Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

ਈਰਾਨ 'ਚ ਰੇਡੀਏਸ਼ਨ ਲੀਕੇਜ ! IAEA ਨੇ ਕਿਹਾ- 'ਬਹੁਤ ਨੁਕਸਾਨ ਹੋਇਆ...'

23 ਜੂਨ, 2025 05:03 PM

ਬੀਤੇ ਦਿਨ ਈਰਾਨ-ਇਜ਼ਰਾਈਲ ਜੰਗ ਵਿਚਾਲੇ ਅਮਰੀਕਾ ਨੇ ਅਚਾਨਕ ਐਂਟਰੀ ਮਾਰ ਲਈ ਤੇ ਈਰਾਨ ਦੇ 3 ਪ੍ਰਮੁੱਖ ਪਰਮਾਣੂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਮਗਰੋਂ ਇਨ੍ਹਾਂ ਸਾਈਟਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ। ਇਹ ਯੂਰੇਨੀਅਮ ਐਨਰਿਚਮੈਂਟ ਸਾਈਟ ਪਹਾੜ ਦੇ ਹੇਠਾਂ ਅੰਡਰਗ੍ਰਾਊਂਡ ਬਣਾਈ ਗਈ ਹੈ, ਜਿਸ ਕਾਰਨ ਇਨ੍ਹਾਂ ਹਮਲਿਆਂ ਮਗਰੋਂ ਇਨ੍ਹਾਂ ਨੂੰ ਬਾਹਰੀ ਤੌਰ 'ਤੇ ਤਾਂ ਕਾਫ਼ੀ ਨੁਕਸਾਨ ਪਹੁੰਚਿਆ, ਪਰ ਇਸ ਦੇ ਅੰਦਰੋਂ ਨੁਕਸਾਨ ਦੀ ਪੁਸ਼ਟੀ ਈਰਾਨ ਨੇ ਨਹੀਂ ਕੀਤੀ।

ਇਸ ਮਗਰੋਂ ਅੱਜ ਇਕ ਵਾਰ ਫ਼ਿਰ ਤੋਂ ਈਰਾਨ ਦੀ ਫੋਰਡੋ ਨਿਊਕਲੀਅਰ ਸਾਈਟ 'ਤੇ ਇਜ਼ਰਾਈਲ ਨੇ ਵੱਡਾ ਮਿਜ਼ਾਈਲ ਹਮਲਾ ਕਰ ਦਿੱਤਾ ਹੈ, ਜਿਸ ਮਗਰੋਂ ਇੱਥੇ ਰੇਡੀਏਸ਼ਨ ਲੀਕੇਜ ਦਾ ਖ਼ਤਰਾ ਹੋਰ ਵਧ ਗਿਆ ਹੈ। ਹਾਲਾਂਕਿ ਈਰਾਨ ਨੇ ਕਿਹਾ ਸੀ ਕਿ ਇੱਥੋਂ ਸਾਰਾ ਨਿਊਕਲੀਅਰ ਮਟੀਰੀਅਲ ਹਟਾ ਲਿਆ ਗਿਆ ਹੈ, ਪਰ ਫ਼ਿਰ ਵੀ ਰੇਡੀਏਸ਼ਨ ਦੇ ਖ਼ਤਰੇ ਤੋਂ ਕਿਨਾਰਾ ਨਹੀਂ ਕੀਤਾ ਜਾ ਸਕਦਾ।

ਅਮਰੀਕਾ ਦੇ ਇਨ੍ਹਾਂ ਹਮਲਿਆਂ ਮਗਰੋਂ ਅੰਤਰਰਾਸ਼ਟਰੀ ਪਰਮਾਣੂ ਊਰਜਾ ਸੰਸਥਾ (IAEA) ਦੇ ਜਨਰਲ ਡਾਇਰੈਕਟਰ ਰਾਫੇਲ ਗ੍ਰੋਸੀ ਨੇ ਇਕ ਐਮਰਜੈਂਸੀ ਮੀਟਿੰਗ ਸੱਦੀ ਸੀ, ਜਿਸ 'ਚ ਉਨ੍ਹਾਂ ਦੱਸਿਆ ਕਿ ਫੋਰਡੋ ਪਰਮਾਣੂ ਫੈਸਿਲਟੀ 'ਤੇ ਹਮਲੇ ਕਾਰਨ ਡੂੰਘਾ ਅਸਰ ਹੋਇਆ ਹੈ ਤੇ ਇੱਥੇ ਵੱਡੇ-ਵੱਡੇ ਟੋਏ ਸਾਫ਼ ਦਿਖਾਈ ਦੇ ਰਹੇ ਹਨ, ਜਿਸ ਮਗਰੋਂ, ਜੇਕਰ ਉੱਥੇ ਨਿਊਕਲੀਅਰ ਮਟੀਰੀਅਲ ਮੌਜੂਦ ਹੈ, ਤਾਂ ਉਸ ਦੀ ਲੀਕੇਜ ਦਾ ਖ਼ਤਰਾ ਬਹੁਤ ਵਧ ਜਾਂਦਾ ਹੈ।

ਇਸ ਤੋਂ ਬਾਅਦ ਅੱਜ ਇਕ ਵਾਰ ਫ਼ਿਰ ਤੋਂ ਇਜ਼ਰਾਈਲ ਨੇ ਈਰਾਨ ਦੇ ਫੋਰਡੋ ਸਾਈਟ 'ਤੇ ਹਮਲਾ ਕਰ ਕੇ ਇਸ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਜ਼ਰਾਈਲ ਦੇ ਇਸ ਹਮਲੇ ਮਗਰੋਂ ਇਕ ਵਾਰ ਫ਼ਿਰ ਤੋਂ ਦੋਵਾਂ ਦੇਸ਼ਾਂ ਵਿਚਾਲੇ ਤਲਖ਼ੀ ਵਧ ਜਾਣ ਦਾ ਖ਼ਤਰਾ ਪੈਦਾ ਹੋ ਗਿਆ ਹੈ ਤੇ ਫਿਲਹਾਲ ਸ਼ਾਂਤੀ ਦਾ ਕੋਈ ਆਸਾਰ ਨਜ਼ਰ ਨਹੀਂ ਆ ਰਿਹਾ।

Have something to say? Post your comment

ਅਤੇ ਦੁਨੀਆਂ ਖਬਰਾਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ