Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦਾ ਬਜਟ ਕੀਤਾ ਪੇਸ਼; ਵਿਕਾਸ ਅਤੇ ਖੁਸ਼ਹਾਲੀ ਲਈ ਉਲੀਕਿਆ ਨਵਾਂ ਰੋਡਮੈਪ

06 ਫ਼ਰਵਰੀ, 2026 05:24 PM

ਜੰਮੂ : ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ 'ਚ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਸਾਲ 2026-2027 ਲਈ ਬਜਟ ਪੇਸ਼ ਕੀਤਾ। ਬਤੌਰ ਵਿੱਤ ਮੰਤਰੀ ਆਪਣਾ ਦੂਜਾ ਬਜਟ ਪੇਸ਼ ਕਰਦਿਆਂ ਅਬਦੁੱਲਾ ਨੇ ਕਿਹਾ ਕਿ ਇਹ ਵਿੱਤੀ ਯੋਜਨਾ ਖੇਤਰ 'ਚ ਟਿਕਾਊ ਵਿਕਾਸ, ਸਮਾਜਿਕ ਸਦਭਾਵਨਾ ਅਤੇ ਆਰਥਿਕ ਖੁਸ਼ਹਾਲੀ ਦੀ ਮਜ਼ਬੂਤ ਨੀਂਹ ਰੱਖਣ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਇਸ ਬਜਟ ਨੂੰ ਸਿਰਫ਼ ਅੰਕੜਿਆਂ ਦਾ ਲੇਖਾ-ਜੋਖਾ ਨਹੀਂ, ਸਗੋਂ ਜੰਮੂ-ਕਸ਼ਮੀਰ ਦੇ ਉੱਜਵਲ ਭਵਿੱਖ ਲਈ ਇਕ 'ਫਿਸਕਲ ਕੰਪਾਸ' (ਵਿੱਤੀ ਦਿਸ਼ਾ-ਸੂਚਕ) ਦੱਸਿਆ। ਉਨ੍ਹਾਂ ਨੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਕ ਮਜ਼ਬੂਤ ਅਤੇ ਖੁਸ਼ਹਾਲ ਜੰਮੂ-ਕਸ਼ਮੀਰ ਦੇ ਨਿਰਮਾਣ ਲਈ ਮਿਲ ਕੇ ਕੰਮ ਕਰਨ। ਉਨ੍ਹਾਂ ਅਨੁਸਾਰ, ਸਰਕਾਰ ਦਾ ਟੀਚਾ ਨਿਵੇਸ਼, ਨਵੀਨਤਾ ਅਤੇ ਜਨਤਕ ਭਾਗੀਦਾਰੀ ਰਾਹੀਂ ਖੇਤਰ ਨੂੰ ਆਧੁਨਿਕ ਅਤੇ ਜੀਵੰਤ ਬਣਾਉਣਾ ਹੈ।

ਪਿਛਲੇ ਸਾਲ ਦੀਆਂ ਚੁਣੌਤੀਆਂ ਦਾ ਜ਼ਿਕਰ ਬਜਟ 

ਭਾਸ਼ਣ ਦੌਰਾਨ ਅਬਦੁੱਲਾ ਨੇ ਪਿਛਲੇ ਸਾਲ ਦੌਰਾਨ ਆਈਆਂ ਮੁਸ਼ਕਲਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭੂ-ਰਾਜਨੀਤਿਕ ਕਾਰਕਾਂ, ਪਹਿਲਗਾਮ ਅੱਤਵਾਦੀ ਹਮਲੇ ਅਤੇ ਜੰਮੂ ਖੇਤਰ 'ਚ ਆਏ ਵਿਨਾਸ਼ਕਾਰੀ ਹੜ੍ਹਾਂ ਕਾਰਨ ਆਰਥਿਕ ਗਤੀਵਿਧੀਆਂ ਪ੍ਰਭਾਵਿਤ ਹੋਈਆਂ ਸਨ। ਇਸ ਨਾਲ ਸੈਰ-ਸਪਾਟਾ, ਦਸਤਕਾਰੀ, ਬਾਗਬਾਨੀ ਅਤੇ ਖੇਤੀਬਾੜੀ ਵਰਗੇ ਪ੍ਰਮੁੱਖ ਖੇਤਰਾਂ ਨੂੰ ਨੁਕਸਾਨ ਪਹੁੰਚਿਆ, ਜਿਸ ਕਾਰਨ ਲੋਕਾਂ ਨੂੰ ਵਿੱਤੀ ਤੰਗੀ ਅਤੇ ਰੁਜ਼ਗਾਰ ਦੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ।

ਵਿੱਤੀ ਸਥਿਤੀ ਅਤੇ ਚੁਣੌਤੀਆਂ 

ਮੁੱਖ ਮੰਤਰੀ ਨੇ ਸੂਬੇ ਦੀਆਂ ਵਿੱਤੀ ਸੀਮਾਵਾਂ ਬਾਰੇ ਦੱਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਆਪਣੇ ਟੈਕਸ ਅਤੇ ਗੈਰ-ਟੈਕਸ ਮਾਲੀਏ ਨਾਲ ਬਜਟ ਦੀਆਂ ਲੋੜਾਂ ਦਾ ਸਿਰਫ 25 ਫੀਸਦੀ ਹੀ ਪੂਰਾ ਹੁੰਦਾ ਹੈ। 31 ਦਸੰਬਰ 2025 ਤੱਕ, ਟੈਕਸਾਂ ਤੋਂ 10,265 ਕਰੋੜ ਰੁਪਏ ਅਤੇ ਗੈਰ-ਟੈਕਸ ਸਰੋਤਾਂ ਤੋਂ 4,964 ਕਰੋੜ ਰੁਪਏ ਇਕੱਠੇ ਕੀਤੇ ਗਏ ਹਨ। ਉਨ੍ਹਾਂ ਚਿੰਤਾ ਜਤਾਈ ਕਿ ਕੁੱਲ ਖਰਚੇ ਦਾ ਲਗਭਗ 60 ਫੀਸਦੀ ਹਿੱਸਾ ਤਨਖਾਹਾਂ, ਪੈਨਸ਼ਨਾਂ ਅਤੇ ਕਰਜ਼ੇ ਦੀ ਅਦਾਇਗੀ 'ਤੇ ਖਰਚ ਹੋ ਰਿਹਾ ਹੈ। 

ਭਵਿੱਖ ਦੀ ਰਣਨੀਤੀ ਅਤੇ ਕੇਂਦਰੀ ਸਹਾਇਤਾ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਸਰਕਾਰ ਨੇ ਕਈ ਅਹਿਮ ਕਦਮ ਚੁੱਕਣ ਦਾ ਐਲਾਨ ਕੀਤਾ ਹੈ:

ਕਰਜ਼ਾ ਪ੍ਰਬੰਧਨ ਅਤੇ ਕਿਫ਼ਾਇਤੀ ਉਪਾਅ: ਲਗਾਤਾਰ ਤੀਜੇ ਸਾਲ ਵੀ ਸਖ਼ਤ ਕਿਫ਼ਾਇਤੀ ਕਦਮ ਲਾਗੂ ਰਹਿਣਗੇ ਅਤੇ ਗੈਰ-ਜ਼ਰੂਰੀ ਖਰਚਿਆਂ 'ਤੇ ਰੋਕ ਲਗਾਈ ਜਾਵੇਗੀ।

ਬਿਜਲੀ ਸੁਧਾਰ: ਵਿੱਤੀ ਦਬਾਅ ਨੂੰ ਘੱਟ ਕਰਨ ਲਈ ਬਿਜਲੀ ਖੇਤਰ ਵਿੱਚ ਸੁਧਾਰ ਅਤੇ ਘਾਟੇ ਨੂੰ ਘਟਾਉਣ ਦੇ ਕੰਮ ਕੀਤੇ ਜਾ ਰਹੇ ਹਨ।

ਕੇਂਦਰੀ ਸਹਾਇਤਾ: ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਜੰਮੂ-ਕਸ਼ਮੀਰ ਨੂੰ 'ਪੂੰਜੀ ਨਿਵੇਸ਼ ਲਈ ਰਾਜਾਂ ਨੂੰ ਵਿਸ਼ੇਸ਼ ਸਹਾਇਤਾ' ਯੋਜਨਾ ਦੇ ਘੇਰੇ 'ਚ ਲਿਆਂਦਾ ਗਿਆ ਹੈ।

ਬੁਨਿਆਦੀ ਢਾਂਚਾ: ਇਸ ਯੋਜਨਾ ਤਹਿਤ ਮਿਲਣ ਵਾਲੇ ਫੰਡਾਂ ਦੀ ਵਰਤੋਂ ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਬਚਾਅ ਕਾਰਜਾਂ ਲਈ ਕੀਤੀ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ