੇ ਹੋਏ ਹਮਲੇ ਵਿੱਚ ਇੱਕ 15 ਸਾਲਾ ਨੌਜਵਾਨ ਸਮੇਤ 11 ਲੋਕ ਜ਼ਖਮੀ ਹੋ ਗਏ। ਰਾਜਧਾਨੀ ਕੀਵ ਵਿੱਚ ਵੀ ਇੱਕ ਡਰੋਨ ਹਮਲੇ ਕਾਰਨ ਦਫ਼ਤਰ ਅਤੇ ਗੋਦਾਮ ਦੀ ਇਮਾਰਤ ਵਿੱਚ ਅੱਗ ਲੱਗ ਗਈ, ਹਾਲਾਂਕਿ ਇੱਥੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਸ ਹਮਲੇ 'ਤੇ ਰੂਸੀ ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਉਨ੍ਹਾਂ ਨੇ ਯੂਕ੍ਰੇਨ ਦੇ ਸਿਰਫ਼ ਫੌਜੀ-ਉਦਯੋਗਿਕ ਅਤੇ ਊਰਜਾ ਟਿਕਾਣਿਆਂ ਨੂੰ ਹੀ ਨਿਸ਼ਾਨਾ ਬਣਾਇਆ ਹੈ। ਇਸ ਮਗਰੋਂ ਰੂਸ ਨੇ ਦਾਅਵਾ ਕੀਤਾ ਕਿ ਉਸ ਨੇ ਵੀ 85 ਯੂਕ੍ਰੇਨੀ ਡਰੋਨ ਡੇਗੇ ਹਨ। ਦੋਵਾਂ ਦੇਸ਼ਾਂ ਵਿਚਾਲੇ ਡਰੋਨ ਜੰਗ ਹੁਣ ਰਿਹਾਇਸ਼ੀ ਇਲਾਕਿਆਂ ਤੱਕ ਪਹੁੰਚ ਚੁੱਕੀ ਹੈ, ਜਿਸ ਵਿੱਚ ਬੇਗੁਨਾਹ ਨਾਗਰਿਕਾਂ ਅਤੇ ਬੱਚਿਆਂ ਨੂੰ ਆਪਣੀ ਜਾਨ ਗੁਆਉਣੀ ਪੈ ਰਹੀ ਹੈ। ਜ਼ੇਲੇਂਸਕੀ ਦੀ ਤੁਰਕੀ ਯਾਤਰਾ ਇਸ ਜੰਗ ਨੂੰ ਰੋਕਣ ਲਈ ਕੋਈ ਸ਼ਾਂਤੀ ਦਾ ਰਾਹ ਕੱਢ ਸਕਦੀ ਹੈ ਜਾਂ ਨਹੀਂ, ਇਸ 'ਤੇ ਪੂਰੀ ਦੁਨੀਆ ਦੀ ਨਜ਼ਰ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ