Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਈਰਾਨ 'ਚ ਅਜੇ ਵੀ ਫਸੇ ਹਨ 9,000 ਭਾਰਤੀ ਨਾਗਰਿਕ, ਦੂਤਘਰ ਨੇ ਜਾਰੀ ਕੀਤੀ ਐਮਰਜੈਂਸੀ ਹੈਲਪਲਾਈਨ

13 ਮਾਰਚ, 2026 07:27 PM

ਨਵੀਂ ਦਿੱਲੀ : ਸਰਕਾਰ ਨੇ ਸੰਸਦ ਨੂੰ ਦੱਸਿਆ ਕਿ ਮੌਜੂਦਾ ਸਮੇਂ ਈਰਾਨ 'ਚ ਲਗਭਗ 9,000 ਭਾਰਤੀ ਨਾਗਰਿਕ ਹਨ, ਜਿਨ੍ਹਾਂ 'ਚ ਵਿਦਿਆਰਥੀ, ਕਾਰਖਾਨਾ ਕਰਮਚਾਰੀ, ਤੀਰਥਯਾਤਰੀ, ਮਲਾਹ ਅਤੇ ਮਛੇਰੇ ਸ਼ਾਮਲ ਹਨ। ਵਿਦੇਸ਼ ਰਾਜ ਮੰਤਰੀ ਪਵਿੱਤਰਾ ਮਾਰਗਰੇਟਾ ਨੇ ਰਾਜ ਸਭਾ ਨੂੰ ਇਕ ਲਿਖਤੀ ਉੱਤਰ 'ਚ ਦੱਸਿਆ ਕਿ ਭਾਰਤੀ ਦੂਤਘਰ ਨੇ ਈਰਾਨ 'ਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਬੇਹੱਦ ਚੌਕਸ ਰਹਿਣ, ਸਥਾਨਕ ਸਥਿਤੀਆਂ 'ਤੇ ਨਜ਼ਰ ਬਣਾਏ ਰੱਖਣ, ਸਥਾਨਕ ਮੀਡੀਆ ਤੋਂ ਅਪਡੇਟ ਜਾਣਕਾਰੀ ਲੈਂਦੇ ਰਹਿਣ ਅਤੇ ਦੂਤਘਰ ਦੇ ਸੰਪਰਕ 'ਚ ਰਹਿਣ ਦੀ ਸਲਾਹ ਦਿੱਤੀ ਹੈ। ਵਿਦੇਸ਼ ਮੰਤਰਾਲਾ ਤੋਂ ਪ੍ਰਸ਼ਨ ਕੀਤਾ ਗਿਆ ਸੀ ਕਿ ਈਰਾਨ 'ਚ ਅਜੇ ਵੀ ਮੌਜੂਦ ਭਾਰਤੀ ਨਾਗਰਿਕਾਂ ਦੇ ਵੇਰਵੇ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ, ਜਿਵੇਂ ਕਿ ਐਮਰਜੈਂਸੀ ਹੈਲਪਲਾਈਨ, ਕੌਂਸਲਰ ਟੀਮਾਂ ਦੀ ਤਾਇਨਾਤੀ ਅਤੇ ਈਰਾਨੀ ਅਧਿਾਕਰੀਆਂ ਨਾਲ ਸੁਰੱਖਿਆ ਸੰਬੰਧੀ ਵਿਵਸਥਾਵਾਂ ਕੀ ਹਨ?

ਮਾਰਗਰੇਟਾ ਨੇ ਕਿਹਾ,''ਮੰਤਰਾਲਾ ਅਤੇ ਈਰਾਨ 'ਚ ਭਾਰਤੀ ਦੂਤਘਰ ਨੇ ਭਾਰਤੀ ਨਾਗਰਿਕਾਂ ਲਈ ਸਮੇਂ-ਸਮੇਂ 'ਤੇ ਸਲਾਹ ਜਾਰੀ ਕੀਤੀ ਹੈ। 5 ਜਨਵਰੀ, 14 ਜਨਵਰੀ, 23 ਫਰਵਰੀ, 28 ਫਰਵਰੀ ਅਤੇ ਤਿੰਨ ਮਾਰਚ 2026 ਨੂੰ ਐਡਵਾਇਜ਼ਰੀ ਜਾਰੀ ਕੀਤੀ ਗਈ, ਜਿਸ 'ਚ ਈਰਾਨ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਅਤੇ ਜੋ ਲੋਕ ਉੱਥੇ ਰਹਿਣਾ ਚਾਹੁੰਦੇ ਹਨ, ਉਨ੍ਹਾਂ ਲਈ ਉਪਲੱਬਧ ਸਾਧਨਾਂ ਰਾਹੀਂ ਆਉਣ ਦੀ ਸਲਾਹ ਦਿੱਤੀ ਗਈ।'' ਉਨ੍ਹਾਂ ਕਿਹਾ ਕਿ ਭਾਰਤ ਆਉਣ ਦੇ ਇਛੁੱਕ ਨਾਗਰਿਕਾਂ ਲਈ ਦੂਤਘਰ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ 'ਚ ਵੀ ਮਦਦ ਕਰ ਰਿਹਾ ਹੈ ਅਤੇ ਦੇਸ਼ 'ਚ ਕਿਸੇ ਵੀ ਸੰਕਟ ਪ੍ਰਭਾਵਿਤ ਜਾਂ ਫਸੇ ਹੋਏ ਭਾਰਤੀ ਨਾਗਰਿਕ ਲਈ ਉੱਚਿਤ ਵਿਵਸਥਾਵਾਂ ਕਰ ਰਿਹਾ ਹੈ। ਮਾਰਗਰੇਟਾ ਨੇ ਕਿਹਾ,''ਈਰਾਨ ਅਤੇ ਖੇਤਰ ਦੀਆਂ ਮੌਜੂਦਾ ਸਥਿਤੀਆਂ ਨੂੰ ਦੇਖਦੇ ਹੋਏ ਮੰਤਰਾਲਾ ਨੇ ਨਵੀਂ ਦਿੱਲੀ 'ਚ ਵਿਸ਼ੇਸ਼ ਕੰਟਰੋਲ ਰੂਮ ਸਰਗਰਮ ਕੀਤਾ ਹੈ। ਤੇਹਰਾਨ 'ਚ ਭਾਰਤੀ ਦੂਤਘਰ ਵੀ ਐਮਰਜੈਂਸੀ ਹੈਲਪਲਾਈਨ ਅਤੇ ਈ-ਮੇਲ ਸੇਵਾਵਾਂ ਦੇ ਮਾਧਿਅਮ ਨਾਲ ਈਰਾਨ 'ਚ ਰਹਿਣ ਵਾਲੇ ਭਾਰਤੀਆਂ ਦੀ ਮਦਦ ਕਰ ਰਿਹਾ ਹੈ। ਪੱਛਮੀ ਏਸ਼ੀਆ ਸੰਕਟ 28 ਫਰਵਰੀ ਨੂੰ ਸ਼ੁਰੂ ਹੋਇਆ, ਜਦੋਂ ਅਮਰੀਕਾ ਅਤੇ ਇਜ਼ਰਾਈਲ ਨੇ ਈਰਾਨ 'ਤੇ ਵੱਡਾ ਫ਼ੌਜ ਹਮਲਾ ਕੀਤਾ, ਜਿਸ 'ਚ 86 ਸਾਲਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ ਮੌਤ ਹੋ ਗਈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ