ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਦੇ ਇੰਗਲਿਸ਼ ਲਿਟਰੇਰੀ ਫੋਰਮ ਦੇ ਇੰਚਾਰਜ ਪ੍ਰੋ ਨਿਵੇਦਿਤਾ ਅਤੇ ਪ੍ਰੋ ਰੂਹੀ ਵੱਲੋਂ ਵਿਦਿਆਰਥਣਾਂ ਦੀ ਰਚਨਾਤਮਕ ਯੋਗਤਾ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਇੱਕ ਕੋਟੇਸ਼ਨ ਕਮ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਵਿਦਿਆਰਥਣਾਂ ਨੇ ਵੱਖ-ਵੱਖ ਵਿਸ਼ਿਆਂ ਉੱਤੇ ਆਪਣੇ ਵਿਚਾਰ ਰਚਨਾਤਮਕ ਢੰਗ ਨਾਲ ਪੇਸ਼ ਕੀਤੇ।
ਨਤੀਜੇ ਹੇਠ ਲਿਖੇ ਹਨ —
ਸੋਨੀਆ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਨਿਸ਼ਿਤਾ ਨੇ ਦੂਜਾ ਸਥਾਨ, ਰਿਤਿਕਾ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਕਵਿਤਾ ਨੂੰ ਸੰਤਾਵਨਾ ਇਨਾਮ ਦਿੱਤਾ ਗਿਆ।
ਕਾਲਜ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲਿਆ ਨੇ ਸਭ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਅੰਗਰੇਜ਼ੀ ਸਾਹਿਤ ਮੰਚ ਵੱਲੋਂ ਇਸ ਤਰ੍ਹਾਂ ਦੇ ਰਚਨਾਤਮਕ ਅਤੇ ਸੋਚ ਪ੍ਰੇਰਕ ਮੁਕਾਬਲੇ ਦੇ ਆਯੋਜਨ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾ ਸਿਰਫ਼ ਭਾਸ਼ਾ ਅਤੇ ਕਲਾਤਮਕ ਯੋਗਤਾਵਾਂ ਨੂੰ ਨਿਖਾਰਦੀਆਂ ਹਨ, ਸਗੋਂ ਵਿਦਿਆਰਥਣਾਂ ਨੂੰ ਆਪਣੇ ਵਿਚਾਰ ਆਤਮ-ਵਿਸ਼ਵਾਸ ਨਾਲ ਅਤੇ ਰਚਨਾਤਮਕ ਢੰਗ ਨਾਲ ਪ੍ਰਗਟ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਤੇ ਸਾਰੇ ਕਾਲਜ ਸਟਾਫ ਮੇਂਬਰ ਸ਼ਾਮਲ ਸਨ।