Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

''ਇਸਲਾਮ 'ਚ ਖ਼ੁਦਕੁਸ਼ੀ ਹਰਾਮ ਹੈ..!'', ਦਿੱਲੀ ਧਮਾਕੇ ਦੇ ਮੁੱਖ ਮੁਲਜ਼ਮ 'ਤੇ ਓਵੈਸੀ ਨੇ ਵਿੰਨ੍ਹਿਆ ਨਿਸ਼ਾਨਾ

19 ਨਵੰਬਰ, 2025 04:40 PM

ਨਵੀਂ ਦਿੱਲੀ : ਬੀਤੇ ਹਫ਼ਤੇ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਭਿਆਨਕ ਧਮਾਕੇ ਕਾਰਨ ਪੂਰੇ ਦੇਸ਼ 'ਚ ਸੋਗ ਦੀ ਲਹਿਰ ਦੌੜ ਗਈ ਸੀ। ਇਸ ਹਮਲੇ 'ਚ 13 ਲੋਕਾਂ ਨੇ ਆਪਣੀ ਜਾਨ ਗੁਆਈ, ਜਦਕਿ ਕਈ ਹੋਰ ਜ਼ਖਮੀ ਹੋ ਗਏ। ਏ.ਆਈ.ਐੱਮ.ਆਈ.ਐੱਮ. (AIMIM) ਦੇ ਮੁਖੀ ਅਤੇ ਹੈਦਰਾਬਾਦ ਤੋਂ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਇਸ ਧਮਾਕੇ ਦੇ ਮੁੱਖ ਦੋਸ਼ੀ ਡਾਕਟਰ ਉਮਰ ਉਨ ਨਬੀ ਦੀ ਇੱਕ ਵੀਡੀਓ ਦੀ ਸਖ਼ਤ ਆਲੋਚਨਾ ਕੀਤੀ ਹੈ, ਜਿਸ 'ਚ ਉਮਰ ਨੇ ਆਤਮਘਾਤੀ ਹਮਲੇ ਨੂੰ ਸ਼ਹਾਦਤ ਵਜੋਂ ਜਾਇਜ਼ ਠਹਿਰਾਇਆ ਸੀ।

ਸੰਸਦ ਮੈਂਬਰ ਓਵੈਸੀ ਨੇ 'ਐਕਸ' (X) 'ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਇਸਲਾਮ ਵਿੱਚ ਖੁਦਕੁਸ਼ੀ (Suicide) "ਹਰਾਮ" ਹੈ। ਉਨ੍ਹਾਂ ਅੱਗੇ ਕਿਹਾ ਕਿ ਨਿਰਦੋਸ਼ ਲੋਕਾਂ ਦੀ ਜਾਨ ਲੈਣਾ ਇੱਕ ਵੱਡਾ ਪਾਪ ਹੈ। ਉਨ੍ਹਾਂ ਕਿਹਾ ਕਿ ਇਹ ਅੱਤਵਾਦ ਹੈ ਅਤੇ ਇਸ ਤੋਂ ਇਲਾਵਾ ਹੋਰ ਕੁਝ ਨਹੀਂ। ਉਨ੍ਹਾਂ ਨੇ ਇਹ ਵੀ ਨੋਟ ਕੀਤਾ ਕਿ ਉਮਰ ਨਬੀ ਨੇ ਜੋ ਕੁਝ ਵੀ ਕੀਤਾ ਜਾਂ ਕਿਹਾ, ਉਹ ਦੇਸ਼ ਦੇ ਕਾਨੂੰਨ ਦੇ ਵੀ ਖਿਲਾਫ ਹੈ।

ਇਸ ਦੇ ਨਾਲ ਹੀ ਓਵੈਸੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਜਵਾਬਦੇਹੀ ਦੀ ਮੰਗ ਕੀਤੀ। ਓਵੈਸੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਅਮਿਤ ਸ਼ਾਹ ਨੇ 'ਆਪਰੇਸ਼ਨ ਸਿੰਦੂਰ' ਅਤੇ 'ਆਪਰੇਸ਼ਨ ਮਹਾਂਦੇਵ' ਦੌਰਾਨ ਸੰਸਦ ਵਿੱਚ ਭਰੋਸਾ ਦਿੱਤਾ ਸੀ ਕਿ ਪਿਛਲੇ 6 ਮਹੀਨਿਆਂ ਵਿੱਚ ਕਿਸੇ ਵੀ ਸਥਾਨਕ ਕਸ਼ਮੀਰੀ ਨੇ ਅੱਤਵਾਦੀ ਸਮੂਹਾਂ ਵਿੱਚ ਸ਼ਮੂਲੀਅਤ ਨਹੀਂ ਕੀਤੀ। ਓਵੈਸੀ ਨੇ ਸਵਾਲ ਕੀਤਾ, "ਫਿਰ ਇਹ ਸਮੂਹ ਕਿੱਥੋਂ ਆਇਆ ? ਇਸ ਸਮੂਹ ਦਾ ਪਤਾ ਲਗਾਉਣ ਵਿੱਚ ਅਸਫਲ ਰਹਿਣ ਲਈ ਕੌਣ ਜਵਾਬਦੇਹ ਹੈ ?"

ਜ਼ਿਕਰਯੋਗ ਹੈ ਕਿ ਓਵੈਸੀ ਦਾ ਇਹ ਬਿਆਨ 10 ਨਵੰਬਰ ਨੂੰ ਸ਼ਾਮ ਲਗਭਗ 7 ਵਜੇ ਲਾਲ ਕਿਲ੍ਹੇ ਦੇ ਨੇੜੇ ਇੱਕ ਹੁੰਡਈ ਆਈ20 ਕਾਰ ਵਿੱਚ ਆਤਮਘਾਤੀ ਹਮਲੇ ਨਾਲ ਸਬੰਧਤ ਹੈ। ਇਸ ਹਮਲੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਦੋ ਦਰਜਨ ਤੋਂ ਵੱਧ ਜ਼ਖਮੀ ਹੋਏ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ