Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਉਪ ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 57010 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ

14 ਅਕਤੂਬਰ, 2025 04:55 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿਚ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਆਖਰੀ ਦਿਨ ਜ਼ੀਰੋ ਤੋਂ ਪੰਜ ਸਾਲ ਤੱਕ ਦੇ 9112 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100.15 ਫੀਸਦੀ ਤੋਂ ਵੱਧ ਟੀਚਾ ਹਾਸਲ ਕਰ ਲਿਆ ਹੈ।

ਇਸ ਸਬੰਧੀ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਚਰਨਜੀਤ ਕੁਮਾਰ ਨੇ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਰਾਹੋਂ ਦੇ ਮੁੱਖ ਬੱਸ ਸਟੈਂਡ ਤੇ ਸਲੱਮ ਏਰੀਏ ਵਿੱਚ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕੰਮਕਾਜ ਦਾ ਨਿਰੀਖਣ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਆਖਰੀ ਦਿਨ ਜਿਲ੍ਹੇ ਅੰਦਰ ਕੁੱਲ 9112 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਪਹਿਲੇ ਦਿਨ 35115 ਬੱਚਿਆਂ ਅਤੇ ਦੂਜੇ ਦਿਨ 12783 ਬੱਚਿਆਂ ਨੇ ਪੋਲੀਓ ਬੂੰਦਾਂ ਪੀਤੀਆਂ ਸਨ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕੁੱਲ 56920 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਸੀ। ਇੰਜ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਇਨ੍ਹਾਂ ਤਿੰਨ ਦਿਨਾਂ ਦੌਰਾਨ ਜ਼ਿਲ੍ਹੇ ਵਿੱਚ ਕੁੱਲ 57010 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ 100.15 ਫੀਸਦੀ ਟੀਚਾ ਹਾਸਲ ਕਰ ਲਿਆ ਹੈ।
 
ਉਨ੍ਹਾਂ ਕੰਪੇਨ ਵਿੱਚ ਤਾਇਨਾਤ ਸਿਹਤ ਸਟਾਫ ਸਮੇਤ ਭਾਈਵਾਲ ਵਿਭਾਗਾਂ ਦੇ ਨੁਮਾਇੰਦਿਆਂ, ਜ਼ਿਲ੍ਹਾ ਨਿਵਾਸੀਆਂ, ਗੈਰ ਸਰਕਾਰੀ ਸੰਗਠਨਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਤੇ ਵਲੰਟੀਅਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਦੀ ਬਦੌਲਤ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕਿਆ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.