Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਈਰਾਨ ਜੰਗ ਵਿਚਾਲੇ PM ਮੋਦੀ ਨੇ ਸੱਦ ਲਈ ਹਾਈ ਲੈਵਲ ਮੀਟਿੰਗ ! ਤੇਲ-ਗੈਸ ਬਾਰੇ ਹੋ ਸਕਦੈ ਵੱਡਾ ਐਲਾਨ

22 ਮਾਰਚ, 2026 08:13 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਏਸ਼ੀਆ 'ਚ ਬਦਲਦੀ ਸਥਿਤੀ ਦੇ ਮੱਦੇਨਜ਼ਰ ਪੈਟਰੋਲੀਅਮ, ਊਰਜਾ ਅਤੇ ਖਾਦ ਖੇਤਰਾਂ ਦਾ ਜਾਇਜ਼ਾ ਲੈਣ ਲਈ ਐਤਵਾਰ ਸ਼ਾਮ ਸੀਨੀਅਰ ਮੰਤਰੀਆਂ ਨਾਲ ਇਕ ਬੈਠਕ ਦੀ ਪ੍ਰਧਾਨਗੀ ਕਰਨਗੇ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਬੈਠਕ ਦਾ ਮੁੱਖ ਮਕਸਦ ਦੇਸ਼ ਭਰ 'ਚ ਨਿਰਵਿਘਨ ਸਪਲਾਈ ਅਤੇ ਕੁਸ਼ਲ ਵੰਡ ਯਕੀਨੀ ਕਰਨਾ ਹੈ ਅਤੇ ਸਰਕਾਰ ਇਸ ਦਿਸ਼ਾ 'ਚ ਸਰਗਰਮ ਕਦਮ ਚੁੱਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਜ਼ੋਰ ਉਪਭੋਗਤਾ ਅਤੇ ਉਦਯੋਗ ਦੇ ਹਿੱਤਾਂ ਦੀ ਰੱਖਿਆ ਲਈ ਗਲੋਬਲ ਘਟਨਾਕ੍ਰਮ 'ਤੇ ਲਗਾਤਾਰ ਨਜ਼ਰ ਰੱਖਣ 'ਤੇ ਹੈ। ਪੀ.ਐੱਮ. ਮੋਦੀ ਨੇ 12 ਮਾਰਚ ਨੂੰ ਕਿਹਾ ਸੀ ਕਿ ਪੱਛਮੀ ਏਸ਼ੀਆ 'ਚ ਯੁੱਧ ਨੇ ਵਿਸ਼ਵਿਆਪੀ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ, ਜੋ ਰਾਸ਼ਟਰੀ ਚਰਿੱਤਰ ਦੀ ਇਕ ਗੰਭੀਰ ਪ੍ਰੀਖਿਆ ਹੈ ਅਤੇ ਇਸ ਨਾਲ ਸ਼ਾਂਤੀ, ਸਬਰ ਅਤੇ ਲੋਕਾਂ 'ਚ ਜ਼ਿਆਦਾ ਜਾਗਰੂਕਤਾ ਰਾਹੀਂ ਨਜਿੱਠਣ ਦੀ ਲੋੜ ਹੈ। 

ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਅੰਤਰਰਾਸ਼ਟਰੀ ਸਪਲਾਈ ਲੜੀ 'ਚ ਪੈਦਾ ਰੁਕਾਵਟਾਂ ਨਾਲ ਨਜਿੱਠਣ ਲਈ ਲਗਾਤਾਰ ਕੰਮ ਕਰ ਰਹੀ ਹੈ। ਪੀ.ਐੱਮ. ਮੋਦੀ ਨੇ ਕਿਹਾ ਸੀ,''ਇਹ ਪਤਾ ਲਗਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਪਲਾਈ ਚੇਨ 'ਚ ਆਈਆਂ ਰੁਕਾਵਟਾਂ ਨੂੰ ਅਸੀਂ ਕਿਵੇਂ ਦੂਰ ਕਰ ਸਕਦੇ ਹਾਂ।'' ਅਮਰੀਕਾ ਅਤੇ ਇਜ਼ਰਾਈਲ ਵਲੋਂ ਈਰਾਨ 'ਤੇ 28 ਫਰਵਰੀ ਨੂੰ ਹਮਲਾ ਕੀਤੇ ਜਾਣ ਤੋਂ ਬਾਅਦ ਯੁੱਧ ਦੀ ਸ਼ੁਰੂਆਤ ਹੋਈ। ਈਰਾਨ ਨੇ ਜਵਾਬੀ ਕਾਰਵਾਈ ਕਰਦੇ ਹੋਏ ਇਜ਼ਰਾਈਲ ਅਤੇ ਖਾੜੀ ਖੇਤਰ ਦੇ ਆਪਣੇ ਕਈ ਗੁਆਂਢੀ ਦੇਸ਼ਾਂ 'ਤੇ ਹਮਲਾ ਕੀਤਾ। ਈਰਾਨ ਨੇ Strait of Hormuz ਨੂੰ ਪ੍ਰਭਾਵਿਤ ਕਰ ਦਿੱਤਾ ਹੈ, ਜੋ ਇਕ ਮੁੱਖ ਸਮੁੰਦਰੀ ਮਾਰਗ ਹੈ ਅਤੇ ਇਸ ਰਾਹੀਂ ਦੁਨੀਆ ਦੀ 20 ਫੀਸਦੀ ਊਰਜਾ ਦੀ ਆਵਾਜਾਈ ਹੁੰਦੀ ਹੈ। ਜੰਗ ਸ਼ੁਰੂ ਹੋਣ ਦੇ ਬਾਅਦ ਤੋਂ ਈਰਾਨ ਨੇ ਬਹੁਤ ਘੱਟ ਬੇੜਿਆਂ ਨੂੰ ਇਸ ਤੋਂ ਲੰਘਣ ਦੀ ਮਨਜ਼ੂਰੀ ਦਿੱਤੀ ਹੈ। ਇਸ ਕਾਰਨ ਭਾਰਤ ਸਮੇਤ ਕਈ ਦੇਸ਼ਾਂ 'ਚ ਊਰਜਾ ਸਪਲਾਈ 'ਚ ਗੰਭੀਰ ਰੁਕਾਵਟ ਪੈਦਾ ਹੋ ਗਈ ਹੈ। ਟਕਰਾਅ ਹੋਣ ਦੇ ਬਾਅਦ ਤੋਂ ਪੀ.ਐੱਮ. ਮੋਦੀ ਨੇ ਸਾਊਦੀ ਅਰਬ, ਸੰਯੁਕਤ ਅਰਬ ਅਮੀਰਾਤ, ਕਤਰ, ਬਹਿਰੀਨ, ਕੁਵੈਤ, ਜਾਰਡਨ, ਫਰਾਂਸ, ਮਲੇਸ਼ੀਆ, ਇਜ਼ਰਾਈਲ ਅਤੇ ਈਰਾਨ ਦੇ ਆਗੂਆਂ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ