Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਇਲਾਜ ਦੇ ਨਾਲ-ਨਾਲ ਨਸ਼ਾ ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਦੀ ਲੋੜ 'ਤੇ ਦਿੱਤਾ ਜਾਵੇ ਜ਼ੋਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

09 ਜੁਲਾਈ, 2025 10:00 PM
ਨਵਾਂਸ਼ਹਿਰ ( ਮਨੋਰੰਜਨ ਕਾਲੀਆ)  : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਜ਼ਿਲ੍ਹੇ ਦੇ ਓਟ ਸੈਂਟਰਾਂ ਵਿਚ ਨਸ਼ਾ ਰੋਗੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਮਨੋਵਿਗਿਆਨੀ ਡਾ. ਸੰਦੀਪ ਬਾਂਗੜ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਓਟ ਸੈਂਟਰਾਂ ਦੇ ਕੌਂਸਲਰ ਤੇ ਹੋਰ ਨੁਮਾਇੰਦੇ ਹਾਜ਼ਰ ਹੋਏ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਓਟ ਸੈਂਟਰਾਂ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਨਸ਼ਾ ਰੋਗੀਆਂ ਦੀ ਡੋਜ ਘਟਾਉਣ ਲਈ ਯਤਨ ਜਾਰੀ ਰੱਖੇ ਜਾਣ। 
 
ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਨਸ਼ਾ ਰੋਗੀਆਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਦੇ ਨਾਲ-ਨਾਲ ਓਟ ਕੌਂਸਲਰਾਂ ਦੀ ਬਹੁਤ ਮਹੱਤਵਪੂਰਨ ਭੂਮਿਕਾ ਹੈ। ਜਿਸ ਤਰ੍ਹਾਂ ਕਿਸੇ ਮਰੀਜ਼ ਨੂੰ ਸਰੀਰਕ ਰੋਗ ਲਈ ਦਵਾਈ ਦੀ ਜ਼ਰੂਰਤ ਹੁੰਦੀ ਹੈ, ਉਸੇ ਤਰ੍ਹਾਂ ਨਸ਼ਾ ਰੋਗੀਆਂ ਲਈ ਕਾਊਂਸਲਿੰਗ ਬਹੁਤ ਜ਼ਰੂਰੀ ਹੈ। ਨਸ਼ਾ ਰੋਗੀਆਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਨੂੰ ਹੌਲੀ-ਹੌਲੀ ਡੋਜ ਘੱਟ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਨਸ਼ੇ ਵੱਲ ਦਿਲਚਸਪੀ ਨੂੰ ਖ਼ਤਮ ਕੀਤਾ ਜਾ ਸਕੇ।
 
ਸਿਵਲ ਸਰਜਨ ਨੇ ਕਿਹਾ ਕਿ ਇਲਾਜ ਦੇ ਨਾਲ-ਨਾਲ ਮਰੀਜਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਦੀ ਵੀ ਲੋੜ ਪੈਂਦੀ ਹੈ, ਜਿਸ ਲਈ ਇਹ ਜ਼ਰੂਰੀ ਹੈ ਕਿ ਡਾਕਟਰਾਂ ਤੋਂ ਇਲਾਵਾ, ਇਨ੍ਹਾਂ ਕਾਊਂਸਲਿੰਗ ਸੈਸ਼ਨ ਵਿੱਚ ਨਸ਼ਾ ਛੱਡ ਚੁੱਕੇ ਮਰੀਜ਼ਾਂ ਨੂੰ ਵਿਸ਼ੇਸ਼ ਤੌਰ 'ਤੇ ਬੁਲਾਇਆ ਜਾਵੇ।
 
ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਰੋਗੀਆਂ ਦੀ ਫੋਲੋਆਨ ਪ੍ਰਕਿਰਿਆ ਨੂੰ ਬਿਹਤਰ ਬਣਾਇਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਰੋਗੀਆਂ ਨਾਲ ਹਮੇਸ਼ਾ ਨਰਮ ਵਤੀਰਾ ਅਪਣਾਇਆ ਜਾਵੇ ਅਤੇ ਹਮੇਸ਼ਾ ਭਰੋਸੇ ਵਿਚ ਰੱਖਿਆ ਜਾਵੇ। ਨਸ਼ਾ ਰੋਗੀਆਂ ਨੂੰ ਇਸ ਗੱਲ ਲਈ ਪ੍ਰੇਰਿਤ ਕੀਤਾ ਜਾਵੇ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਪੇਸ਼ ਆਉਂਦੀ ਹੈ ਤਾਂ ਕੌਂਸਲਰਾਂ ਨਾਲ ਵਿਚਾਰ-ਚਰਚਾ ਕਰਨ ਉਪਰੰਤ ਲੋੜ ਪੈਣ 'ਤੇ ਮਨੋਵਿਿਗਆਨੀ ਡਾਕਟਰ ਤੋਂ ਸਲਾਹ ਲਈ ਜਾਵੇ। 

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ